ਇਸ ਜ਼ਨਾਨੀ ਨੇ ਕੀਤਾ ਬੀ ਜੇ ਪੀ ਦਾ ਸਮਰਥਨ, ਪਿੰਡ ਵਾਲਿਆਂ ਨੇ ਕਰ ਦਿੱਤਾ ਬਾਈਕਾਟ

ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨਹੀਂ ਸਮਝਿਆ ਜਾ ਰਿਹਾ ਅਤੇ ਨਾ ਹੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾ ਰਿਹਾ ਹੈ।ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਵਿੱਚ ਬੇਰਹਿਮੀ ਦੇ ਨਾਲ ਕਿਸਾਨਾਂ ਦਾ ਕ-ਤ-ਲ ਕਰ ਦਿੱਤਾ ਗਿਆ।ਇਸ ਤੋਂ ਇਲਾਵਾ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ।ਜਦੋਂ ਪੁਲੀਸ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਦੇ ਕਹਿਣ ਤੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ

ਜ਼ਖ਼ਮੀ ਕਰ ਦਿੱਤਾ ਜਾਂਦਾ ਹੈ। ਦੇਖਿਆ ਜਾਵੇ ਤਾਂ ਇਸ ਕਿਸਾਨੀ ਅੰਦੋਲਨ ਦੌਰਾਨ ਬਹੁਤ ਸਾਰੇ ਕਿਸਾਨ ਆਪਣੀ ਜਾਨ ਗਵਾ ਬੈਠੇ ਹਨ।ਪਰ ਫਿਰ ਵੀ ਕੁਝ ਲੋਕ ਅਜਿਹੇ ਹਨ ਜੋ ਕਿਸਾਨਾਂ ਦੇ ਦਰਦ ਨੂੰ ਨਹੀਂ ਸਮਝਦੇ ਅਤੇ ਚਾਰ ਪੈਸਿਆਂ ਦੀ ਖਾਤਰ ਉਹ ਆਪਣੀ ਜ਼ਮੀਰ ਵੇਚ ਦਿੰਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿੱਥੇ ਇੱਕ ਔਰਤ ਬੀਜੇਪੀ ਦੇ ਵਿਚ ਸ਼ਾਮਲ ਹੋਈ ਹੈ।ਜਾਣਕਾਰੀ ਮੁਤਾਬਕ ਇਹ ਇਕ ਪਿੰਡ ਵਿਚ ਰਹਿੰਦੀ ਹੈ। ਪਿੰਡ ਵਾਸੀਆਂ ਵੱਲੋਂ ਇਸ ਔਰਤ ਦਾ ਵਿਰੋਧ ਕੀਤਾ ਜਾ ਰਿਹਾ ਹੈ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਜਿਸ ਵਿੱਚ ਪਿੰਡ ਵਾਸੀ ਇਸ ਔਰਤ ਦੇ ਘਰ ਦੇ ਅੱਗੇ ਖੜ੍ਹੇ ਹਨ ਅਤੇ ਇਸ ਔਰਤ ਕੋਲੋਂ ਸਵਾਲ ਜਵਾਬ ਕਰ ਰਹੇ ਹਨ। ਦੂਜੇ ਪਾਸੇ ਇਹ ਅੌਰਤ ਵੀ ਆਕੜੀ ਹੋਈ ਦਿਖਾਈ ਦੇ ਰਹੀ ਹੈ।ਇਸ ਦਾ ਕਹਿਣਾ ਹੈ ਕਿ ਕੁਝ ਵੀ ਕਰ ਲਵੋ ਪਰ ਇਹ ਬੀਜੇਪੀ ਦਾ ਪੱਲੜਾ ਨਹੀਂ

https://youtu.be/krqHEQZGd_k

ਛੱਡੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਬੀਜੇਪੀ ਦਾ ਆਗੂ ਇੱਥੇ ਇਨ੍ਹਾਂ ਦੇ ਪਿੰਡ ਵਿਚ ਆਉਂਦਾ ਹੈ ਤਾਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਦੂਜੇ ਪਾਸੇ ਇਹ ਅੌਰਤ ਵੀ ਕਿਸਾਨਾਂ ਦੀਆਂ ਗੱਲਾਂ ਦੇ ਜਵਾਬ ਦਿੰਦੀ ਹੋਈ ਦਿਖਾਈ ਦੇ ਰਹੀ ਹੈ। ਲੋਕਾਂ ਵੱਲੋਂ ਵੀ ਇਸ ਔਰਤ ਨੂੰ ਲੱਖ ਲਾਹਨਤਾਂ ਪਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਵੀ ਖਰੀਆਂ ਖੋਟੀਆਂ ਸੁਣਾਈਆਂ ਜਾ ਰਹੀਆਂ ਹਨ ਜੋ ਇਸ ਔਰਤ ਦੀ ਤਰ੍ਹਾਂ ਚਾਰ ਪੈਸਿਆਂ ਦੀ ਖਾਤਰ ਵਿਕ ਜਾਂਦੇ ਹਨ ਅਤੇ ਆਪਣੇ ਹੀ ਲੋਕਾਂ ਦਾ ਸਾਥ ਨਹੀਂ ਦਿੰਦੇ।

Leave a Reply

Your email address will not be published. Required fields are marked *