ਇਸ ਦਿਨ ਲਈ ਹੋ ਗਿਆ ਪੰਜਾਬ ਬੰਦ ਦਾ ਐਲਾਨ

ਸਾਕਾ ਨੀਲਾ ਤਾਰਾ ਦੀ ਬਰਸੀ (ਘੱਲੂਘਾਰਾ ਦਿਵਸ) ਨੇੜੇ ਆਉਂਦੇ ਹੀ ਪੰਜਾਬ ਦਾ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ। ਕੁਝ ਸਿੱਖ ਜਥੇਬੰਦੀਆਂ ਵੱਲੋਂ ‘ਅੰਮ੍ਰਿਤਸਰ ਬੰਦ’ ਤੇ ‘ਆਜ਼ਾਦੀ ਮਾਰਚ’ ਦਾ ਐਲਾਨ ਕੀਤਾ ਗਿਆ ਹੈ। ਉਧਰ, ਗੁਰਦਾਸਪੁਰ ਦੇ ਕਲਾਨੌਰ ਇਲਾਕੇ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਾਏ ਗਏ ਹਨ। ਦੂਜੇ ਪਾਸੇ ਗਰਮ ਖਿਆਲੀ ਜਥੇਬੰਦੀਆਂ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ।ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਕਲਾਨੌਰ ‘ਚ ਕੁਝ ਥਾਵਾਂ ‘ਤੇ ਅਣਪਛਾਤੇ ਵਿਅਕਤੀਆਂ ਨੇ ਖਾਲਿਸਤਾਨ ਦੇ ਪੋਸ

ਟਰ ਲਗਾ ਦਿੱਤੇ ਹਨ। ਇਸ ਤੋਂ ਬਾਅਦ ਇਲਾਕੇ ‘ਚ ਤਣਾਅ ਦੀ ਸਥਿਤੀ ਬਣ ਗਈ ਹੈ। ਪੋਸਟਰਾਂ ‘ਤੇ ਜਿੱਥੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ, ਉਥੇ ਹੀ ਇਨ੍ਹਾਂ ਪੋਸਟਰਾਂ ‘ਤੇ ਹਿੰਦੁਸਤਾਨ ਮੁਰਦਾਬਾਦ ਵੀ ਲਿਖਿਆ ਗਿਆ ਹੈ। ਪੋਸਟਰ ‘ਤੇ ਭਿੰਡਰਾਂਵਾਲਾ ਦੇ ਨਾਂ ਤੋਂ ਇਲਾਵਾ ਪੰਜਾਬ ਦਾ ਅਸਲੀ ਹੱਕਦਾਰ ਖਾਲਿਸਤਾਨ ਤੇ ਹਿੰਦੁਸਤਾਨ ਮੁਰਦਾਬਾਦ ਛਾਪ ਕੇ ਕੰਧਾਂ ‘ਤੇ ਚਿਪਕਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਸਾਕਾ ਨੀਲਾ ਤਾਰਾ ਕਾਰਨ ਅੰਮ੍ਰਿਤਸਰ ਵਿੱਚ ਵੀ ਸਥਿਤੀ ਤਣਾਅਪੂਰਨ

ਬਣੀ ਹੋਈ ਹੈ। ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਵਿੱਚ ਕੰਧਾਂ ਤੇ ਪਬਲਿਕ ਟਰਾਂਸਪੋਰਟ ’ਤੇ ਪੋਸਟਰ ਲਾਏ ਜਾ ਰਹੇ ਹਨ। ਇਸ ‘ਤੇ 5 ਜੂਨ ਨੂੰ ਅੰਮ੍ਰਿਤਸਰ ‘ਚ ਆਜ਼ਾਦੀ ਮਾਰਚ ਦਾ ਐਲਾਨ ਕੀਤਾ ਗਿਆ ਹੈ, ਜਦਕਿ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਫੈਸਲਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ‘ਚ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਨਾਕੇ ਲਾ ਦਿੱਤੇ ਗਏ ਹਨ ਤੇ ਅੰਮ੍ਰਿਤਸਰ ਨੂੰ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਦਰਬਾਰ ਸਾਹਿਬ ਵੱਲ ਜਾਣ ਵਾਲੇ ਬਾਹਰਲੇ ਵਹੀਕਲਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਦਕਿ ਲੋਕਲ ਵਹੀਕਲ ‘ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਨੂੰ ਹੀ ਦਰਬਾਰ ਸਾਹਿਬ ਵੱਲ ਜਾਣ ਦੀ ਇਜਾਜਤ ਦਿੱਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *