ਭੈਣ ਦੀ Love Marriage ਤੋਂ ਭੜਕਿਆ ਭਰਾ, ਸਕੀ ਭੈਣ ਤੇ ਜੀਜੇ ਨਾਲ ਜੋ ਕੀਤਾ ਕਿਸੇ ਨੇ ਸੋਚਿਆ ਨਹੀਂ ਹੋਣਾ

Latest Update

ਲੁਧਿਆਣਾ ਜ਼ਿਲ੍ਹੇ ਦੇ ਪੰਜਪੀਰ ਰੋਡ ਸਥਿਤ ਕਾਰਪੋਰੇਸ਼ਨ ਕਲੋਨੀ ਵਿੱਚ ਦੇਰ ਰਾਤ ਇੱਕ ਬਾਈਕ ਸਵਾਰ ਨੌਜਵਾਨ ਨੇ ਆਪਣੀ ਭੈਣ ਅਤੇ ਉਸ ਦੇ ਪਤੀ ਉੱਤੇ ਗੋ ਲੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਚਣ ਲਈ ਪਤੀ-ਪਤਨੀ ਇਧਰ-ਉਧਰ ਭੱਜੇ। ਇਸ ਵਿੱਚ ਨਵ-ਵਿਆਹੀ ਔਰਤ ਨੂੰ ਤਿੰਨ ਤੋਂ ਚਾਰ ਗੋ ਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।ਇਸ ਦੇ ਨਾਲ ਹੀ ਉਸ ਦੇ ਪਤੀ ਰਵੀ ਨੂੰ ਦੋ ਗੋ ਲੀਆਂ ਲੱਗੀਆਂ ਹਨ, ਜੋ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਹੈ। ਫਾਇਰਿੰਗ ਕਰਨ ਵਾਲੇ ਨੌਜਵਾਨ ਨੇ ਮੂੰਹ ਢੱਕਿਆ ਹੋਇਆ ਸੀ ਅਤੇ ਹੈਲਮੇਟ ਪਾਇਆ ਹੋਇਆ ਸੀ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਲੋਕਾਂ ਮੁਤਾਬਕ ਬਾਈਕ ਸਵਾਰਾਂ ਨੇ ਰਵੀ ਦੇ ਘਰ ਦੀ ਛੱਤ ‘ਤੇ ਚੜ੍ਹ ਕੇ ਗੋ ਲੀਆਂ ਵੀ ਚਲਾਈਆਂ। ਗੋ ਲੀਆਂ ਦੇ ਨਿਸ਼ਾਨ ਵੀ ਹਨ।ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਦੇ ਤਫ਼ਤੀਸ਼ੀ ਅਫ਼ਸਰ ਅਮਰੀਕ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਨੇ ਸੰਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ ‘ਚ ਰਖਵਾ ਦਿੱਤਾ ਹੈ।

ਭੈਣ ‘ਤੇ ਗੋ ਲੀਆਂ ਚਲਾਉਣ ਵਾਲੇ ਨੌਜਵਾਨ ਦੀ ਪਛਾਣ ਸੂਰਜ ਵਜੋਂ ਹੋਈ ਹੈ। ਉਹ ਪ੍ਰਤਾਪ ਸਿੰਘ ਵਾਲਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਮੁਤਾਬਕ ਸੂਰਜ ਖੁਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਥਾਣੇ ਗਿਆ ਸੀ। ਸੂਰਜ ਦੇ ਕੁਝ ਦੋਸਤਾਂ ਨੇ ਦੱਸਿਆ ਕਿ ਰਵੀ ਬਚਪਨ ਤੋਂ ਹੀ ਸੂਰਜ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਰਵੀ ਨੇ ਸੂਰਜ ਦੀ ਭੈਣ ਨੂੰ ਆਪਣੇ ਪ੍ਰੇਮ ਸਬੰਧਾਂ ਵਿੱਚ ਭਜਾ ਲਿਆ ਅਤੇ ਉਸ ਨਾਲ ਵਿਆਹ ਕਰਵਾ ਲਿਆ। ਇਸੇ ਗੱਲ ਤੋਂ ਰੰਜਿਸ਼ ਰੱਖਦੇ ਹੋਏ ਸੂਰਜ ਨੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਥਾਣਾ ਪੀਏਯੂ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *