ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਹੋਈ ਵੱਡੀ ਖਬਰ ਆਈ ਸਾਹਮਣੇ

34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕ੍ਰਿਕਟਰ, ਕਮੈਂਟੇਟਰ ਤੇ ਸਿਆਸਤਦਾਨ ਮਗਰੋਂ ਹੁਣ ਕਲਕਰ ਬਣ ਗਏ ਹਨ। ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਸਿੱਧੂ ਨੂੰ ਪਟਿਆਲਾ ਜੇਲ੍ਹ ਦੇ ਦਫ਼ਤਰ ਦਾ ਕਲਰਕ ਦਾ ਕੰਮ ਸੌਂਪਿਆ ਗਿਆ ਹੈ। ਇਹ ਫੈਸਲਾ ਸਿੱਧੂ ਲਈ ਜੇਲ੍ਹ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ ਤੇ ਜੇਲ੍ਹ ਵਿਭਾਗ ਵੱਲੋਂ ਸਿੱਧੂ ਦੀ ਪੂਰੀ ਸਜ਼ਾ ਦੌਰਾਨ ਉਨ੍ਹਾਂ ਨੂੰ ਕਲੈਰੀਕਲ ਕੰਮ ਹੀ ਦੇ ਕੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਜੇਲ੍ਹ ਸੁਪਰਡੈਂਟ ਦਾ ਕਹਿਣਾ ਹੈ ਕਿ ਸਿੱਧੂ ਦੀ ਸੁਰੱਖਿਆ ਤੇ ਉਨ੍ਹਾਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇੱਧਰ-ਉੱਧਰ ਜਾਣ ਵਾਲਾ ਕੰਮ ਨਾ ਦੇ ਕੇ ਦਫਤਰ ਦਾ ਕੰਮ ਸੌਂਪਿਆ ਗਿਆ ਹੈ ਜੋ ਉਹ ਆਪਣੇ ਹੀ ਬੈਰਕ ‘ਚ ਬੈਠ ਕੇ ਕਰਨਗੇ। ਇੰਨਾ ਹੀ ਨਹੀਂ ਸਿੱਧੂ ਨੂੰ ਜੇਲ੍ਹ ਤੋਂ ਦਫਤਰ ਤੱਕ ਵੀ ਜਾਣ ਦੀ ਲੋੜ ਨਹੀਂ ਹੋਵੇਗੀ ਬਲਕਿ ਸਿੱਧੂ ਦੀ ਬੈਰਕ ‘ਚ ਹੀ ਉਨ੍ਹਾਂ ਨੂੰ ਕੰਮ ਲਈ ਫਾਈਲਾਂ ਟ੍ਰਾਂਸਫਰ ਕਰ ਦਿੱਤੀਆਂ ਜਾਣਗੀਆਂ। ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਿੱਧੂ ਕਿਸੇ ਸਮੇਂ ਵੀ ਇਹ ਫਾਈਲਾਂ ਚੈੱਕ ਕਰ ਸਕਦੇ ਹਨ ਤੇ ਆਪਣੀ ਸੁਵਿਧਾ ਅਨੁਸਾਰ ਆਰਾਮ ਵੀ ਕਰ ਸਕਦੇ ਹਨ ਜਾਣਕਾਰੀ ਅਨੁਸਾਰ ਪਹਿਲੇ ਤਿੰਨ ਮਹੀਨੇ ਸਿੱਧੂ ਨੂੰ ਕਲਰਕੀ ਦੀ ਸਿਖਲਾਈ ਦਿੱਤੀ

ਜਾਵੇਗੀ ਤੇ ਇਸ ਦੌਰਾਨ ਤਨਖਾਹ ਨਹੀਂ ਮਿਲੇਗੀ ਤਿੰਨ ਮਹੀਨਿਆਂ ਬਾਅਦ ਉਨ੍ਹਾਂ ਨੂੰ ਮਿਹਨਤਾਨਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਿੱਧੂ ਨੇ 20 ਮਈ ਨੂੰ ਪਟਿਆਲਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਪਟਿਆਲਾ ਜੇਲ੍ਹ ਦੀ ਬੈਰਕ ਨੰਬਰ 10 ਵਿੱਚ ਬੰਦ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *