ਮੁੱਖ ਮੰਤਰੀ ਚਰਨਜੀਤ ਚੰਨੀ ਦੀ ਹੋਈ ਗ੍ਰਹਿ ਮੰਤਰੀ ਦੇ ਨਾਲ ਮੀਟਿੰਗ

Latest Update

ਤਿੰਨ ਕਾਲੇ ਕਾਨੂੰਨ ਨੂੰ ਲੈ ਕੇ ਪੰਜਾਬ ਦੇ ਵਿੱਚ ਅਤੇ ਪੂਰੇ ਭਾਰਤ ਦੇ ਵਿੱਚ ਸਿਆਸਤ ਬਹੁਤ ਜਾਂ ਗਰਮਾਈ ਹੋਈ ਹੈ ਹਰ ਇੱਕ ਨੇਤਾ ਅਤੇ ਪਾਰਟੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਆਪਣੇ ਫ਼ਾਇਦੇ ਲਈ ਵਰਤਨ ਦੇ ਵਿੱਚ ਲੱਗੀ ਹੋਈ ਹੈ।ਇਸੇ ਤਰ੍ਹਾਂ ਹੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਜਿਸਦੇ ਵਿਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਦੇ ਸਾਹਮਣੇ ਕੁਝ ਮੰਗਾਂ ਰੱਖੀਆਂ ਨੇ ਦਿਨਾਂ ਦੇ ਵਿੱਚ ਉਹਨਾਂ ਨੇ ਕਿਹਾ ਕਿ ਉਨ੍ਹਾਂ ਨੇ ਅਮਿਤ ਸ਼ਾਹ ਦੇ ਸਾਹਮਣੇ ਸਭ ਤੋਂ ਪਹਿਲੀ ਮੰਗ ਰੱਖੀ ਹੈ ਕਿ ਯੂ ਪੀ ਦੇ ਵਿਚ ਹੋਈ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਰਾਜਾ ਦਿੱਤੀ ਜਾਵੇ ਅਤੇ

ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇ।ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਅਮਿਤ ਸ਼ਾਹ ਨੂੰ ਕਿਹਾ ਹੈ ਕਿ ਇਹ ਤਿੰਨੇ ਖੇਤੀ ਕਾਲੇ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਰੱਦ ਕੀਤਾ ਜਾਵੇ ਤਾਂ ਜੋ ਕਿਸਾਨ ਜਲਦੀ ਤੋਂ ਜਲਦੀ ਆਪਣੇ ਘਰਾਂ ਨੂੰ ਪਰਤ ਸਕਣ ਅਤੇ ਆਪਣੇ ਕੰਮਾਂ ਵੱਲ ਧਿਆਨ ਦੇ ਸਕਣ।ਇੱਥੇ ਹੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਅਮਿਤ ਸ਼ਾਹ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਪਾਕਿਸਤਾਨ ਦੇ ਨਾਲ ਲੱਗਦੀਆਂ ਸਰਹੱਦਾਂ ਦੀ ਸੁਰੱਖਿਆ ਵਧਾਈ ਜਾਵੇ ਤਾਂ ਜੋ ਪੰਜਾਬ ਵਿੱਚ ਆਉਣ ਵਾਲੇ ਨਸ਼ੇ ਅਤੇ ਅਤਿਵਾਦੀਆਂ ਨੂੰ ਰੋਕਿਆ ਜਾ ਸਕੇ ਜਿਸ ਨਾਲ

ਪੰਜਾਬ ਵਿੱਚ ਨਸ਼ੇ ਸਿੱਧੀ ਵਿਕਰੀ ਦੇ ਉੱਪਰ ਰੋਕ ਲਾਈ ਜਾ ਸਕੇ ਉਨ੍ਹਾਂ ਨੇ ਕਿਹਾ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਇਨ੍ਹਾਂ ਮੰਗਾਂ ਉਪਰ ਗੌਰ ਕਰਨ ਦੇ ਲਈ ਵਿਸ਼ਵਾਸ ਦਿਵਾਇਆ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਦੇਖਣਾ ਹੋਵੇਗਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਇਨ੍ਹਾਂ ਗੱਲਾਂ ਦਾ ਕਿੰਨਾ ਜ਼ਿਆਦਾ ਅਸਰ ਦੇਖਣ ਨੂੰ ਮਿਲਦਾ ਹੈ।ਉਨ੍ਹਾਂ ਇਸ ਗੱਲ ਤੋਂ ਹੁਣ ਇਨਕਾਰੀ ਨਹੀਂ ਹੋਇਆ ਜਾ ਸਕਦਾ ਕਿ ਰਾਜਨੀਤਕ ਪਾਰਟੀਆਂ ਆਪਣੇ ਫ਼ਾਇਦੇ ਲਈ ਕਿਸਾਨਾਂ ਦੇ ਇਸ ਮੁੱਦੇ ਨੂੰ ਬਹੁਤ ਜ਼ਿਆਦਾ ਆਪਣੇ ਆਪਣੇ ਢੰਗ ਦੇ ਨਾਲ ਵਧ ਰਹੀਆਂ ਹਨ।

Leave a Reply

Your email address will not be published. Required fields are marked *