ਪੀ ਐੱਮ ਕਿਸਾਨ ਯੋਜਨਾ ਦਾ ਲਾਭ ਲੈਣ ਵਾਲੇ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ

Latest Update

ਸਰਕਾਰ ਨੇ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਸੀ। ਹਾਲ ਹੀ ‘ਚ ਪੀਐਮ ਮੋਦੀ ਨੇ ਪੀਐਮ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਜਾਰੀ ਕੀਤੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦਿੱਤੇ ਜਾਂਦੇ ਹਨ। ਸਰਕਾਰ ਹਰ 4 ਮਹੀਨਿਆਂ ਦੇ ਅੰਤਰਾਲ ‘ਤੇ ਲਾਭਪਾਤਰੀਆਂ ਨੂੰ ਦੋ-ਦੋ ਹਜ਼ਾਰ ਦੀ ਕਿਸ਼ਤ ਜਾਰੀ ਕਰਦੀ ਹੈ। ਪਰ, ਕਈ ਵਾਰ ਅਜਿਹਾ ਹੁੰਦਾ ਹੈ ਕਿ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ‘ਚ ਪੈਸਾ ਦੇਰੀ ਨਾਲ ਪਹੁੰਚਦਾ ਹੈ। ਕਈ ਕਿਸਾਨ ਬੈਂਕਾਂ ਦੇ ਗੇੜੇ ਮਾਰ

ਕੇ ਥੱਕ ਹਾਰ ਕੇ ਘਰ ਬੈਠ ਜਾਂਦੇ ਹਨ। ਇਸ ਲਈ ਅੱਜ ਅਸੀਂ ਤੁਹਾਡੇ ਲਈ ਕੁਝ ਖਾਸ ਜਾਣਕਾਰੀ ਲੈ ਕੇ ਆਏ ਹਾਂ, ਜਿਸ ਤੋਂ ਬਾਅਦ ਤੁਹਾਨੂੰ ਬੈਂਕ ਜਾਣ ਦੀ ਲੋੜ ਨਹੀਂ ਪਵੇਗੀ।ਦਰਅਸਲ, ਕਿਸਾਨਾਂ ਲਈ ਸਰਕਾਰ ਨੇ ਇੱਕ ਸ਼ਾਨਦਾਰ ਐਪ PM Kisan GoI (PMKISAN GoI) ਲਾਂਚ ਕੀਤਾ ਸੀ, ਜਿਸ ਰਾਹੀਂ ਕਿਸਾਨ ਆਪਣੀ ਕਿਸ਼ਤ ਤੇ ਸਕੀਮ ਨਾਲ ਜੁੜੀਆਂ ਕਈ ਜਾਣਕਾਰੀਆਂ ਦੇ ਸਕਦੇ ਹਨ। ਇਸ ਐਪ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਲਾਭਪਾਤਰੀ ਆਪਣੇ ਖਾਤੇ ਨਾਲ ਸਬੰਧਤ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।ਇਸ ਐਪ (PMKISAN GoI) ਨੂੰ ਐਂਡਰਾਇਡ ਯੂਜ਼ਰਜ਼ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ। ਇਸ ਐਪਲੀਕੇਸ਼ਨ ਨੂੰ ਹੋਣ ਤਕ 50 ਲੱਖ ਤੋਂ ਜ਼ਿਆਦਾ ਯੂਜ਼ਰਜ਼ ਨੇ ਡਾਊਨਲੋਡ ਕੀਤਾ ਹੈ। ਇਹ ਐਪ ਹਿੰਦੀ ਤੇ ਅੰਗਰੇਜ਼ੀ ਸਮੇਤ 8 ਭਾਸ਼ਾਵਾਂ ‘ਚ ਉਪਲਬਧ ਹੈ।

ਜੇਕਰ ਤੁਹਾਡਾ ਆਧਾਰ ਕਾਰਡ, ਖਾਤਾ ਨੰਬਰ ਤੇ ਮੋਬਾਈਲ ਨੰਬਰ ਲਿੰਕ ਹਨ ਤਾਂ PMKISAN GoI ਐਪ ਰਾਹੀਂ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਨਾਲ ਜੁੜੀ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਦਫਤਰ ਤੋਂ ਘਰ ਬੈਠੇ ਹੀ ਪਤਾ ਲਗਾ ਸਕਦੇ ਹੋ ਕਿ ਤੁਹਾਡੇ ਬੈਂਕ ਖਾਤੇ ਵਿੱਚ ਕਿੰਨੇ ਪੈਸੇ ਆਏ ਅਤੇ ਕਿੰਨੇ ਗਏ।Google Play Store ਤੋਂ PM Kisan GOI ਮੋਬਾਈਲ ਐਪ ਨੂੰ ਡਾਊਨਲੋਡ ਕਰਨ ਤੋਂ ਬਾਅਦ ਤੁਸੀਂ ਐਪ ਨੂੰ ਖੋਲ੍ਹੋ ਤੇ ‘ਨਿਊ ਫਾਰਮਰ ਰਜਿਸਟ੍ਰੇਸ਼ਨ’ ‘ਤੇ ਕਲਿੱਕ ਕਰੋ। ਇਸ ਤੋਂ ਬਾਅਦ ਆਧਾਰ ਨੰਬਰ ਤੇ ਕੈਪਚਾ ਕੋਡ ਦਰਜ ਕਰੋ। ਇਸ ਤੋਂ ਬਾਅਦ ਕਿਸਾਨ ਰਜਿਸਟ੍ਰੇਸ਼ਨ ਫਾਰਮ ‘ਚ ਆਪਣਾ ਨਾਂ, ਬੈਂਕ ਖਾਤੇ ਦੀ ਜਾਣਕਾਰੀ ਤੇ ਪਤਾ ਆਦਿ ਭਰੋ। ਇਸ ਤੋਂ ਬਾਅਦ ਤੁਹਾਨੂੰ ਜ਼ਮੀਨ ਦੀ ਜਾਣਕਾਰੀ ਜਿਵੇਂ ਖਸਰਾ ਨੰਬਰ ਆਦਿ ਦੇਣੀ ਹੋਵੇਗੀ। ਇਸ ਤੋਂ ਬਾਅਦ ਇਸ ਨੂੰ ਜਮ੍ਹਾ ਕਰੋ। ਇੰਨੀ ਪ੍ਰਕਿਰਿਆ ਤੋਂ ਬਾਅਦ ਤੁਸੀਂ ਇਸ ਐਪ ਦੀ ਵਰਤੋਂ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *