ਲੁਧਿਆਣਾ ਦੇ ਨਵੀਂ ਕੋਰਟ ਕਚਹਿਰੀ ਕੋਲ ਮੌਜੂਦ ਮਲਟੀ ਸਟੋਰੀ ਪਾਰਕਿੰਗ, ਡੀ. ਸੀ. ਦਫਤਰ ਸਾਹਮਣੇ ਵਾਲੀ ਪਾਰਕਿੰਗ ਅਤੇ ਹੋਰ ਆਲੇ-ਦੁਆਲੇ ਪਾਰਕਿੰਗਾਂ ਵਿੱਚ ਚੋਰਾਂ ਦੀ ਖੂਬ ਮੌਜ। ਇਥੋਂ ਚੋਰ ਰੋਜ਼ਾਨਾ ਹੀ ਦੋ ਪਹੀਆ ਤੇ ਚਾਰ ਪਹੀਆ ਵਾਹਨ ਚੋਰੀ ਕਰ ਲੈਂਦੇ ਹਨ। ਪਰ ਇਸ ਉੱਪਰ ਠੱਲ ਪਾਉਣ ਲਈ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਚਹਿਰੀ, ਡੀਸੀ ਦਫਤਰ, ਪੁਲਿਸ ਕਮਿਸ਼ਨਰ ਸਮੇਤ ਹੋਰ ਦੂਸਰੇ ਵਿਭਾਗਾਂ ਦੇ ਦਫ਼ਤਰ ਇੱਥੇ ਮੋਜੂਦ ਹਨ, ਜਿੱਥੇ ਲੋਕ ਆਪਣੇ ਕੰਮ ਕਰਵਾਉਣ ਲਈ ਆਉਂਦੇ ਹਨ।
ਉਹ ਆਪਣੇ ਦੋ ਪਹੀਆ ਤੇ ਚਾਰ ਪਹੀਆ ਵਾਹਨ ਪਾਰਕਿੰਗ ਵਿੱਚ ਲਾ ਕੇ ਚਲੇ ਜਾਂਦੇ ਹਨ, ਪਰ ਜਦੋਂ ਵਾਪਸ ਆਉਂਦੇ ਹਨ ਤਾਂ ਉੱਥੇ ਆਪਣੇ ਵਾਹਨ ਨੂੰ ਨਾ ਦੇਖ ਉਹਨਾਂ ਦੇ ਹੋਸ਼ ਉੱਡ ਜਾਂਦੇ ਹਨ ਅਤੇ ਜਦੋਂ ਜਾਂਚ ਪੜਤਾਲ ਕਰਦੇ ਹਨ ਤਾਂ ਪਤਾ ਲਗਦਾ ਹੈ ਕਿ ਉਨ੍ਹਾਂ ਦਾ ਵਾਹਨ ਚੋਰੀ ਹੋ ਚੁੱਕਾ ਹੈ। ਉਸ ਤੋਂ ਬਾਅਦ ਉਹਨਾਂ ਕੋਲ ਪੁਲਿਸ ਕੋਲ ਜਾਣ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਹੁੰਦਾ ਹੈ। ਪੁਲਿਸ ਵੀ ਸਿਰਫ ਦਰਖਾਸਤ ਲੈ ਲੈਂਦੀ ਹੈ ਅਤੇ ਜਾਂਚ ਦੇ ਨਾਮ ‘ਤੇ ਖਾਨਾ ਪੂਰਤੀ ਕਰਦੀ ਰਹਿੰਦੀ ਹੈ ਮਗਰ ਚੋਰੀ ਦਾ ਸਿਲਸਿਲਾ ਨਹੀਂ ਰੁਕਦਾ। ਅੱਜ ਵੀ ਆਪਣੇ ਪਤੀ ਦੇ ਕੇਸ ਦੇ ਸਿਲਸਿਲੇ ਵਿੱਚ ਇੱਕ ਮਹਿਲਾ ਆਪਣੇ ਕਿਸੇ ਰਿਸ਼ਤੇਦਾਰ ਦੇ ਨਾਲ ਮਲਟੀ ਸਟੋਰੀ ਪਾਰਕਿੰਗ ਵਿੱਚ ਮੋਟਰਸਾਈਕਲ ਲਾ ਕੇ ਕੋਰਟ ਕੰਪਲੈਕਸ ਤੱਕ ਗਈ ਸੀ।
ਜਦੋਂ ਵਾਪਸ ਆਏ ਤਾਂ ਉਨ੍ਹਾਂ ਦਾ ਮੋਟਰ ਸਾਈਕਲ ਉੱਥੇ ਨਹੀਂ ਸੀ। ਜਾਂਚ ਪੜਤਾਲ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਉਹਨਾਂ ਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਹੈ, ਜਿਸ ਤੋਂ ਬਾਅਦ ਮਹਿਲਾ ਰੋਣ ਲੱਗ ਪਈ ਅਤੇ ਪੱਤਰਕਾਰਾਂ ਨੂੰ ਆਪਣੀ ਦਾਸਤਾਨ ਸੁਣਾਉਂਦੇ ਹੋਏ ਬੇਹੋਸ਼ ਹੋ ਗਈ। ਉਹਨਾਂ ਨੇ ਕਿਹਾ ਕਿ ਅਜੇ ਉਹਨਾਂ ਦੇ ਮੋਟਰਸਾਈਕਲ ਦੀਆਂ ਸਾਰੀਆਂ ਕਿਸ਼ਤਾਂ ਵੀ ਪੂਰੀਆਂ ਨਹੀਂਆਂ ਹੋਈਆਂ ਸਨ, ਅਜਿਹੇ ਵਿੱਚ ਮੋਟਰਸਾਇਕਲ ਚੋਰੀ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਬਹੁਤ ਨੁਕਸਾਨ ਹੋਇਆ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ