ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਰਵਾਜ਼ੇ ਤੇ ਡਟ ਗਈ ਅਮਨ ਕੌਰ

Latest Update

ਪੰਜਾਬ ਕਾਂਗਰਸ ਦੇ ਵਿਚ ਲੰਬੇ ਸਮੇਂ ਤੋਂ ਕਾਟੋ ਕਲੇਸ਼ ਛਿੜਿਆ ਹੋਇਆ ਹੈ ਇਸ ਦਾ ਨਤੀਜਾ ਇਹ ਨਿਕਲਿਆ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾ ਦਿੱਤਾ ਗਿਆ।ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਛੋਟੇ ਮੋਟੇ ਫ਼ੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਨੂੰ ਲੋਕਾਂ ਵੱਲੋਂ ਪਸੰਦ ਵੀ ਕੀਤਾ ਜਾ ਰਿਹਾ ਹੈ। ਪਰ ਅਸਲ ਦੇ ਵਿੱਚ ਵੇਖਿਆ ਜਾਵੇ ਤਾਂ ਚਰਨਜੀਤ ਸਿੰਘ ਚੰਨੀ ਨੇ ਅਜੇ ਤੱਕ ਕੋਈ ਵੀ ਵੱਡਾ ਫ਼ੈਸਲਾ ਨਹੀਂ ਲਿਆ ਜਿਸ ਨਾਲ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਵਧੀਆ ਸਿੱਖਿਆ ਮਿਲ ਸਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਸਕਣ। ਚਰਨਜੀਤ ਸਿੰਘ ਚੰਨੀ ਵੱਲੋਂ ਵੀ ਪੁਰਾਣੇ ਮੰਤਰੀਆਂ ਦੀ

ਤਰ੍ਹਾਂ ਹੀ ਪੰਜਾਬ ਦੇ ਲੋਕਾਂ ਨੂੰ ਭਿਖਾਰੀ ਸਮਝਿਆ ਜਾ ਰਿਹਾ ਹੈ ਅਤੇ ਕੁਝ ਚੀਜ਼ਾਂ ਮੁਫ਼ਤ ਕਰਕੇ ਵੋਟਾਂ ਬਟੋਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਦੀਆਂ ਪੋਲਾਂ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਖੋਲ੍ਹੀਆਂ ਹਨ ਜੋ ਸਰਕਾਰੀ ਕਾਲਜਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਨੇ ਸਾਰਾ ਜਾੲਿਜ਼ਾ ਦਿੱਤਾ ਹੈ ਕਿ ਅੱਜ ਪੰਜਾਬ ਦੇ ਵਿੱਚ ਕਿੰਨੇ ਸਰਕਾਰੀ ਕਾਲਜ ਰਹਿ ਗਏ ਹਨ ਅਤੇ ਇਨ੍ਹਾਂ ਨੂੰ ਵੀ ਬੰਦ ਕਰ ਦਿੱਤਾ ਜਾਵੇਗਾ।ਜੇਕਰ ਪੰਜਾਬ ਦੇ ਨੌਜਵਾਨ ਇਕੱਠੇ ਹੋ ਕੇ ਇਸ ਦੇ ਖ਼ਿਲਾਫ਼ ਆਵਾਜ਼ ਨਹੀਂ ਉਠਾਉਣਗੇ। ਇਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਪਿੱਛੇ ਰੱਖਣ ਦੇ ਲਈ ਵੱਖੋ ਵੱਖਰੀਆਂ ਨੀਤੀਅਾਂ ਬਣਾਈਅਾਂ ਜਾ ਰਹੀਅਾਂ ਹਨ।ਸਕੂਲਾਂ ਕਾਲਜਾਂ ਦੇ ਵਿੱਚ ਘੱਟ ਯੋਗਤਾ ਵਾਲੇ ਪ੍ਰੋਫ਼ੈਸਰ ਰੱਖੇ ਜਾ ਰਹੇ ਹਨ ਤਾਂ ਜੋ ਇਹ ਵਧੀਆ ਤਰੀਕੇ ਨਾਲ ਬੱਚਿਆਂ ਨੂੰ ਨਾ ਪੜ੍ਹਾ ਸਕਣ।ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਅਜੇ ਤਕ ਕੋਈ ਅਜਿਹਾ ਫ਼ੈਸਲਾ ਨਹੀਂ ਲਿਆ,ਜਿਸ ਨਾਲ ਇਸ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।ਉਨ੍ਹਾਂ ਦਾ ਕਹਿਣਾ ਹੈ ਕਿ ਭਾਂਡੇ ਬਦਲਣ ਦੇ ਨਾਲ ਇਹ ਭਾਂਡੇ ਭਰ ਨਹੀਂ ਜਾਣਗੇ।ਨਵੇਂ ਭਾਂਡੇ ਜ਼ਰੂਰ ਲਿਆਂਦੇ ਜਾ ਰਹੇ

ਹਨ ਪਰ ਸਾਰੇ ਖਾਲੀ ਭਾਂਡੇ ਹੀ ਲਿਆਂਦੇ ਜਾ ਰਹੇ ਹਨ।ਅਕਸਰ ਹੀ ਅਜਿਹਾ ਹੁੰਦਾ ਹੈ ਕਿ ਜਦੋਂ ਪ੍ਰੈਸ਼ਰ ਬਹੁਤ ਜ਼ਿਆਦਾ ਵਧ ਜਾਂਦਾ ਹੈ ਤਾਂ ਉਸ ਸਮੇਂ ਮੰਤਰੀ ਨੂੰ ਹੀ ਬਦਲ ਦਿੱਤਾ ਜਾਂਦਾ ਹੈ ਤਾਂ ਜੋ ਕੋਈ ਬਲਾਸਟ ਨਾ ਹੋ ਜਾਵੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜਾਗਣ ਦੀ ਜ਼ਰੂਰਤ ਹੈ।ਛੋਟੀਆਂ ਮੋਟੀਆਂ ਨੀਤੀਆਂ ਤੇ ਖ਼ੁਸ਼ ਹੋਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਅਸੀਂ ਭਿਖਾਰੀ ਨਹੀਂ ਹਾਂ ਸਾਨੂੰ ਚੰਗੀ ਸਿੱਖਿਆ ਚੰਗੀ ਸਿਹਤ ਅਤੇ ਰੁਜ਼ਗਾਰ ਚਾਹੀਦਾ ਹੈ ਤਾਂ ਜੋ ਅਸੀਂ ਆਪਣਾ ਗੁਜ਼ਾਰਾ ਖ਼ੁਦ ਕਰ ਸਕੀਏ।

Leave a Reply

Your email address will not be published. Required fields are marked *