ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਸੂਬਾ ਸਰਕਾਰ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰੇਗੀ ਤਾਂ ਕਿ ਉਦਯੋਗਪਤੀਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇੱਥੇ ਉਦਯੋਗਿਕ ਕਾਰੋਬਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੰਗਲ ਵਿੰਡੋਜ਼ ਉਦਯੋਗਪਤੀਆਂ ਨੂੰ ਆਪਣੇ ਪ੍ਰੋਜੈਕਟਾਂ ਲਈ ਫੌਰੀ, ਨਿਰਵਿਘਨ ਅਤੇ ਔਕੜ ਰਹਿਤ ਪ੍ਰਵਾਨਗੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ
ਸਿੰਗਲ ਵਿੰਡੋਜ਼ ਸਥਾਪਤ ਹੋਣ ਨਾਲ ਉਦਯੋਗਪਤੀਆਂ ਨੂੰ ਦਫ਼ਤਰਾਂ ਵਿੱਚ ਭੱਜ-ਦੌੜ ਕਰਨ ਤੋਂ ਬਿਨਾਂ ਹੀ ਪ੍ਰਵਾਨਗੀਆਂ ਪ੍ਰਾਪਤ ਹੋ ਸਕਣਗੀਆਂ ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਹੋਵੇਗੀ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਤੇ ਉੱਦਮੀਆਂ ਨੂੰ ਵੱਡੀ ਪੱਧਰ ‘ਤੇ ਸਹੂਲਤ ਦੇਣ ਲਈ ਵਚਨਬੱਧ ਹੈ।ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਢੁਕਵਾਂ ਸਥਾਨ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਦੇ
ਨਾਲ-ਨਾਲ ਮਿਹਨਤੀ ਤੇ ਸਮਰਪਿਤ ਮਨੁੱਖੀ ਸ਼ਕਤੀ ਦਾ ਵਿਲੱਖਣ ਸੁਮੇਲ ਹੈ ਜਿਸ ਦੀ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਵਿਚ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣਾ ਹੈ ਅਤੇ ਇਸ ਨੂੰ ਵਿਕਾਸ ਦੀ ਲੀਹ ‘ਤੇ ਪਾਉਣਾ ਹੈ। ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਇੱਕ ਪਾਸੇ ਸੂਬੇ ਦੀ ਤਰੱਕੀ ਅਤੇ ਦੂਜੇ ਪਾਸੇ ਲੋਕਾਂ ਦੀ ਖੁਸ਼ਹਾਲੀ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।