ਨ.ਸ਼ੇ ਦੀ ਓਵਰਡੋਜ਼ ਨਾਲ 16 ਸਾਲਾ ਨੌਜਵਾਨ ਦੀ ਮੌ ਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਗੁਰਸਾਹਿਬ ਸਿੰਘ

Latest Update

 ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਮੁੰਡਾ ਪਿੰਡ ਵਿਖੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਨ ਸ਼ੇ ਦੀ ਓਵਰਡੋਜ਼ ਨਾਲ ਮੌ ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਸਾਹਿਬ ਸਿੰਘ ਪੁੱਤਰ ਪਰਮਜੀਤ ਸਿੰਘ ਦੀ ਉਮਰ ਤਕਰੀਬਨ 16 ਸੀ ਅਤੇ ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਸ ਨੂੰ ਨ ਸ਼ੇ ਦੇ ਦੈਂਤ ਨੇ ਨਿਗਲ ਲਿਆ ਅਤੇ ਓਵਰਡੋਜ਼ ਨਾਲ ਚੜ੍ਹਦੀ ਜਵਾਨੀ ਵਿੱਚ ਹੀ ਉਸ ਦੀ ਮੌ ਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਸਰਕਾਰ ਦੇ ਦਾਅਵਿਆਂ ਨੂੰ ਝੂਠ ਸਾਬਤ ਕਰਦੇ ਹੋਏ ਕਿਹਾ ਕਿ ਜੋ ਪੰਜਾਬ ਸਰਕਾਰ ਕਹਿੰਦੀ ਸੀ ਕਿ ਸਭ ਤੋਂ ਪਹਿਲਾਂ ਪੰਜਾਬ ਦੇ ਵਿੱਚੋਂ ਨਸ਼ਾ ਖਤਮ ਕਰਾਂਗੇ ਉਹ ਸਰਕਾਰ ਦੀ ਗੱਲ ਬਿਲਕੁਲ ਝੂਠ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਅੱਖਾਂ ਸਾਹਮਣੇ ਨ ਸ਼ੇ ਦੇ ਸੌਦਾਗਰ ਆਪਣਾ ਕਾਰੋਬਾਰ ਚਲਾ ਰਹੇ ਹਨ ਪਰ ਸਰਕਾਰ ਜਾਂ ਪੁਲਿਸ ਕੋਈ ਵੀ ਐਕਸ਼ਨ ਨਹੀਂ ਕਰਦੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਿੰਡ-ਪਿੰਡ ਚਿੱਟੇ ਦਾ ਮਾਰੂ ਨਸ਼ਾ ਉਪਲੱਬਧ ਹੈ ਅਤੇ ਇਸ ਉੱਤੇ ਕੰਟਰੋਲ ਦੇ ਜੋ ਵੀ ਸਰਕਾਰੀ ਦਾਅਵੇ ਹਨ ਉਹ ਬਿਲਕੁਲ ਖੋਖਲੇ ਹਨ। ਇਕਲੋਤੇ ਪੁੱਤ ਦੀ ਮੌ ਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਕਿਹਾ ਕਿ ਇਸ ਨ ਸ਼ੇ ਨੇ ਉਨ੍ਹਾਂ ਦਾ ਸੰਸਾਰ ਉਜਾੜ ਦਿੱਤਾ ਹੈ।

ਦੱਸ ਦਈਏ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਉੱਤੇ ਕਾਬਿਜ਼ ਹੋਣ ਤੋਂ ਬਾਅਦ ਨ ਸ਼ੇ ਦੀ ਓਵਰਡੋਜ਼ ਨਾਲ ਜਾਣ ਵਾਲੀ ਇਹ ਕੋਈ ਪਹਿਲੀ ਜਾਨ ਨਹੀਂ। ਬੀਤੇ ਸਾਲ ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਵਿੱਚ ਵੀ ਇੱਕ 22 ਸਾਲਾ ਨੌਜਵਾਨ ਦੀ ਨ ਸ਼ੇ ਦੀ ਓਵਰਡੋਜ਼ ਕਾਰਨ ਮੌ ਤ ਹੋ ਗਈ ਸੀ। ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਵਾਸੀ ਪ੍ਰਦੀਪ ਸਿੰਘ ਉਰਫ ਬੱਗਾ ਪਿਛਲੇ ਦੋ ਤਿੰਨ ਸਾਲਾਂ ਤੋਂ ਨ ਸ਼ੇ ਦਾ ਆਦੀ ਸੀ ਪਰਿਵਾਰ ਦੁਆਰਾ ਉਸ ਦਾ ਕਈ ਵਾਰ ਇਲਾਜ ਵੀ ਕਰਵਾਇਆ ਗਿਆ ਪਰ ਹੋਣੀ ਨੂੰ ਜੋ ਮਨਜ਼ੂਰ ਸੀ ਹੋਇਆ ਅਤੇ ਫਿਰ ਪ੍ਰਦੀਪ ਸਿੰਘ ਦੀ ਨ ਸ਼ੇ ਦੀ ਓਵਰਡੋਜ਼ ਨਾਲ ਮੌ ਤ ਹੋ ਗਈ, ਜਿਸ ਨਾਲ ਜਿੱਥੇ ਪਰਿਵਾਰ ਉੱਤੇ ਦੁੱਖਾਂ ਦਾ ਵੱਡਾ ਪਹਾੜ ਟੁੱਟ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *