ਸੁਨਿਆਰੇ ਤੋਂ ਮੰਗੀ 10 ਲੱਖ ਦੀ ਫਰੌ*ਤੀ ਦੁਕਾਨ ਤੇ ਕੀਤੀ ਫਾਇ*ਰਿੰਗ

Latest Update

ਪੁਲਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਸ਼ਾਹਪੁਰ ਜਾਜਨ ‘ਚ ਯੁਵਰਾਜ ਜਿਊਲਰ ਦੁਕਾਨਦਾਰ ਦੀ ਬੰਦ ਦੁਕਾਨ ‘ਤੇ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ‘ਚ ਹੋਈ ਕੈਦ ਹੋ ਗਈ। ਦੁਕਾਨਦਾਰ ਨੇ ਦੱਸਿਆ ਉਨ੍ਹਾਂ ਕੋਲੋਂ ਕੁਝ ਦਿਨਾਂ ਤੋਂ ਵਿਦੇਸ਼ੀ ਫੋਨ ਨੰਬਰ ਤੋਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ, ਜਿਸ ਦੀ ਪੁਲਸ ਜਾਂਚ ਕਰ ਰਹੀ ਹੈ। ਜਾਣਕਾਰੀ ਦਿੰਦੇ ਹੋਏ ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਯੁਵਰਾਜ ਜਿਊਲਰ ਦੇ ਮਾਲਕ ਯੁਵਰਾਜ ਕੁਮਾਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ

ਉਸ ਨੂੰ ਵਟਸਐਪ ਕਾਲ ਰਾਹੀਂ 10 ਲੱਖ ਰੁਪਏ ਫਰੋਤੀ ਮੰਗੀ ਜਾ ਰਹੀ ਸੀ। ਫਰੌਤੀ ਨਾ ਦੇਣ ‘ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਿਸ ਦੀ ਕਥਿਤ ਤੌਰ ‘ਤੇ ਉਕਤ ਦੁਕਾਨਦਾਰ ਵੱਲੋਂ ਰਿਕਾਰਡਿੰਗ ਵੀ ਕੀਤੀ ਗਈ ਹੈ ਅਤੇ ਤੁਰੰਤ ਉਨ੍ਹਾਂ ਵੱਲੋਂ 112 ਨੰਬਰ ਤੇ ਰਿਪੋਰਟ ਦਰਜ ਕਰਵਾਈ ਗਈ ।ਯੁਵਰਾਜ ਨੇ ਦੱਸਿਆ ਕਿ ਉਕਤ ਹਮਲਾਵਰਾਂ ਦੀਆਂ ਤਸਵੀਰਾਂ ਦੁਕਾਨ ‘ਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ, ਜਿਸ ਵਿੱਚ ਉਹ ਗੋਲੀਆਂ ਚਲਾਉਂਦੇ ਸਾਫ਼ ਦਿਖਾਈ ਦੇ ਰਹੇ ਹਨ। ਇਸ ਘਟਨਾ ਸਬੰਧੀ ਤੁਰੰਤ ਜਾਣਕਾਰੀ ਪੁਲਸ ਥਾਣਾ ਡੇਰਾ

ਬਾਬਾ ਨਾਨਕ ਦੇ ਐੱਸ. ਐੱਚ. ਓ. ਨੂੰ ਦਿੱਤੀ ਗਈ, ਜਿਨਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਹਮਲਾਵਰਾਂ ਵੱਲੋਂ ਚਲਾਏ ਗਏ ਗੋਲੀਆਂ ਦੇ ਖੋਲ ਬਰਾਮਦ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਯੁਵਰਾਜ ਜਿਊਲਰ ਦੀ ਦੁਕਾਨ ‘ਤੇ ਗੋਲੀਆਂ ਚੱਲਣ ਦਾ ਮਾਮਲਾ ਪ੍ਰਾਪਤ ਹੋਇਆ ਸੀ, ਉਸ ਨੂੰ ਲੈ ਕੇ ਵੱਖ-ਵੱਖ ਟੀਮਾਂ ਬਣਾ ਕੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰੇ ਨੂੰ ਖੰਗਾਲਿਆ ਜਾ ਰਿਹਾ ਹੈ ਤੇ ਜਲਦੀ ਹੀ ਉਕਤ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *