ਦੇਸ਼ ਦੇ ਹਾਲਾਤ ਦਿਨੋ ਦਿਨ ਮਾੜੇ ਹੁੰਦੇ ਜਾ ਰਹੇ ਹਨ ਰੋਜ਼ਾਨਾ ਹੀ ਸੜਕਾਂ ਉੱਤੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਲੋਕ ਦਿਖਾਈ ਦਿੰਦੇ ਹਨ।ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਵਿਚ ਵੀ ਤੂੰ ਤੂੰ ਮੈਂ ਮੈਂ ਹੁੰਦੀ ਰਹਿੰਦੀ ਹੈ।ਜਿਸ ਕਾਰਨ ਦੇਸ਼ ਦੇ ਅਸਲ ਮੁੱਦਿਆਂ ੳੁੱਤੇ ਗੱਲਬਾਤ ਨਹੀਂ ਹੋ ਰਹੀ। ਦੇਖਿਆ ਜਾਵੇ ਤਾਂ ਦੇਸ਼ ਦੇ ਵਿਚ ਬੇਰੁਜ਼ਗਾਰੀ ਅਤੇ ਮਹਿੰਗਾਈ ਬਹੁਤ ਜ਼ਿਆਦਾ ਵਧ ਚੁੱਕੀ ਹੈ।ਪਰ ਸਰਕਾਰਾਂ ਆਪਸ ਦੇ ਵਿੱਚ ਹੀ ਲੜਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ।ਦੇਖਿਆ ਜਾਵੇ ਤਾਂ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਨਹੀਂ ਰਹੀ ਭਾਵ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ
ਨਹੀਂ ਕੀਤਾ ਜਾ ਰਿਹਾ।ਇਸ ਦੌਰਾਨ ਕਿਸਾਨਾਂ ਨੇ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਹੈ।ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਜੋ ਘਟਨਾ ਵਾਪਰੀ ਹੈ ਉਸ ਨੇ ਸਾਰਿਆਂ ਦਾ ਦਿਲ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਦੇ ਦਿਲਾਂ ਦੇ ਵਿੱਚ ਗੁੱਸਾ ਵੀ ਪੈਦਾ ਕੀਤਾ ਹੈ।ਇਸੇ ਗੁੱਸੇ ਦੇ ਚਲਦੇ ਬਹੁਤ ਸਾਰੇ ਲੋਕ ਪ੍ਰਦਰਸ਼ਨ ਵੀ ਕਰ ਰਹੇ ਹਨ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।ਕੁਝ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਵੀ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਨਰਿੰਦਰ ਮੋਦੀ ਦੇ ਖਿਲਾਫ ਨਾਅਰੇਬਾਜੀ ਕਰਦੀ ਹੋਈ ਦਿਖਾਈ ਦਿੱਤੀ।ਜਾਣਕਾਰੀ
ਮੁਤਾਬਕ ਇਹ ਸਭ ਕੁਝ ਚੰਡੀਗੜ੍ਹ ਦੇ ਵਿੱਚ ਵਾਪਰਿਆ ਹੈ ਜਿੱਥੇ ਉਹ ਆਪਣੀਆਂ ਕੁਝ ਸਾਧਨਾਂ ਦੇ ਨਾਲ ਧਰਨਾ ਪ੍ਰਦਰਸ਼ਨ ਕਰ ਰਹੀ ਸੀ।ਇਸ ਦੌਰਾਨ ਉਹ ਸੜਕ ਤੇ ਬੈਠ ਜਾਂਦੀਆਂ ਹਨ ਪਰ ਪੁਲੀਸ ਮੁਲਾਜ਼ਮਾਂ ਵੱਲੋਂ ਧੱਕੇ ਨਾਲ ਉਨ੍ਹਾਂ ਨੂੰ ਸੜਕ ਤੋਂ ਉਠਾ ਦਿੱਤਾ ਜਾਂਦਾ ਹੈ ਅਤੇ ਗੱਡੀ ਵਿੱਚ ਬਿਠਾ ਕੇ ਆਪਣੇ ਨਾਲ ਲਿਜਾਇਆ ਜਾਂਦਾ ਹੈ।ਦੇਖਿਆ ਜਾਵੇ ਤਾਂ ਲਖੀਮਪੁਰ ਵਿਚ ਜੋ ਘਟਨਾ ਵਾਪਰੀ ਹੈ ਉਸ ਨੇ ਸਾਰਿਆਂ ਦਾ ਦਿਲ ਦਹਿਲਾ ਕੇ ਰੱਖ ਦਿੱਤਾ ਹੈ ਇੱਥੇ ਦੋਸ਼ੀਆਂ ਨੂੰ ਸਜ਼ਾ ਹੋਣੀ ਚਾਹੀਦੀ ਹੈ।