ਹੁਣੇ ਹੁਣੇ ਹੋ ਗਏ ਇਹ ਨਵੇਂ ਹੁਕਮ ਜਾਰੀ

Latest Update

ਇਸ ਸਮੇਂ ਸ਼ਹਿਰ ਦਾ 25 ਫੀਸਦੀ ਪਾਣੀ ਸਰਕਾਰੀ ਲੀਕੇਜ ਕਾਰਨ ਬਰਬਾਦ ਹੋ ਰਿਹਾ ਹੈ ਪਰ ਜੇਕਰ ਕੋਈ ਸ਼ਹਿਰ ਵਾਸੀ ਪਾਣੀ ਦੀ ਬਰਬਾਦੀ ਕਰਦਾ ਫੜਿਆ ਗਿਆ ਤਾਂ ਉਸ ਦਾ ਪੰਜ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾ ਰਿਹਾ ਹੈ। ਪਿਛਲੇ ਸਾਲ ਤੱਕ ਇਹ ਜੁਰਮਾਨਾ 2,000 ਰੁਪਏ ਸੀਨਗਰ ਨਿਗਮ ਨੇ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਟੀਮਾਂ ਦਾ ਗਠਨ ਕੀਤਾ ਹੈ। ਮੰਗਲਵਾਰ ਨੂੰ ਕੁੱਲ 57 ਲੋਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਜਦਕਿ ਸਿਰਫ ਦੋ ਲੋਕਾਂ

ਦੇ ਪੰਜ ਹਜ਼ਾਰ ਚਲਾਨ ਕੱਟੇ ਗਏ ਹਨ। 15 ਅਪ੍ਰੈਲ ਤੋਂ ਸ਼ਹਿਰ ਵਿੱਚ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਮੁਹਿੰਮ ਜੂਨ ਤਕ ਜਾਰੀ ਰਹੇਗੀ। ਇੱਕ ਮਹੀਨੇ ਦੇ ਅੰਦਰ ਨਗਰ ਨਿਗਮ ਦੀਆਂ ਟੀਮਾਂ ਨੇ ਪਾਣੀ ਦੀ ਬਰਬਾਦੀ ਕਰਨ ਵਾਲੇ 1500 ਤੋਂ ਵੱਧ ਲੋਕਾਂ ਨੂੰ ਫੜਿਆ, ਜਿਨ੍ਹਾਂ ਵਿੱਚੋਂ 1466 ਲੋਕਾਂ ਨੂੰ ਨੋਟਿਸ ਦਿੱਤੇ ਗਏ ਹਨ ਜਦਕਿ 99 ਲੋਕਾਂ ਨੂੰ ਜੁਰਮਾਨੇ ਕੀਤੇ ਗਏ ਹਨ। ਤਿੰਨ ਵਾਰ ਫੜੇ ਜਾਣ ‘ਤੇ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਜੇਕਰ ਕੋਈ ਜੁਰਮਾਨਾ ਨਹੀਂ ਭਰਦਾ ਹੈ ਤਾਂ ਇਹ ਰਕਮ ਪਾਣੀ ਦੇ ਬਿੱਲ ਵਿੱਚ ਜੋੜ ਦਿੱਤੀ ਜਾਵੇਗੀ। ਦੱਸ ਦੇਈਏ ਕਿ ਨਗਰ ਨਿਗਮ ਨੇ

15 ਅਪ੍ਰੈਲ ਤੋਂ ਪੀਣ ਵਾਲੇ ਪਾਣੀ ਨਾਲ ਵਾਹਨਾਂ ਨੂੰ ਧੋਣ ਅਤੇ ਬਾਗਾਂ ਦੀ ਸਿੰਚਾਈ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਦੋਂ ਕਿ ਸਿੰਚਾਈ ਬਾਲਟੀ ਦੀ ਵਰਤੋਂ ਕਰਕੇ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਦਾ ਕੂਲਰ ਅਤੇ ਛੱਤ ‘ਤੇ ਰੱਖੀ ਟੈਂਕੀ ਵੀ ਓਵਰਫਲੋ ਹੋ ਜਾਂਦੀ ਹੈ ਤਾਂ ਉਸ ਦਾ ਚਲਾਨ ਵੀ ਕੱਟਿਆ ਜਾ ਰਿਹਾ ਹੈ। ਇਹ ਮੁਹਿੰਮ 30 ਜੂਨ ਤਕ ਜਾਰੀ ਰਹੇਗੀ। ਨਗਰ ਨਿਗਮ ਅਨੁਸਾਰ ਜੇਕਰ ਕਿਸੇ ਨੇ ਗੈਰ-ਕਾਨੂੰਨੀ ਤੌਰ ‘ਤੇ ਵਾਟਰ ਸਪਲਾਈ ਲਾਈਨ ‘ਚ ਸਿੱਧਾ ਬੂਸਟਰ ਪੰਪ ਲਗਾਇਆ ਹੈ ਤਾਂ ਉਸ ‘ਤੇ ਕਾਰਵਾਈ ਕੀਤੀ ਜਾ ਰਹੀ ਹੈ | ਜੇਕਰ ਕਿਸੇ ਦੇ ਘਰ ਦੇ ਸਾਹਮਣੇ ਪਾਣੀ ਦੀ ਲੀਕੇਜ ਹੁੰਦੀ ਹੈ ਜਾਂ ਮੀਟਰ ਤੋਂ ਪਾਣੀ ਵਗਦਾ ਹੈ ਜਾਂ ਕੂਲਰ ਵਿੱਚੋਂ ਪਾਣੀ ਨਿਕਲਦਾ ਹੈ ਤਾਂ ਵੀ ਪੰਜ ਹਜ਼ਾਰ ਰੁਪਏ ਦਾ ਪਹਿਲਾ ਚਲਾਨ ਕੱਟਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *