ਪੰਜਾਬ ਯੂਨੀਵਰਸਿਟੀ ਦੇ ਨਾਲ ਸੰਬੰਧਿਤ ਆਇਆ ਵੱਡਾ ਫ਼ੈਸਲਾ

Latest Update

ਆਪ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਮੋਦੀ ਸਰਕਾਰ ‘ਤੇ ਪੰਜਾਬ ਦੇ ਸਾਧਨਾਂ ਅਤੇ ਵਿਰਾਸਤੀ ਸੰਸਥਾਵਾਂ ’ਤੇ ਕਬਜ਼ੇ ਕਰਨ ਦੋਸ਼ ਲਾਇਆ ਹੈ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਦੀ ਵਿਰਾਸਤ ਹੈ ਅਤੇ ਭਗਵੰਤ ਮਾਨ ਸਰਕਾਰ ਇਸ ਵਿਰਾਸਤ ਨੂੰ ਕਿਸੇ ਵੀ ਕੀਮਤ ‘ਤੇ ਹੜੱਪਣ ਨਹੀਂ ਦੇਵੇਗੀ। ਮੋਦੀ ਸਰਕਾਰ ਵੱਲੋਂ ਪੰਜਾਬ ਦੀਆਂ ਵਿਰਾਸਤੀ ਸਿੱਖਿਆ ਸੰਸਥਾਵਾਂ ’ਤੇ ਕਬਜਾ ਕਰਨ ਦੀ ਸੋਚ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰੇਗੀ।’ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ

ਮਲਵਿੰਦਰ ਸਿੰਘ ਕੰਗ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਕੋਲੋਂ ਖੋਹਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ, ‘‘ਪੰਜਾਬ ਯੂਨੀਵਰਸਿਟੀ (ਪੀ.ਯੂ) ’ਤੇ ਪੰਜਾਬ ਸੂਬੇ ਦਾ ਸੰਵਿਧਾਨਕ, ਜ਼ਜਬਾਤੀ ਅਤੇ ਇਤਿਹਾਸਕ ਹੱਕ ਹੈ। ਇਹ ਸਾਡੀ ਸ਼ਾਨਦਾਰ ਅਤੇ ਗੌਰਵਮਈ ਵਿਰਾਸਤ ਹੈ। ਪੀ. ਯੂ ਨੇ ਖੋਜ, ਖੇਡਾਂ, ਵਿਦਿਅਕ ਅਤੇ ਰਾਜਨੀਤਿਕ ਖੇਤਰਾਂ ’ਚ ਮਾਰਕੇਬਾਜ ਉਪਲੱਬਧੀਆਂ ਪ੍ਰਾਪਤ ਕੀਤੀਆਂ ਹਨ। ਪੰਜਾਬ ਦੀਆਂ ਵਿਰਾਸਤਾਂ ਅਤੇ ਹੱਕਾਂ ਦੀ ਰੱਖਿਆ ਬਾਰੇ ਆਮ ਆਦਮੀ ਪਾਰਟੀ ਕੋਈ ਸਮਝੌਤਾ ਨਹੀਂ ਕਰੇਗੀ।’’ਕੰਗ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਂਝੇ ਤੇ ਮਹਾਂਪੰਜਾਬ ਦੀ ਵਿਰਾਸਤ ਹੈ ਅਤੇ ਇਸ ਸੰਸਥਾ ਨੇ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਹੈ। ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ

ਦੀ ਇਸ ਵਿਰਾਸਤ ਨੂੰ ਕਾਇਮ ਰੱਖਦਿਆਂ ਪਹਿਲਾਂ ਸ਼ਿਮਲੇ ਅਤੇ ਫਿਰ ਚੜ੍ਹਦੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਸਥਾਪਤ ਕੀਤਾ ਗਿਆ ਸੀ। ਇਸ ਲਈ ਪੰਜਾਬ ਯੂਨੀਵਰਸਿਟੀ ਉਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਕੇਂਦਰ ਸਰਕਾਰ ਇਸ ਵਿਰਾਸਤ ਨੂੰ ਪੰਜਾਬ ਤੋਂ ਖੋਹ ਨਹੀਂ ਸਕਦੀ।ਆਪ’ ਆਗੂ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਅਤੇ ਵਿਰਾਸਤਾਂ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ’ਤੇ ਲੰਮਾਂ ਸਮਾਂ ਰਾਜ ਕਰਨ ਵਾਲੀਆਂ ਇਨਾਂ ਪਾਰਟੀਆਂ ਨੇ ਸੂਬੇ ਦੀਆਂ ਸਾਰੀਆਂ ਮਹਾਨ ਯੂਨੀਵਰਸਿਟੀਆਂ ਨੂੰ ਬਰਬਾਦ ਕਰ ਦਿੱਤਾ ਹੈ।ਪਰ ਦੇਖਣਾ ਇਹ ਹੋਵੇਗਾ ਕਿ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਦੇ ਲਈ ਆਮ ਆਦਮੀ ਪਾਰਟੀ ਦੇ ਵੱਲੋਂ ਕੋਈ ਕਦਮ ਚੁੱਕਿਆ ਜਾਵੇਗਾ ਜਾਂ ਨਹੀਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *