ਇਕ ਪਾਸੇ ਪੰਜਾਬ ਦੇ ਵਿੱਚ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਸਿੱਖ ਸੰਗਤਾਂ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਦੂਜੇ ਪਾਸੇ ਕੁਝ ਮਹਾਨ ਹਸਤੀਆਂ ਇਸ ਜਹਾਨ ਨੂੰ ਛੱਡ ਕੇ ਜਾ ਰਹੀਆਂ ਹਨ,ਜਿਸ ਕਾਰਨ ਕੁਝ ਲੋਕ ਸੋਗ ਦੀ ਲਹਿਰ ਵਿਚ ਹਨ।ਜਾਣਕਾਰੀ ਮੁਤਾਬਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਜ਼ੂਰੀ ਰਾਗੀ ਦੀ ਭੂਮਿਕਾ ਨਿਭਾਉਣ ਵਾਲੇ ਸੁਰਿੰਦਰ ਸਿੰਘ ਜੋਧਪੁਰੀ ਜੀ ਦਾ ਦੇਹਾਂਤ ਹੋ ਗਿਆ ਹੈ।ਜਾਣਕਾਰੀ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਸੀ,ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦੇ
ਵਿਚ ਭਰਤੀ ਕਰਵਾਇਆ ਗਿਆ ਸੀ ਅਤੇ ਇਥੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਪਰ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੇ ਦਮ ਤੋੜ ਦਿੱਤਾ ਹੈ।ਜਿਸ ਤੋਂ ਬਾਅਦ ਸਿੱਖ ਸੰਗਤਾਂ ਦੇ ਵਿੱਚ ਸੋਗ ਦੀ ਲਹਿਰ ਹੈ ਇਸ ਮਾਮਲੇ ਬਾਰੇ ਸਿੱਖ ਜਥੇਬੰਦੀਆਂ ਵੱਲੋਂ ਵੀ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ। ਦੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਸੋਗ ਦੀ ਲਹਿਰ ਵਿਚ ਹਨ,ਕਿਉਂਕਿ ਇਕ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਰਹੀ ਹੈ ਅਤੇ
ਇਨ੍ਹਾਂ ਮਾਮਲਿਆਂ ਵਿੱਚ ਇਨਸਾਫ਼ ਵੀ ਨਹੀਂ ਹੋ ਰਿਹਾ।ਬਹੁਤ ਸਾਰੇ ਲੋਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਵੀ ਸਵਾਲ ਜਵਾਬ ਕਰ ਰਹੇ ਹਨ।ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰਾਂ ਵੱਲੋਂ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਜਾ ਰਿਹਾ,ਜਿਸ ਨਾਲ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾ ਸਕੇ ।