ਧੁੰਦ ਕਾਰਨ ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ

Latest Update

ਸਰਦੀਆਂ ਵਿੱਚ ਧੁੰਦ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੰਘਣੀ ਧੁੰਦ ਦੇ ਕਾਰਨ ਵੱਡੇ ਵੱਡੇ ਹਾਦਸੇ ਵਾਪਰ ਰਹੇ ਹਨ। ਦੱਸ ਦਈਏ ਕਿ ਖੰਨਾ ਦੇ ਨੈਸ਼ਨਲ ਹਾਈਵੇ ‘ਤੇ ਸ਼ਨੀਵਾਰ ਸਵੇਰੇ ਧੁੰਦ ਦੇ ਵਿਚਕਾਰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ਵਿੱਚ ਟਕਰਾ ਗਏ।  ਇਸ ਹਾਦਸੇ ਦੇ ਮਗਰੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਦੇ ਵਿਚਕਾਰ ਖੜ੍ਹੇ ਹੋ ਕੇ ਰੌਲਾ ਪਾਇਆ ਅਤੇ ਹੋਰ ਲੋਕਾਂ ਨੂੰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਇਆ।

ਸ਼ਨੀਵਾਰ ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ।ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ ਪਿੰਡ ਦਹੇੜੂ ਨੇੜੇ ਲੁਧਿਆਣਾ ਦੀ ਇੱਕ ਸਕੂਲੀ ਬੱਸ ਪਹਿਲਾਂ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ। ਪਿੱਛੇ ਆ ਰਹੇ ਵਾਹਨ ਇਨ੍ਹਾਂ ਵਾਹਨਾਂ ਨਾਲ ਟਕਰਾਉਂਦੇ ਰਹੇ। ਕੁੱਲ 25 ਤੋਂ 30 ਵਾਹਨ ਆਪਸ ਵਿੱਚ ਟਕਰਾ ਗਏ। ਦੱਸ ਦਈਏ ਕਿ 13 ਨਵੰਬਰ ਨੂੰ ਵੀ

ਇਸ ਥਾਂ ਤੋਂ ਥੋੜ੍ਹਾ ਅੱਗੇ ਵੱਡਾ ਹਾਦਸਾ ਵਾਪਰ ਗਿਆ ਸੀ। ਧੁੰਦ ਵਿੱਚ 50 ਦੇ ਕਰੀਬ ਵਾਹਨ ਇੱਕੋ ਸਮੇਂ ਆਪਸ ਵਿੱਚ ਟਕਰਾ ਗਏ ਸੀ। ਕੁੱਲ ਮਿਲਾ ਕੇ 100 ਦੇ ਕਰੀਬ ਵਾਹਨ ਤਿੰਨ ਥਾਵਾਂ ‘ਤੇ ਟਕਰਾਏ ਸੀ। ਜਿਸਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਪੋਸਟ ਸ਼ੇਅਰ ਕਰਕੇ ਦੁੱਖ ਪ੍ਰਗਟ ਕੀਤਾ ਸੀ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਜ਼ਖਮੀਆਂ ਦਾ ਹਾਲ-ਚਾਲ ਜਾਣਨ ਖੰਨਾ ਪਹੁੰਚੇ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *