ਥਾਣਾ ਰਾਮਬਾਗ ਖੇਤਰ ਅਧੀਨ ਪੁਲਸ ਚੌਕੀ ਬਸ ਸਟੈਂਡ ਦੇ ਖੇਤਰ ਗਲੀ ਨੰਬਰ 5 ਸ਼ਰੀਫ ਪੁਰਾ ਵਿੱਚ ਬਾਅਦ ਦੁਪਹਿਰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਵਿਆਹੇ ਹੋਏ ਇਕ ਨਵੇਂ ਜੋੜੇ ਵਲੋਂ ਖ਼ੁ ਦ ਕੁ ਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਜੋੜਾ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਉਕਤ ਸਥਾਨ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਨਿਵਾਸੀ ਦਸੂਹਾ ਵਜੋਂ ਹੋਈ ਹੈ। ਮ੍ਰਿਤਕ ਪਿਛਲੇ 3 ਮਹੀਨੇ ਪਹਿਲਾਂ ਦੁਬਈ ਤੋਂ ਭਾਰਤ ਵਾਪਸ ਆਇਆ ਸੀ। ਭਾਰਤ ਆਉਣ ’ਤੇ ਉਹ ਆਪਣੀ ਭੈਣ ਦੀ ਬੇਟੀ ਭਾਵ ਆਪਣੀ ਭਾਣਜੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਆਇਆ ਸੀ, ਜਿਸ ਨਾਲ ਉਸ ਨੇ ਵਿਆਹ ਕਰਵਾ ਲਿਆ। ਵਿਆਹ ਤੋਂ ਬਾਅਦ ਦੋਵੇਂ ਜਾਣੇ ਕਿਰਾਏ ’ਤੇ ਇਕ ਮਕਾਨ ਲੈ ਕੇ ਰਹਿਣ ਲੱਗ ਪਏ। ਬੀਤੇ ਦਿਨ ਦੋਵਾਂ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਕੁੜੀ ਨੇ ਜ਼ ਹਿ ਰ ਨਿਗਲ ਕੇ ਖ਼ੁ ਦ ਕੁ ਸ਼ੀ ਕੀਤੀ, ਜਦਕਿ ਮੁੰਡੇ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।
ਪਤਾ ਲੱਗਾ ਹੈ ਕਿ ਮਕਾਨ ਮਾਲਕ ਨੇ ਇਨ੍ਹਾਂ ਦੋਵਾਂ ਨੂੰ ਕਿਰਾਏ ’ਤੇ ਰੱਖਣ ਤੋਂ ਪਹਿਲਾਂ ਕਿਸੇ ਤਰ੍ਹਾਂ ਦਾ ਪਛਾਣ ਪੱਤਰ ਜਾਂ ਸਬੂਤ ਨਹੀਂ ਲਿਆ, ਜਿਸ ਤੋਂ ਇਨ੍ਹਾਂ ਦੀ ਕੋਈ ਜਾਣਕਾਰੀ ਮਿਲ ਸਕੇ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕਰਨ ’ਤੇ ਮ੍ਰਿਤਕ ਕੁੜੀ ਦੀ ਪਛਾਣ ਨਿਵਾਸੀ ਟਾਂਡਾ ਵਜੋਂ ਹੈ। ਦੋਵੇਂ ਮ੍ਰਿਤਕ ਰਿਸ਼ਤੇ ’ਚ ਮਾਮਾ ਭਾਣਜੀ ਸਨ, ਜਿਨ੍ਹਾਂ ਨੇ ਅਜਿਹਾ ਕਰਕੇ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਮੁੰਡੇ ਦਾ ਇਹ ਦੂਜਾ ਵਿਆਹ ਸੀ।