ਸਰਕਾਰ ਦੇਸ਼ ਵਿੱਚ ਨਿੱਜੀਕਰਨ ਨੂੰ ਲੈ ਕੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਹੁਣ ਸਰਕਾਰ ਜਲਦ ਹੀ ਦੋ ਜਨਤਕ ਖੇਤਰ ਦੇ ਬੈਂਕਾਂ ਦਾ ਨਿੱਜੀਕਰਨ ਕਰਨ ਜਾ ਰਹੀ ਹੈ। ਕਈ ਕੰਪਨੀਆਂ ਵੱਲੋਂ ਬੋਲੀ ਵੀ ਆਉਣੀ ਸ਼ੁਰੂ ਹੋ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਸਾਲ ਸਤੰਬਰ ਤੱਕ ਨਿੱਜੀਕਰਨ ਸ਼ੁਰੂ ਹੋ ਸਕਦਾ ਹੈ। ਦੂਜੇ ਪਾਸੇ ਸਰਕਾਰੀ ਮੁਲਾਜ਼ਮ ਵੀ ਇਸ ਦੇ ਵਿਰੋਧ ਵਿੱਚ ਲਗਾਤਾਰ ਹੜਤਾਲ ’ਤੇ ਹਨ। ਸਰਕਾਰ ਬੈਂਕਿੰਗ ਰੈਗੂਲੇਸ਼ਨ ਐਕਟ ਵਿੱਚ ਸੋਧ ਕਰਕੇ PSU ਬੈਂਕਾਂ (PSB) ਵਿੱਚ ਵਿਦੇਸ਼ੀ ਮਾਲਕੀ ‘ਤੇ 20% ਦੀ ਸੀਮਾ
ਨੂੰ ਹਟਾਉਣ ਲਈ ਤਿਆਰ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਇਸ ਲਈ ਦੋ ਸਰਕਾਰੀ ਬੈਂਕਾਂ ਨੂੰ ਵੀ ਸ਼ਾਰਟਲਿਸਟ ਕੀਤਾ ਹੈ।ਮੀਡੀਆ ਰਿਪੋਰਟਾਂ ਮੁਤਾਬਕ ਦੋ ਸਰਕਾਰੀ ਅਧਿਕਾਰੀਆਂ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਇਨ੍ਹਾਂ ਵੱਡੇ ਬਦਲਾਅ ਦੀਆਂ ਤਿਆਰੀਆਂ ਲਗਪਗ ਪੂਰੀਆਂ ਹੋ ਚੁੱਕੀਆਂ ਹਨ ਪਰ ਕੈਬਨਿਟ ਦੀ ਮਨਜ਼ੂਰੀ ‘ਚ ਕੁਝ ਸਮਾਂ ਲੱਗ ਸਕਦਾ ਹੈ। ਮਾਨਸੂਨ ਸੈਸ਼ਨ ਤੱਕ ਇਸ ਵਿੱਚ ਸੋਧ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ
ਸਰਕਾਰ ਦਾ ਟੀਚਾ ਸਤੰਬਰ ਤੱਕ ਘੱਟੋ-ਘੱਟ ਇੱਕ ਬੈਂਕ ਦਾ ਨਿੱਜੀਕਰਨ ਯਕੀਨੀ ਬਣਾਉਣਾ ਹੈ।ਹੁਣ ਸਵਾਲ ਇਹ ਹੈ ਕਿ ਉਹ ਕਿਹੜੇ ਦੋ ਬੈਂਕ ਹੋ ਸਕਦੇ ਹਨ ਜਿਨ੍ਹਾਂ ਨੂੰ ਪਹਿਲਾਂ ਪ੍ਰਾਈਵੇਟ ਬਣਾਇਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੈਂਟਰਲ ਬੈਂਕ ਆਫ ਇੰਡੀਆ ਤੇ ਇੰਡੀਅਨ ਓਵਰਸੀਜ਼ ਬੈਂਕ ਨੂੰ ਨਿੱਜੀਕਰਨ ਲਈ ਸੰਭਾਵਿਤ ਉਮੀਦਵਾਰਾਂ ਵਜੋਂ ਚੁਣਿਆ ਗਿਆ ਸੀ। ਯਾਨੀ ਇੰਡੀਅਨ ਓਵਰਸੀਜ਼ ਬੈਂਕ ਅਤੇ ਸੈਂਟਰਲ ਬੈਂਕ ਆਫ ਇੰਡੀਆ ਉਹ ਦੋ ਬੈਂਕ ਹਨ ਜਿਨ੍ਹਾਂ ਦਾ ਪਹਿਲਾਂ ਨਿੱਜੀਕਰਨ ਕੀਤਾ ਜਾ ਸਕਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।