ਨਿੰਬੂ ਦੀਆਂ ਕੀਮਤਾਂ ਸਬੰਧੀ ਆਈ ਵੱਡੀ ਤਾਜ਼ਾ ਖਬਰ

ਏਸ਼ੀਆਂ ਦੀਆਂ ਨਾਮਵਰ ਮੰਡੀਆਂ ’ਚ ਸ਼ੁਮਾਰ ਮਕਸੂਦਾਂ ਸਬਜ਼ੀ ਮੰਡੀ ’ਚ ਬੁੱਧਵਾਰ ਨੂੰ ਚਾਰ ਸੂਬਿਆਂ ਤੋਂ ਨਿੰਬੂਆਂ ਦੀ ਆਮਦ ਹੋਈ, ਜਿਸ ਕਾਰਨ ਥੋਕ ’ਚ ਪਹਿਲਾਂ ਤੋਂ ਮੰਦੀ ’ਚ ਚੱਲ ਰਹੇ ਨਿੰਬੂਆਂ ਦੇ ਭਾਅ ਹੋਰ ਡਿੱਗ ਗਏ ਹਨ। ਪਿਛਲੇ ਹਫ਼ਤੇ 80 ਤੋਂ 110 ਰੁਪਏ ਕਿੱਲੋ ਥੋਕ ’ਚ ਵਿਕ ਰਹੇ ਨਿੰਬੂਆਂ ਦੀ ਕੀਮਤ ਮੁੜ 50 ਤੋਂ 70 ਪ੍ਰਤੀ ਕਿੱਲੋ ਰਹਿ ਗਈ ਹੈ। ਫਿਲਹਾਲ ਸਥਾਨਕ ਨਿੰਬੂਆਂ ਦੀ ਆਮਦ ਨਹੀਂ ਹੋਈ ਹੈ ਪਰ ਚਾਰ ਸੂਬਿਆਂ ਤੋਂ ਇੱਕੋ ਸਮੇਂ ਆਮਦ ਹੋਣ ਤੋਂ ਬਾਅਦ ਕੀਮਤਾਂ ’ਤੇ ਅਸਰ ਪਿਆ ਹੈ। ਇਹ ਵੱਖਰੀ ਗੱਲ ਹੈ ਕਿ ਪ੍ਰਚੂਨ

ਸਬਜ਼ੀ ਵਿਕਰੇਤਾ ਅਜੇ ਵੀ ਨਿੰਬੂਆਂ ਦੇ ਮਨਮਾਨੇ ਭਾਅ ਵਸੂਲ ਰਹੇ ਹਨ।ਦਰਅਸਲ ਅਪ੍ਰੈਲ ’ਚ ਪ੍ਰਚੂਨ ’ਚ ਨਿੰਬੂਆਂ ਦੀ ਕੀਮਤ 200 ਰੁਪਏ ਪ੍ਰਤੀ ਕਿੱਲੋ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਸੀ। ਪਿਛਲੇ ਹਫ਼ਤੇ ਕਰਨਾਟਕ ਤੇ ਆਂਧਰਾ ਪ੍ਰਦੇਸ਼ ਤੋਂ ਨਿੰਬੂਆਂ ਦੀ ਆਮਦ ਸ਼ੁਰੂ ਹੋ ਗਈ ਸੀ, ਜਿਸ ਕਾਰਨ ਥੋਕ ਵਿਚ ਪਹਿਲਾਂ 140 ਤੋਂ 160 ਰੁਪਏ ਪ੍ਰਤੀ ਕਿੱਲੋ ਚੱਲ ਰਹੀਆਂ ਕੀਮਤਾਂ ਘਟ ਕੇ 80 ਤੋਂ 110 ਰੁਪਏ ਪ੍ਰਤੀ ਕਿੱਲੋ ਰਹਿ ਗਈਆਂ। ਇਸ ਦੌਰਾਨ ਬੁੱਧਵਾਰ ਨੂੰ ਗੁਜਰਾਤ ਅਤੇ ਮਹਾਰਾਸ਼ਟਰ ਤੋਂ ਵੀ ਨਿੰਬੂਆਂ ਦੀ ਆਮਦ ਸ਼ੁਰੂ ਹੋ ਗਈ ਹੈ ਇਸ ਸਬੰਧੀ ਮਕਸੂਦਾਂ ਸਬਜ਼ੀ ਮੰਡੀ ਦੇ ਥੋਕ ਵਪਾਰੀ ਜਗਦੀਸ਼ ਕੁਮਾਰ ਦਾ ਕਹਿਣਾ ਹੈ ਕਿ ਚਾਰ ਸੂਬਿਆਂ

ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਤੋਂ ਰੋਜ਼ਾਨਾ ਨਿੰਬੂਆਂ ਦੀ ਆਮਦ ਸ਼ੁਰੂ ਹੋ ਗਈ ਹੈ। ਗਰਮੀਆਂ ਦੇ ਮੌਸਮ ’ਚ ਨਿੰਬੂ ਦਾ ਸਟਾਕ ਕਰਨਾ ਸੰਭਵ ਨਹੀਂ ਹੈ। ਅਜਿਹੀ ਸਥਿਤੀ ’ਚ ਆਮਦ ਅਨੁਸਾਰ ਕੀਮਤਾਂ ’ਚ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਲ ਮਾਲ ਦੀ ਆਮਦ ਹੋਣ ਤੋਂ ਬਾਅਦ ਕੀਮਤਾਂ ’ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਤੈਅ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *