Jazzy B ਦੇ ਗਾਣੇ ਨੇ ਵਧਾਈਆਂ ਮੁਸ਼ਕਿਲਾਂ, ਮਹਿਲਾ ਕਮਿਸ਼ਨ ਨੇ ਲਿਆ Notice, ਜਾਂਚ ਕਮਿਸ਼ਨ ਤੋਂ ਰਿਪੋਰਟ ਕੀਤੀ ਤਲਬ

Latest Update

ਪੰਜਾਬੀ ਗਾਇਕ ਜੈਜ਼ੀ ਬੀ ਨੂੰ ਆਪਣੇ ਗੀਤ ‘ਚ ਔਰਤਾਂ ਲਈ ਗਲਤ ਸ਼ਬਦ ਵਰਤਣ ‘ਤੇ ਨੋਟਿਸ ਜਾਰੀ ਹੋਇਆ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਨੋਟਿਸ  ਜਾਰੀ ਕੀਤਾ  ਹੈ। ਮਹਿਲਾ ਕਮਿਸ਼ਨ ਨੇ ਇੱਕ ਹਫ਼ਤੇ ‘ਚ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਆਪਣੇ ਨਵੇਂ ਗੀਤ ‘ਮੜਕ ਸ਼ੌਕੀਨਾਂ ਦੀ’ ‘ਚ ਭੇਡ ਸ਼ਬਦ ਦੀ ਵਰਤੋਂ ਕੀਤੀ ਗਈ ਹੈ। ਇਸ ਤੋਂ ਬਾਅਦ ਜੈਜ਼ੀ ਬੀ ਨੂੰ ਕਾਫੀ ਅਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।ਇਸ ਨੋਟਿਸ ਵਿੱਚ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਗਿਆ ਹੈ। ਉਸ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਆਪਣਾ ਜਵਾਬ ਈ-ਮੇਲ ਰਾਹੀਂ ਭੇਜੇ ਨਹੀਂ ਤਾਂ ਉਨ੍ਹਾਂ

ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਅੱਜ ਜੈਜ਼ੀ ਬੀ ਦਾ ਜਨਮਦਿਨ ਹੈ, ਉਸੇ ਦਿਨ ਉਨ੍ਹਾਂ ਨੂੰ ਇਹ ਨੋਟਿਸ ਭੇਜਿਆ ਗਿਆ ਹੈ।ਦਰਅਸਲ ਜੈਜ਼ੀ-ਬੀ ਨੇ ਪਿਛਲੇ ਮਹੀਨੇ ਹੀ ‘ਮੜਕ ਸ਼ੌਕੀਨਾਂ ਦੀ’ ਗੀਤ ਲਾਂਚ ਕੀਤਾ ਸੀ। ਪੰਜਾਬੀ ਗੀਤ ਨੂੰ ਜੀਤ ਕੱਦੋਂਵਾਲਾ ਨੇ ਲਿਖਿਆ ਹੈ। ਇਸ ਗੀਤ ਲਈ ਜੀਤ ਕੱਦੋਂਵਾਲਾ ਨੂੰ ਨੋਟਿਸ ਵੀ ਭੇਜਿਆ ਗਿਆ ਹੈ। ਗੀਤ ਵਿੱਚ ਔਰਤਾਂ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਵਿੱਚ ਔਰਤਾਂ ਦੀ ਤੁਲਨਾ ਭੇਡਾਂ ਨਾਲ ਕੀਤੀ ਗਈ ਹੈ।

ਨੋਟਿਸ ‘ਚ ਸਾਫ ਲਿਖਿਆ ਹੈ ਕਿ ‘ਮੜਕ ਸ਼ੌਕੀਨਾਂ ਦੀ’ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਜੈਜ਼ੀ-ਬੀ ਦੁਆਰਾ ਗਾਇਆ ਗਿਆ ਹੈ ਅਤੇ ਜੀਤ ਕੱਦੋਂਵਾਲਾ ਦੁਆਰਾ ਲਿਖਿਆ ਗਿਆ ਹੈ। ਇਸ ਵਿੱਚ ਔਰਤਾਂ ਲਈ ਭੇਡ ਸ਼ਬਦ ਵਰਤਿਆ ਗਿਆ ਹੈ। ਇਹ ਸਮਾਜ ਵਿੱਚ ਔਰਤਾਂ ਲਈ ਬਹੁਤ ਹੀ ਅਪਮਾਨਜਨਕ ਸ਼ਬਦ ਹੈ ਅਤੇ ਇਸ ਨਾਲ ਸਮਾਜ ਵਿੱਚ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *