ਦਿੱਤੂਪੁਰ ਜੱਟਾਂ ਬੇਅਦਬੀ ਮਾਮਲੇ ਦੇ ਵਿੱਚ ਆਇਆ ਇਹ ਨਵਾਂ ਮੋੜ

Latest Update

ਪੰਜਾਬ ਵਿੱਚ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਪਰ ਗੁਰਦੁਆਰਾ ਕਮੇਟੀਆਂ ਵੱਲੋਂ ਕੁਝ ਖਾਸ ਕਦਮ ਨਹੀਂ ਚੁੱਕੇ ਜਾ ਰਹੇ ਜਿਸ ਨਾਲ ਇਹ ਮਾਮਲੇ ਵਧਦੇ ਹੀ ਜਾ ਰਹੇ ਹਨ ਅਤੇ ਅਜੇ ਤੱਕ ਕਿਸੇ ਵੀ ਮਾਮਲੇ ਵਿਚ ਇਨਸਾਫ ਨਹੀਂ ਹੋਇਆ।ਪਿਛਲੇ ਦਿਨੀਂ ਵੀ ਇਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨਾਭਾ ਦੇ ਇਕ ਪਿੰਡ ਵਿਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।ਇਸ ਦੀ ਇਕ ਸੀਸੀਟੀਵੀ ਫੁਟੇਜ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਜੁੱਤੀਆਂ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਥੜ੍ਹੇ ਉੱਤੇ ਚੜ੍ਹ ਜਾਂਦਾ ਹੈ।ਉਸ ਤੋਂ ਬਾਅਦ ਸ੍ਰੀ ਗੁਰੂ

ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕਰਦਾ ਹੈ।ਬਾਅਦ ਵਿਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਪਈ ਤ-ਲ-ਵਾ-ਰ ਨੂੰ ਚੁੱਕ ਲੈਂਦਾ ਹੈ ਇਸ ਦੌਰਾਨ ਕੋਈ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕਰਦਾ ਭਾਵੇਂ ਕਿ ਕੁਝ ਪ੍ਰਬੰਧਕ ਅੱਗੇ ਆਉਂਦੇ ਹਨ ਪਰ ਵਿਅਕਤੀ ਦੇ ਹੱਥ ਵਿਚ ਤ-ਲ-ਵਾ-ਰ ਸੀ ਜਿਸ ਨੂੰ ਵੇਖ ਕੇ ਪਿੱਛੇ ਹਟ ਜਾਂਦੇ ਹਨ।ਇਸ ਨੂੰ ਵੇਖ ਕੇ ਹਰ ਕੋਈ ਸਵਾਲ ਖੜ੍ਹਾ ਕਰ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਵਿੱਚ ਜਿਨ੍ਹਾਂ ਨੇ ਜ਼ਿੰਮੇਵਾਰੀ ਲਈ ਹੁੰਦੀ ਹੈ।ਉਹ ਵੀ ਜੇਕਰ ਇਸ ਤਰ੍ਹਾਂ ਦੀਆਂ ਹਰਕਤਾਂ ਕਰਨ ਭਾਵ ਗ਼ਲਤ ਨੂੰ ਵੇਖਦੇ ਹੋਏ ਵੀ ਪਿੱਛੇ ਹਟ ਜਾਣ ਤਾਂ ਇਹ ਸਾਡੀ ਕੌਮ ਦੇ ਲਈ ਬਹੁਤ ਵੱਡਾ ਨੁਕਸਾਨ ਹੈ।ਕਿਉਂਕਿ ਇੱਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਇਸ ਵਿਅਕਤੀ ਨੂੰ ਰੋਕਿਆ ਜਾ ਸਕਦਾ ਸੀ ਅਤੇ ਉਸ ਨੂੰ ਫੜ ਕੇ ਉਸ ਦਾ ਸੌਦਾ ਲਗਾਇਆ ਜਾ ਸਕਦਾ ਸੀ।ਬਹੁਤ ਸਾਰੀਆਂ ਸਿੱਖ ਜਥੇਬੰਦੀਆਂ ਵੱਲੋਂ ਇਹ ਸਵਾਲ ਖੜ੍ਹਾ ਕੀਤਾ ਜਾ ਰਿਹਾ ਹੈ ਕਿ ਜਦੋਂ ਇਹ ਸਭ ਕੁਝ ਸਾਰਿਆਂ ਦੇ ਸਾਹਮਣੇ ਹੋਇਆ ਹੈ ਤਾਂ ਉਸ ਵਿਅਕਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਕਿਉਂ

ਨਹੀਂ ਦਿੱਤੀ ਗਈ।ਇਸ ਮਾਮਲੇ ਬਾਰੇ ਪੁਲੀਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਉਸ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ ਕਿ ਉਹ ਕਿਤੇ ਮਾਨਸਿਕ ਰੋਗੀ ਤਾਂ ਨਹੀਂ ਹੈ।ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਕੁਝ ਮਾਮਲੇ ਦਰਜ ਹਨ।ਇਸ ਦਾ ਵੀ ਧਿਆਨ ਰੱਖਿਆ ਜਾਵੇਗਾ ਅਤੇ ਚੰਗੀ ਤਰ੍ਹਾਂ ਛਾਣਬੀਣ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *