ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਨੇ ਲਿਆ ਇਹ ਵੱਡਾ ਫੈਸਲਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ।ਮੁੱਖ ਮੰਤਰੀ ਦੇ ਅਹੁਦੇ ਤੇ ਨਿਯੁਕਤ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਬਹੁਤ ਸਾਰੇ ਅਜਿਹੇ ਫੈਸਲੇ ਲਏ ਹਨ ਜਿਨ੍ਹਾਂ ਨੂੰ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਸਿਆਸਤ ਕੀਤੀ ਜਾ ਰਹੀ ਹੈ।ਕਿਉਂਕਿ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਹਨ ਜਿਸ ਕਾਰਨ ਅਜਿਹਾ ਸਭ ਕੁਝ ਹੋ ਰਿਹਾ ਹੈ।ਵੋਟਾਂ ਤੋਂ ਬਾਅਦ ਅਜਿਹਾ ਕੁਝ ਵੀ ਨਹੀਂ ਰਹੇਗਾ ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਲੋਕਾਂ ਦਾ ਦੁੱਖ ਦਰਦ ਸਮਝਦੇ ਹਨ ਅਤੇ ਭਾਵੇਂ ਉਨ੍ਹਾਂ ਕੋਲ ਘੱਟ ਸਮਾਂ ਹੈ।

ਪਰ ਇਸ ਸਮੇਂ ਦੇ ਵਿੱਚ ਹੀ ਉਹ ਪੰਜਾਬ ਦੇ ਸਿਸਟਮ ਨੂੰ ਬਦਲਣ ਦੀ ਕੋਸ਼ਿਸ਼ ਕਰਨਗੇ ਭਾਵ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨਗੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਇੱਕ ਅਜਿਹਾ ਮਸਲਾ ਹੈ ਜੋ ਕਿ ਬਹੁਤ ਹੀ ਜ਼ਿਆਦਾ ਗੰਭੀਰ ਹੈ।ਇਸ ਨੂੰ ਸੁਲਝਾਉਣਾ ਬਹੁਤ ਜ਼ਿਆਦਾ ਜ਼ਰੂਰੀ ਹੈ ਜੇਕਰ ਅਸੀਂ ਪੰਜਾਬ ਨੂੰ ਅੱਗੇ ਲੈਕੇ ਜਾਣਾ ਚਾਹੁੰਦੇ ਹਾਂ।ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜਿਨ੍ਹਾਂ ਨੇ ਡਿਗਰੀਆਂ ਕਰ ਰੱਖੀਆਂ ਹਨ।ਪਰ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਨੌਕਰੀਆਂ ਨਹੀਂ ਮਿਲ ਰਹੀਆਂ, ਜਿਸ ਕਾਰਨ ਉਨ੍ਹਾਂ ਨੂੰ ਛੋਟੇ ਮੋਟੇ ਕੰਮ ਕਰਕੇ ਆਪਣਾ ਗੁਜ਼ਾਰਾ ਕਰਨਾ ਪੈਂਦਾ ਹੈ। ਕਈ ਵਾਰ ਨੌਜਵਾਨ ਗ਼ਲਤ ਕਦਮ ਵੀ ਚੁੱਕ ਬੈਠਦੇ ਹਨ।ਜਦੋਂ ਉਨ੍ਹਾਂ ਦੇ ਸਿਰ ਤੇ ਜ਼ਿੰਮੇਵਾਰੀਆਂ ਪੈਂਦੀਆਂ ਹਨ ਪਰ ਚਰਨਜੀਤ ਸਿੰਘ ਚੰਨੀ ਵੱਲੋਂ ਨੌਜਵਾਨਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ

ਉਹ ਉਨ੍ਹਾਂ ਦੇ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ।ਇਸ ਲਈ ਉਨ੍ਹਾਂ ਨੇ ਇਕ ਫੈਸਲਾ ਲਿਆ ਹੈ।ਜਿਸ ਨਾਲ ਕਾਫੀ ਜ਼ਿਆਦਾ ਪ੍ਰਭਾਵ ਵੀ ਪਵੇਗਾ ਜਾਣਕਾਰੀ ਮੁਤਾਬਕ ਹੁਣ ਅਠਵੰਜਾ ਸਾਲ ਤੋਂ ਉੱਪਰ ਦੇ ਮੁਲਾਜ਼ਮਾਂ ਨੂੰ ਰਿਟਾਇਰ ਕਰ ਦਿੱਤਾ ਜਾਵੇਗਾ ਤਾਂ ਜੋ ਇਨ੍ਹਾਂ ਥਾਂਵਾਂ ਉੱਤੇ ਨੌਜਵਾਨ ਮੁਲਾਜ਼ਮਾਂ ਨੂੰ ਨਿਯੁਕਤ ਕੀਤਾ ਜਾ ਸਕੇ।ਇਸ ਨਾਲ ਕੰਬਦੇ ਵਿਚ ਵੀ ਤੇਜ਼ੀ ਆਵੇਗੀ ਅਤੇ ਨੌਜਵਾਨਾਂ ਦੇ ਵਿੱਚ ਰੁਜ਼ਗਾਰ ਨੂੰ ਲੈ ਕੇ ਜੋ ਗੁੱਸਾ ਬਣਿਆ ਹੋਇਆ ਹੈ ਉਸ ਨੂੰ ਵੀ ਘੱਟ ਕੀਤਾ ਜਾ ਸਕੇਗਾ।

Leave a Reply

Your email address will not be published. Required fields are marked *