ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਈ ਨਰਿੰਦਰ ਮੋਦੀ ਨਾਲ ਸਿੱਧੀ ਟੱਕਰ

Latest Update

ਪਿਛਲੇ ਦਿਨੀਂ ਯੂ ਪੀ ਦੇ ਲਖੀਮਪੁਰ ਵਿੱਚ ਹੋਈ ਘਟਨਾ ਦੇ ਕਾਰਨ ਸਾਰੇ ਹੀ ਦੇਸ਼ ਦੇ ਪੇਚ ਰਾਜਨੀਤੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ।ਇਸ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਸਰਕਾਰ ਦੇ ਖ਼ਿਲਾਫ਼ ਧਰਨਾ ਦਿੱਤਾ।ਜਿੱਥੇ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੋਲਦੇ ਹੋਏ ਕਿਹਾ ਕਿ ਇਹ ਅੰਗਰੇਜ਼ਾਂ ਦੇ ਸਮੇਂ ਦਾ ਸ਼ਾਸਨ ਚੱਲ ਰਿਹਾ ਹੈ।ਜਾਪੇ ਜਲ੍ਹਿਆਂਵਾਲੇ ਬਾਗ਼ ਦੇ ਵਿੱਚ ਵੀ ਜਨਰਲ ਡਾਇਰ ਨੇ ਨਿਹੱਥੇ ਲੋਕਾਂ ਦੇ ਉਪਰ ਗੋਲੀਆਂ ਚਲਾਈਆਂ ਸਨ ਅਤੇ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਉਸ ਤਰ੍ਹਾਂ ਹੀ ਮੋਦੀ ਸਰਕਾਰ ਨੇ ਵੀ ਅੱਜ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਦੇ ਉੱਪਰ

ਗੱਡੀ ਚੜ੍ਹਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਹੈ।ਡਾ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਘਟਨਾ ਬਿਲਕੁਲ ਜਲ੍ਹਿਆਂਵਾਲੇ ਬਾਗ ਦੇ ਵਾਂਗੂੰ ਹੀ ਵਾਪਰੀ ਹੈ ਅਤੇ ਮੋਦੀ ਜਨਰਲ ਡਾਇਰ ਦੇ ਰੂਪ ਵਿੱਚ ਭਾਰਤ ਦੇ ਵਿੱਚ ਆਇਆ ਹੈ।ਚਾਨਣੀ ਹੀ ਦਿਨ ਚੰਨੀ ਦਾ ਕਹਿਣਾ ਹੈ ਕਿ ਉਹ ਹਰ ਵਕਤ ਕਿਸਾਨਾਂ ਦੇ ਨਾਲ ਹਨ ਅਤੇ ਉਹ ਕਿਸਾਨਾਂ ਦੇ ਨਾਲ ਡਟੇ ਰਹਿਣਗੇ।ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਸ ਤੋਂ ਪਹਿਲਾਂ ਭਾਜਪਾ ਦੇ ਇਕ ਨੇਤਾ ਨੇ ਬਿਆਨ ਦਿੱਤਾ ਸੀ ਕਿ ਉਹ ਕਿਸਾਨਾਂ ਨੂੰ ਨਹੀਂ ਛੱਡਣਗੇ ਉਹ ਇੱਥੋਂ ਉਨ੍ਹਾਂ ਨੂੰ ਕੱਢ ਕੇ ਹੀ ਰਹਿਣਗੇ ਇਸ ਤੋਂ ਬਾਅਦ ਭਾਜਪਾ ਸਰਕਾਰ ਦੇ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ

https://youtu.be/bQkEFMo8e3Q

ਜੋ ਕਿ ਬਹੁਤ ਹੀ ਨਿੰਦਣਯੋਗ ਹੈ ਕਿਉਂਕਿ ਇਸ ਦੇ ਵਿੱਚ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝ ਗਏ ਹਨ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਕਿਸਾਨਾਂ ਦੀ ਹਰ ਸੰਭਵ ਕੋਸ਼ਿਸ਼ ਕਰਨਗੇ।ਯੂ ਪੀ ਦੇ ਵਿਚ ਸ਼ਹੀਦ ਹੋਏ ਨੌਜਵਾਨਾਂ ਦੇ ਪਰਿਵਾਰਾਂ ਦੇ ਲਈ ਉਹਨਾਂ ਦੇ ਦਿਲ ਵਿੱਚ ਬਹੁਤ ਸਾਰਾ ਦੁੱਖ ਹੈ ਅਤੇ ਉਹ ਜੋ ਵੀ ਹੋ ਸਕੇਗਾ ਉਹ ਇਨ੍ਹਾਂ ਪਰਿਵਾਰਾਂ ਦੀ ਮਦਦ ਜ਼ਰੂਰ ਕਰਨਗੇ।

Leave a Reply

Your email address will not be published. Required fields are marked *