ਕੈਨੇਡਾ ਸਰਕਾਰ ਨੇ ਭਾਰਤ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ। ਭਾਰਤ ‘ਚ ਵਧ ਰਹੀ ਗਰਮੀ, ਲੰਬੇ ਬਿਜਲੀ ਕੱਟਾਂ, ਜੰਗਲਾਂ ਦੀ ਅੱਗ ਤੋਂ ਪਰੇਸ਼ਾਨ ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਟਰੈਵਲ ਐਡਵਾਇਜ਼ਰੀ ਜਾਰੀ ਕਰਦਿਆਂ ਖਾਸ ਉਪਾਅ ਕਰਨ ਲਈ ਕਿਹਾ ਹੈ। ਫ਼ੈਡਰਲ ਸਰਕਾਰ ਨੇ ਭਾਰਤ ਜਾਣ ਦੀ ਯੋਜਨਾ ਬਣਾ ਰਹੇ ਜਾਂ ਰਵਾਨਾ ਹੋ ਰਹੇ ਲੋਕਾਂ ਨੂੰ ਸੁਝਾਅ ਦਿੱਤਾ ਹੈ ਕਿ ਦੁਪਹਿਰ ਵੇਲੇ ਧੁੱਪ ‘ਚ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਤਰਲ ਪਦਾਰਥ ਲਏ ਜਾਣ।ਕੈਨੇਡਾ
ਸਰਕਾਰ ਨੇ ਐਡਵਾਇਜ਼ਰੀ ‘ਚ ਸੁਝਾਅ ਦਿੰਦੇ ਕਿਹਾ ਹੈ ਕਿ ਇਸ ਵੇਲੇ ਭਾਰਤ ‘ਚ ਤਾਪਮਾਨ ਬਹੁਤ ਜ਼ਿਆਦਾ ਵਧ ਰਿਹਾ ਹੈ ਜਿਸ ਨੂੰ ਦੇਖਦਿਆਂ ਕਈ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਜਿੱਥੇ ਗਰਮੀ ਤੋਂ ਬਚਾਅ ਕਰਨਾ ਜ਼ਰੂਰੀ ਹੈ, ਉੱਥੇ ਹੀ ਜੰਗਲੀ ਅੱਗ ਨਾਲ ਪ੍ਰਭਾਵਿਤ ਇਲਾਕਿਆਂ ‘ਚ ਜਾਣ ਤੋਂ ਵੀ ਗੁਰੇਜ਼ ਕੀਤਾ ਜਾਵੇ।ਇਸ ਤੋਂ ਅੱਗੇ ਟਰੈਵਲ ਐਡਵਾਇਜ਼ਰੀ ‘ਚ ਕਿਹਾ ਗਿਆ ਹੈ ਕਿ ਅਪ੍ਰੈਲ ਮਹੀਨੇ ਦੌਰਾਨ ਭਾਰਤ ‘ਚ ਗਰਮੀ ਨੇ 122 ਸਾਲ ਦਾ ਰਿਕਾਰਡ ਤੋੜ ਦਿੱਤਾ ਅਤੇ
ਰਾਜਸਥਾਨ, ਯੂ.ਪੀ., ਮੱਧ ਪ੍ਰਦੇਸ਼ ਦੇ ਮਹਾਰਾਸ਼ਟਰ ਦੇ ਕਈ ਇਲਾਕਿਆਂ ‘ਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਗਿਆ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਹੱਦ ਤੱਕ ਗਰਮੀ ਬਰਦਾਸ਼ਤ ਕਰਨੀ ਬਹੁਤ ਮੁਸ਼ਕਲ ਹੈ ਕੋਈ ਵੀ ਸਰੀਰਕ ਸਮੱਸਿਆ ਜਾਂ ਅਮਰਜੈਂਸੀ ਦੀ ਹਾਲਤ ‘ਚ 102 ‘ਤੇ ਡਾਇਲ ਕੀਤਾ ਜਾਵੇ, ਜਦਕਿ ਸਬੰਧਤ ਹਦਾਇਤਾਂ ਲਈ ਖੇਤਰੀ ਸਿਹਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।