ਕੈਨੇਡਾ ਦੇ ਸੂਬੇ ਕਿਊਬਿਕ ਦੇ ਨਿੱਜੀ ਕਾਲਜਾਂ ‘ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਊਬਿਕ ਦੇ ਇਮੀਗ੍ਰੇਸ਼ਨ ਮੰਤਰੀ ਸ਼ੌਨ ਫਰੇਜ਼ਰ ਵੱਲੋਂ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸਾਲ 2023 ਤੋਂ ਸਰਕਾਰ ਹੁਣ ਬਗੈਰ ਸਬਸਿਡੀ ਵਾਲੇ ਨਿੱਜੀ ਕਾਲਜਾਂ ਰਾਹੀਂ ਇਮੀਗ੍ਰੇਸ਼ਨ ਦਾ ਰਾਹ ਬੰਦ ਕਰਨ ਜਾ ਰਹੀ ਹੈ ਅਤੇ ਇਸ ਦੇ ਪਿੱਛੇ ਦਾ ਕਾਰਨ ਬਗੈਰ ਸਬਸਿਡੀ ਵਾਲੇ ਪ੍ਰਾਈਵੇਟ ਕਾਲਜਾਂ ਬਾਰੇ ਜਾਂਚ ‘ਚ ਸਾਹਮਣੇ ਆਏ ਨੁਕਸਾਨ ਦੀ ਭਰਪਾਈ ਕਰਨਾ ਹੈ।ਦੱਸਣਯੋਗ ਹੈ ਕਿ
ਮੁਲਕ ‘ਚ ਕਿਊਬਕ ਹੀ ਇਕ ਅਜਿਹਾ ਸੂਬਾ ਹੈ ਜਿੱਥੇ ਨਿੱਜੀ ਕਾਲਜਾਂ ਤੋਂ ਪੜ੍ਹਾਈ ਖਤਮ ਕਰਕੇ ਵੀ ਓਪਨ ਵਰਕ ਪਰਮਿਟ ਮਿਲ ਜਾਂਦਾ ਹੈ ਜਦਕਿ ਬਾਕੀ ਸਾਰੇ ਸੂਬਿਆਂ ‘ਚ ਵਿਦੇਸ਼ੀ ਵਿਦਿਆਰਥਿਆਂ ਲਈ ਉਨ੍ਹਾਂ ਅਦਾਰਿਆਂ ‘ਚ ਪੜ੍ਹਨਾ ਜ਼ਰੂਰੀ ਹੈ ਜਿਨ੍ਹਾਂ ਨੂੰ ਸਰਕਾਰ ਵਲੋਂ ਫੰਡਿੰਗ ਵੀ ਦਿੱਤੀ ਜਾਂਦੀ ਹੋਵੇ। ਬੀਤੇ ਸਮੇਂ ਤੋਂ ਕੁਝ ਨਿੱਜੀ ਕਾਲਜਾਂ ਵਲੋਂ ਵਿਦੇਸ਼ੀ ਵਿਦਿਅਰਥੀਆਂ ਤੋਂ ਮੋਟੀਆਂ ਫੀਸਾਂ ਲੈ ਕੇ ਧੋਖਾਧੜੀ ਕਰਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਕੈਨੇਡਾ ਅਤੇ ਕਿਊਬਕ ਦੀਆਂ ਸਰਕਾਰਾਂ ਨੇ ਸਾਂਝੇ ਤੌਰ ‘ਤੇ ਇਸ ਮਾਮਲੇ ਨੂੰ ਹੱਲ ਕਰਨ ਦਾ ਯਤਨ ਕੀਤਾ ਹੈ।ਇਸ ਤੋਂ ਇਲਾਵਾ ਸ਼ੋਨ ਫਰੇਜ਼ਰ ਨੇ ਕਿਹਾ ਕਿ ਇਸ ਰੋਕ ਨਾਲ
ਵਿਦੇਸ਼ਾਂ ਤੋਂ ਨਿੱਜੀ ਕਾਲਜਾਂ ‘ਚ ਦਾਖਲੇ ਆਪਣੇ ਆਪ ਖਤਮ ਹੋ ਜਾਣੇ ਹਨ ਕਿਉਂਕਿ ਲੋਕਾਂ ਦਾ ਸਾਰਾ ਧਿਆਨ ਓਪਨ ਵਰਕ ਪਰਮਿਟ ਅਤੇ ਕੈਨੇਡਾ ਦੀ ਪੱਕੀ ਇਮੀਗ੍ਰੇਸ਼ਨ ਵੱਲ ਹੁੰਦਾ ਹੈ ਜਿਸ ਲਈ ਉਨ੍ਹਾਂ ਨੂੰ ਪੜ੍ਹਾਈ ਕਰਨੀ ਪੈਂਦੀ ਹੈ।ਇਹ ਵੀ ਜ਼ਿਕਰਯੋਗ ਹੈ ਕਿ ਭਾਰਤ ਤੋਂ ਕਿਊਬਕ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ‘ਚ ਬੀਤੇ ਕੁਝ ਸਾਲਾਂ ਦੌਰਾਨ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ, ਜੋ ਸਾਲ 2017 ‘ਚ 2686 ਤੋਂ ਵਧ ਕੇ 2020 ‘ਚ 14,712 ਹੋ ਗਈ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।