ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲਈ ਵਿਦਿਆਰਥੀਆਂ ਨੇ ਮਿਲ ਕੇ ਗਾਇਆ ਇਹ ਗੀਤ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਦਿਨਾਂ ਤੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਰਹੇ ਹਨ।ਇਸ ਦੌਰਾਨ ਉਨ੍ਹਾਂ ਨੇ ਬਹੁਤ ਸਾਰੇ ਅਜਿਹੇ ਫੈਸਲੇ ਲਏ ਹਨ।ਜਿਨ੍ਹਾਂ ਨੂੰ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਦਸ ਦਈਏ ਕਿ ਉਨ੍ਹਾਂ ਦੁਆਰਾ ਮੰਤਰੀ ਮੰਡਲ ਦੇ ਵਿੱਚ ਫੇਰਬਦਲ ਕੀਤਾ ਗਿਆ ਹੈ।ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਤਾਂ ਜੋ ਪੰਜਾਬ ਦੇ ਸਿਸਟਮ ਨੂੰ ਸੁਧਾਰਿਆ ਜਾ ਸਕੇ।ਇਸ ਤੋਂ ਇਲਾਵਾ ਵੀ ਕਈ ਅਜਿਹੇ ਫ਼ੈਸਲੇ ਲਏ ਗਏ ਹਨ ਜਿਨ੍ਹਾਂ ਦੀ ਲੋਕਾਂ ਵੱਲੋਂ ਸਰਾਹਣਾ ਕੀਤੀ ਜਾ ਰਹੀ ਹੈ।ਚੰਨੀ ਸਰਕਾਰ ਵੱਲੋਂ ਇਹ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ

ਪੈਰਾਂ ਸਿਰ ਕੀਤਾ ਜਾਵੇਗਾ ਭਾਵ ਉਨ੍ਹਾਂ ਦੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇਗਾ।ਜਿਸ ਤਰੀਕੇ ਨਾਲ ਚਰਨਜੀਤ ਸਿੰਘ ਚੰਨੀ ਲੋਕਾਂ ਦੇ ਵਿੱਚ ਵਿਚਰਦੇ ਹਨ।ਉਸ ਨੂੰ ਦੇਖ ਕੇ ਵੀ ਲੋਕ ਪ੍ਰਭਾਵਿਤ ਹੋ ਰਹੇ ਹਨ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਆਪਣੀ ਸਕਿਊਰਿਟੀ ਘਟਾ ਦਿੱਤੀ ਹੈ।ਜਦੋਂ ਉਹ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਰਲ ਗਏ ਸੀ ਤਾਂ ਉਸ ਸਮੇਂ ਦੀ ਜ਼ਿਆਦਾ ਸਕਿਉਰਿਟੀ ਉਨ੍ਹਾਂ ਦੇ ਨਾਲ ਨਹੀਂ ਗਈ ਸੀ ਜਿਸ ਤਰੀਕੇ ਦੇ ਕੰਮ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾ ਰਹੇ ਹਨ।ਉਸ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਪਸੰਦ ਕਰ ਰਹੇ ਹਨ ਪਿਛਲੇ ਦਿਨੀਂ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਯੂਨੀਵਰਸਿਟੀ ਦੇ ਵਿੱਚ ਪਹੁੰਚੇ ਸੀ।ਇੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਇਸ ਤੋਂ ੲਿਲਾਵਾ ਇੱਕ ਨੌਜਵਾਨ ਨੇ ਉਨ੍ਹਾਂ ਦੇ ਲਈ ਇੱਕ ਗੀਤ ਗਾਇਆ ਜਿਸ ਦੇ ਵਿਚ ਚਰਨਜੀਤ ਸਿੰਘ ਚੰਨੀ ਨੂੰ ਚੰਨੀ ਸਾਹਿਬ ਕਹਿ ਕੇ ਬੁਲਾਇਆ ਗਿਆ ਸੀ।

ਇਸ ਤੋਂ ਇਲਾਵਾ ਉਨ੍ਹਾਂ ਦੀ ਬਹੁਤ ਜ਼ਿਆਦਾ ਤਾਰੀਫ਼ ਵੀ ਕੀਤੀ ਗਈ ਸੀ ਕਿ ਕਿਸ ਤਰੀਕੇ ਨਾਲ ਗ਼ਰੀਬ ਘਰ ਤੋਂ ਉੱਠ ਕੇ ਮਿਹਨਤ ਦੇ ਦਮ ਤੇ ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਕਾਫੀ ਭਾਵੁਕ ਵੀ ਦਿਖਾਈ ਦਿੱਤੇ।ਉਨ੍ਹਾਂ ਨੇ ਇਸ ਨੌਜਵਾਨ ਨੂੰ ਕਿਹਾ ਕਿ ਇਸ ਵਿਚ ਚੰਨੀ ਸ਼ਬਦ ਦਾ ਹੀ ਇਸਤੇਮਾਲ ਕੀਤਾ ਜਾਵੇ ਚੰਨੀ ਸਾਬ ਨੂੰ ਕੱਟ ਦਿੱਤਾ ਜਾਵੇ।

Leave a Reply

Your email address will not be published. Required fields are marked *