ਪੰਜਾਬ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਪੰਜਾਬ ਵਿਚ ਖੇਤੀ ਵੰਨ-ਸੁਵੰਨਤਾ ਨੂੰ ਵੱਡੀ ਪੱਧਰ ਉਤੇ ਹੁਲਾਰਾ ਦੇਣ ਅਤੇ ਬਹੁਮੁੱਲੇ ਕੁਦਰਤੀ ਸਰੋਤ ਪਾਣੀ ਦੀ ਵੱਧ ਤੋਂ ਵੱਧ ਬੱਚਤ ਕਰਨ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਖਰੀਦਣ ਦਾ ਐਲਾਨ ਕੀਤਾ ਹੈ।ਮੂੰਗੀ ਬੀਜਣ ਵਾਲੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੂੰਗੀ ਦੀ ਫਸਲ ਦਾ ਇਕ-ਇਕ ਦਾਣਾ ਸਮਰਥਨ ਮੁੱਲ ਉਤੇ ਖਰੀਦੇਗੀ ਪਰ ਕਿਸਾਨਾਂ ਲਈ ਇਹ ਸ਼ਰਤ ਹੋਵੇਗੀ ਕਿ

ਉਨ੍ਹਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿਚ ਝੋਨੇ ਦੀ ਕਿਸਮ 126 ਜਾਂ ਬਾਸਮਤੀ ਦੀ ਫਸਲ ਲਾਉਣੀ ਹੋਵੇਗੀ ਕਿਉਂ ਜੋ ਇਹ ਦੋਵੇਂ ਫਸਲਾਂ ਪਾਣੀ ਦੀ ਘੱਟ ਖਪਤ ਅਤੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਵਾਲੀਆਂ ਹਨ।ਦੱਸਣਯੋਗ ਹੈ ਕਿ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਪੰਜਾਬ ਵਿਚ ਮੌਜੂਦਾ ਸਾਲ ਵਿਚ ਹੁਣ ਤੱਕ ਲਗਪਗ 77,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਆ ਚੁੱਕਾ ਹੈ ਜਦਕਿ ਬੀਤੇ ਵਰ੍ਹੇ ਲਗਪਗ 50,000 ਏਕੜ ਰਕਬਾ ਇਸ ਦੀ ਕਾਸ਼ਤ ਹੇਠ ਸੀ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਲਾਹੇਵੰਦ ਭਾਅ

ਉਤੇ ਬਾਸਮਤੀ ਦੀ ਖਰੀਦ ਕਰੇਗੀ ਤਾਂ ਕਿ ਕਿਸਾਨਾਂ ਨੂੰ ਕਿਸੇ ਘਾਟੇ ਤੋਂ ਬਚਾਉਣ ਲਈ ਮਾਰਕੀਟ ਦੀਆਂ ਕੀਮਤਾਂ ਵਿਚ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਰੁਝਾਨ ਨੂੰ ਪ੍ਰਫੁੱਲਤ ਕਰਨ ਲਈ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *