ਜੇਕਰ ਤੁਸੀਂ ਏਟੀਐਮ ‘ਚੋਂ ਪੈਸੇ ਕਢਵਾਉਣ ਜਾ ਰਹੇ ਹੋ ਤੇ ਆਪਣਾ ਕਾਰਡ ਘਰ ਭੁੱਲ ਗਏ ਹੋ ਤਾਂ ਚਿੰਤਾ ਨਾ ਕਰੋ, ਹੁਣ ਤੁਸੀਂ ਬਗੈਰ ਕਾਰਡ ਦੇ ਵੀ ਏਟੀਐਮ ‘ਚੋਂ ਪੈਸੇ ਕਢਵਾ ਸਕਦੇ ਹੋ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕਾਰਡ-ਲੈੱਸ ਕੈਸ਼ ਨਿਕਾਸੀ ਬਾਰੇ ਨਿਯਮ ਜਾਰੀ ਕੀਤੇ ਹਨ। ਇਹ ਸਹੂਲਤ ਜਲਦੀ ਹੀ ਦੇਸ਼ ਦੇ ਸਾਰੇ ਬੈਂਕਾਂ ਤੇ ਏਟੀਐਮ ਮਸ਼ੀਨਾਂ ‘ਚ ਸ਼ੁਰੂ ਹੋ ਜਾਵੇਗੀ।ਇੱਕ ਰਿਪੋਰਟ ਅਨੁਸਾਰ RBI ਨੇ 19 ਮਈ 2022 ਨੂੰ ਇੱਕ ਸਰਕੂਲਰ ਜਾਰੀ ਕਰਕੇ ਸਾਰੇ ਬੈਂਕਾਂ ਨੂੰ ਇਹ ਸਹੂਲਤ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਸਹੂਲਤ 24 ਘੰਟੇ ‘ਚ ਉਪਲੱਬਧ ਹੋਵੇਗੀ।
ਦਰਅਸਲ, 8 ਅਪ੍ਰੈਲ 2022 ਨੂੰ ਹੋਈ ਐਮਪੀਸੀ ਦੀ ਮੀਟਿੰਗ ‘ਚ ਰਿਜ਼ਰਵ ਬੈਂਕ ਵੱਲੋਂ ਇਸ ਸਹੂਲਤ ਦਾ ਐਲਾਨ ਕੀਤਾ ਗਿਆ ਸੀ। ਆਰਬੀਆਈ ਗਵਰਨਰ ਨੇ ਕਿਹਾ ਸੀ ਕਿ ਲਗਾਤਾਰ ਵੱਧ ਰਹੀ ਆਨਲਾਈਨ ਧੋਖਾਧੜੀ ਅਤੇ ਏਟੀਐਮ ‘ਤੇ ਕਾਰਡ ਕਲੋਨਿੰਗ ਵਰਗੀਆਂ ਘਟਨਾਵਾਂ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਨੁਕਸਾਨ ਨਾ ਹੋਵੇ, ਇਸ ਨੂੰ ਵੇਖਦੇ ਹੋਏ ਡਿਜ਼ੀਟਲ ਲੈਣ-ਦੇਣ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇਹ ਨਵਾਂ ਨਿਯਮ ਲਿਆਂਦਾ ਜਾ ਰਿਹਾ ਹੈ।ਕਾਰਡ ਲੈਸ ਨਕਦੀ ਕਢਵਾਉਣ ਦੀ ਸਹੂਲਤ ਦੇ ਤਹਿਤ ਹੁਣ ਯੂਪੀਆਈ ਦੀ ਮਦਦ ਨਾਲ ਕਿਸੇ ਵੀ ਬੈਂਕ ਦੇ ਏਟੀਐਮ ‘ਚੋਂ ਬਗੈਰ ਡੈਬਿਟ ਕਾਰਡ ਦੀ ਵਰਤੋਂ ਕੀਤੇ ਪੈਸੇ ਕਢਵਾਏ ਜਾ ਸਕਦੇ ਹਨ। ਦੱਸ ਦੇਈਏ ਕਿ ਕੁਝ
ਚੁਣੇ ਹੋਏ ਬੈਂਕ ਪਹਿਲਾਂ ਹੀ ਆਪਣੇ ਗਾਹਕਾਂ ਨੂੰ ਇਹ ਕਾਰਡ ਲੈਸ ਸਹੂਲਤ ਪ੍ਰਦਾਨ ਕਰ ਰਹੇ ਹਨ। ਪਰ ਹੁਣ ਆਰਬੀਆਈ ਦੇ ਸਰਕੂਲਰ ਜਾਰੀ ਕਰਨ ਤੋਂ ਬਾਅਦ ਜਲਦੀ ਹੀ ਸਾਰੇ ਬੈਂਕਾਂ ਨੂੰ ਆਪਣੇ ਏਟੀਐਮ ‘ਤੇ ਇਹ ਸਹੂਲਤ ਪ੍ਰਦਾਨ ਕਰਨੀ ਪਵੇਗੀ। ਇਸ ਸਿਸਟਮ ਰਾਹੀਂ ਮੋਬਾਈਲ ਪਿੰਨ ਜਨਰੇਟ ਕਰਨਾ ਹੋਵੇਗਾ ਕੈਸ਼ਲੈਸ ਨਕਦੀ ਕਢਵਾਉਣ ਦੀ ਸਹੂਲਤ ‘ਚ ਲੈਣ-ਦੇਣ ਨੂੰ ਯੂਨੀਫਾਈਡ ਪੇਮੈਂਟ ਇੰਟਰਫੇਸ (UPI) ਰਾਹੀਂ ਪੂਰਾ ਕੀਤਾ ਜਾਵੇਗਾ। ਇਹ ਸਹੂਲਤ ਸਿਰਫ਼ ਖੁਦ ਪੈਸੇ ਕਢਵਾਉਣ ‘ਤੇ ਹੀ ਮਿਲੇਗੀ। ਇਸ ਦੇ ਨਾਲ ਹੀ ਟਰਾਂਜੈਕਸ਼ਨ ਦੀ ਸੀਮਾ ਵੀ ਤੈਅ ਕੀਤੀ ਜਾਵੇਗੀ। ਰਿਪੋਰਟ ਮੁਤਾਬਕ ਅਜਿਹੇ ਟਰਾਂਜੈਕਸ਼ਨ ਦੀ ਸੀਮਾ 5 ਹਜ਼ਾਰ ਤੋਂ 10 ਹਜ਼ਾਰ ਰੁਪਏ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।