ਡੇਰਾ ਮੁਖੀ ਰਾਮ ਰਹੀਮ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Latest Update

ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਬਾਰੇ ਇਤਰਾਜ਼ਯੋਗ ਭਾਸ਼ਾ ਵਰਤਣ ’ਤੇ ਥਾਣਾ ਬਾਜਾਖਾਨਾ ਵਿਖੇ ਦਰਜ ਹੋਏ ਮੁਕੱਦਮਾ ਨੰਬਰ 117/2015 ਅਤੇ ਮੁਕੱਦਮਾ ਨੰਬਰ 128/2015 ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ, ਜਿਸ ’ਤੇ ਉਸ ਨੇ ਆਪਣੀ ਰਿਹਾਈ ਲਈ ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਮੋਨਿਕਾ ਲਾਂਬਾ ਦੀ

ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇਸ ’ਤੇ ਅਦਾਲਤ ਵਲੋਂ ਦੋਵਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਇਸ ਨੂੰ 11 ਮਈ ਲਈ ਮੁਲਤਵੀ ਕਰ ਦਿੱਤਾ ਗਿਆ।ਇਹ ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦੇ ਵਕੀਲ ਨੇ ਬੀਤੀ 7 ਮਈ ਨੂੰ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ ਤਾਂ ਅਦਾਲਤ ਨੇ ਐੱਸਆਈਟੀ ਨੂੰ 9 ਮਈ ਲਈ ਨੋਟਿਸ ਜਾਰੀ ਕਰਦਿਆਂ ਉਕਤ ਕੇਸ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਦਾ ਹੁਕਮ ਕੀਤਾ ਸੀ। ਅੱਜ ਐੱਸਆਈਟੀ ਵਲੋਂ ਏਡੀਏ ਪੰਕਜ ਤਨੇਜਾ ਨੇ ਬਣਦਾ ਰਿਕਾਰਡ ਪੇਸ਼ ਕਰਦਿਆਂ ਬਹਿਸ ਵਿੱਚ ਹਿੱਸਾ

ਲਿਆ ਤੇ ਦੋਵਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਅਦਾਲਤ ਨੇ 11 ਮਈ ਨੂੰ ਸੁਣਵਾਈ ਕਰਨ ਬਾਰੇ ਆਖਿਆ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹੈ ਜਦਕਿ ਮਾਮਲਾ ਨੰਬਰ 63 ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਹੋ ਚੁੱਕਾ ਹੈ ਡੇਰਾ ਪ੍ਰੇਮੀਆਂ ਸੁਖਜਿੰਦਰ ਸਿੰਘ ਉਰਫ ਸੰਨੀ ਕੰਡਾ, ਨਿਸ਼ਾਨ ਸਿੰਘ, ਰਣਜੀਤ ਸਿੰਘ ਭੋਲਾ, ਪ੍ਰਦੀਪ ਕੁਮਾਰ, ਬਲਜੀਤ ਸਿੰਘ, ਸ਼ਕਤੀ ਸਿੰਘ ਨੂੰ ਅਦਾਲਤ ਨੇ ਜ਼ਮਾਨਤ ’ਤੇ ਰਿਹਾਅ ਕੀਤਾ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *