ਵੇਖੋ ਰਿਕਸ਼ਾ ਚਲਾਉਣ ਵਾਲਾ ਇਹ ਬਜ਼ੁਰਗ ਕਿਵੇਂ ਬੋਲਦਾ ਹੈ ਫਰਾਟੇਦਾਰ ਅੰਗਰੇਜ਼ੀ ਅਤੇ ਹੋਰ ਕਈ ਭਾਸ਼ਾਵਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਲੋਕਾਂ ਦੇ ਵਿੱਚ ਅੰਗਰੇਜ਼ੀ ਬੋਲਣ ਦਾ ਬਹੁਤ ਹੀ ਜ਼ਿਆਦਾ ਕ੍ਰੇਜ਼ ਵਧ ਚੁੱਕਿਆ ਹੈ।ਇਸ ਤੋਂ ਇਲਾਵਾ ਬਹੁਤ ਸਾਰੀਆਂ ਥਾਵਾਂ ਅਜਿਹੀਆਂ ਵੀ ਹਨ ਜਿੱਥੇ ਅੰਗਰੇਜ਼ੀ ਬੋਲਣ ਦੀ ਮੰਗ ਕੀਤੀ ਜਾਂਦੀ ਹੈ ਅਤੇ ਨੌਜਵਾਨਾਂ ਨੂੰ ਨੌਕਰੀ ਨਹੀਂ ਦਿੱਤੀ ਜਾਂਦੀ।ਜੇਕਰ ਉਨ੍ਹਾਂ ਨੂੰ ਅੰਗਰੇਜ਼ੀ ਨਹੀਂ ਬੋਲਣੀ ਆਉਂਦੀ ਦੇਖਿਆ ਜਾਵੇ ਤਾਂ ਬਹੁਤ ਸਾਰੇ ਪੰਜਾਬੀ ਲੋਕ ਅੰਗਰੇਜ਼ੀ ਬੋਲਣ ਵਿੱਚ ਦਿੱਕਤ ਮਹਿਸੂਸ ਕਰਦੇ ਹਨ। ਜਿਸ ਕਾਰਨ ਉਹ ਆਪਣੀ ਜ਼ਿੰਦਗੀ ਦੇ ਵਿੱਚ ਅੱਗੇ ਨਹੀਂ ਵਧ ਪਾਉਂਦੇ। ਪਰ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਅੰਗਰੇਜ਼ੀ ਬੋਲਣ ਦਾ ਸ਼ੌਕ ਹੁੰਦਾ

ਹੈ। ਇਸੇ ਤਰੀਕੇ ਨਾਲ ਪਟਿਆਲਾ ਦੇ ਵਿਚ ਇਹ ਰਿਕਸ਼ਾ ਚਲਾਉਣ ਵਾਲੇ ਇੱਕ ਬਾਬੇ ਨੂੰ ਫਰਾਟੇਦਾਰ ਅੰਗਰੇਜ਼ੀ ਬੋਲਣੀ ਆਉਂਦੀ ਹੈ।ਜਾਣਕਾਰੀ ਮੁਤਾਬਕ ਇਨ੍ਹਾਂ ਨੇ ਪਹਿਲਾਂ ਕੈਸ਼ੀਅਰ ਦੀ ਨੌਕਰੀ ਕੀਤੀ ਹੈ।ਉਸ ਤੋਂ ਬਾਅਦ ਇਹ ਈ ਰਿਕਸ਼ਾ ਚਲਾਉਣ ਦਾ ਕੰਮ ਕਰ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਅੰਗਰੇਜ਼ੀ ਦੇ ਨਾਲ ਨਾਲ ਹੋਰ ਵੀ ਕਈ ਭਾਸ਼ਾਵਾਂ ਆਉਂਦੀਆਂ ਹਨ।ਇੰਟਰਵਿਊ ਦੌਰਾਨ ਇਨ੍ਹਾਂ ਨੇ ਕਈ ਭਾਸ਼ਾਵਾਂ ਦੇ ਵਿਚ ਗੱਲ ਕਰ ਕੇ ਸੁਣਾਈ।ਇਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਨੂੰ ਅੰਗਰੇਜ਼ੀ ਬੋਲਣ ਦਾ ਸ਼ੌਕ ਹੈ ਇਸ ਲਈ ਇਹ ਅਕਸਰ ਹੀ ਅੰਗਰੇਜ਼ੀ ਦੇ ਵਿਚ ਗੱਲ ਕਰਦੇ ਹੋਏ ਦਿਖਾਈ ਦਿੰਦੇ ਹਨ।ਇਨ੍ਹਾਂ ਦਾ ਕਹਿਣਾ ਹੈ ਕਿ ਰੋਜ਼ਾਨਾ ਇਹ ਛੇ ਤੋਂ ਸੱਤ ਸੌ ਰੁਪਏ ਦਿਹਾੜੀ ਕਮਾ ਲੈਂਦੇ ਹਨ।ਇਸ ਤੋਂ

ਇਲਾਵਾ ਇਨ੍ਹਾਂ ਦੀ ਪੈਨਸ਼ਨ ਦੀ ਆਉਂਦੀ ਹੈ।ਪਰਿਵਾਰਕ ਮੈਂਬਰ ਕਹਿੰਦੇ ਹਨ ਕਿ ਤੁਸੀਂ ਘਰ ਬੈਠ ਜਾਓ ਪਰ ਇਹ ਕੰਮ ਕਰਨ ਦੇ ਸ਼ੌਕੀਨ ਹਨ।ਜਿਸ ਕਾਰਨ ਇਹ ਅੱਜ ਈ ਰਿਕਸ਼ਾ ਚਲਾ ਰਹੇ ਹਨ ਅਤੇ ਲੋਕਾਂ ਨੂੰ ਮਿਹਨਤ ਕਰਨ ਦਾ ਸੁਨੇਹਾ ਦੇ ਰਹੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਦੇ ਇਸ ਅੰਦਾਜ਼ ਦੀ ਤਾਰੀਫ ਕੀਤੀ ਜਾ ਰਹੀ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *