ਕੁੜੀ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ ਸਹੁਰੇ, ਪਹੁੰਚੇ ਪੇਕੇ ਤਾਂ ਹੋ ਗਿਆ ਵੱਡਾ ਕਾਂਡ

Latest Update

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਦੋਂ ਲੜਕੀਆਂ ਨੂੰ ਵਿਆਹ ਤੋਂ ਬਾਅਦ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕੁ ਪਰਿਵਾਰ ਹਸਪਤਾਲ ਵਿੱਚ ਦਾਖ਼ਲ ਹੈ।ਕਿਉਂਕਿ ਇਨ੍ਹਾਂ ਨੇ ਆਪਣੀ ਲਡ਼ਕੀ ਦਾ ਵਿਆਹ ਛੇ ਮਹੀਨੇ ਪਹਿਲਾਂ ਕੀਤਾ ਸੀ ਪਰ ਲੜਕੀ ਦੇ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਉਸ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗਿਆ ਲੜਕੀ ਦਾ ਕਹਿਣਾ ਹੈ ਕਿ ਉਸ ਦੇ ਵਿਚੋਲਿਆਂ ਵੱਲੋਂ ਵੀ ਉਸ ਨੂੰ ਤੰਗ ਪ੍ਰੇਸ਼ਾਨ ਕਰਵਾਇਆ ਜਾ ਰਿਹਾ ਹੈ ਅਤੇ ਦਾਜ ਦਹੇਜ ਦੀ ਮੰਗ ਕੀਤੀ ਜਾ ਰਹੀ ਹੈ।ਇਸ ਨੇ ਦੱਸਿਆ ਕਿ ਇਸ ਦੇ ਪਤੀ ਦੇ ਕਿਸੇ

ਹੋਰ ਦੇ ਨਾਲ ਨਾਜਾਇਜ਼ ਸਬੰਧ ਚੱਲ ਰਹੇ ਹਨ।ਇਸ ਤੋਂ ਇਲਾਵਾ ਇਸ ਦਾ ਕਹਿਣਾ ਹੈ ਕਿ ਇਹ ਗਰਭਵਤੀ ਸੀ ਅਤੇ ਬੱਚਾ ਜਾਣ ਬੁੱਝ ਕੇ ਕਰਵਾਇਆ ਗਿਆ ਹੈ।ਨਾਲ ਹੀ ਇਸ ਨੇ ਦੱਸਿਆ ਕਿ ਜਦੋਂ ਇਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਇਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤਾਂ ਇਸ ਨੇ ਆਪਣੇ ਪੇਕੇ ਪਰਿਵਾਰ ਵਾਲਿਆਂ ਨੂੰ ਇਸ ਦੀ ਸੂਚਨਾ ਦਿੱਤੀ।ਜਿਸ ਤੋਂ ਬਾਅਦ ਇਸ ਦੇ ਪੇਕੇ ਪਰਿਵਾਰ ਵਾਲੇ ਇਸ ਨੂੰ ਲੈਣ ਲਈ ਇਸ ਦੇ ਸਹੁਰੇ ਘਰ ਆਈ।ਪਰ ਇੱਥੇ ਸਹੁਰੇ ਘਰ ਵਾਲਿਆਂ ਨੇ ਇਸ ਦੇ ਪੇਕੇ ਪਰਿਵਾਰ ਵਾਲਿਆਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਇੱਥੋਂ ਤਕ ਕਿ ਗੋ-ਲੀ-ਅਾਂ ਚਲਾੲੀਅਾਂ ਗੲੀਅਾਂ ਅਤੇ ੳੁਨ੍ਹਾਂ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।ਪੀੜਤ ਲੜਕੀ ਦਾ ਕਹਿਣਾ ਹੈ ਕਿ ਉਸ ਦੇ ਇਕ ਭਰਾ ਦੀ ਹਾਲਤ ਕਾਫੀ ਜ਼ਿਆਦਾ ਖਰਾਬ ਹੋ ਚੁੱਕੀ ਹੈ।ਉਨ੍ਹਾਂ ਨੂੰ ਇਸ ਮਾਮਲੇ ਦੇ ਵਿੱਚ ਇਨਸਾਫ ਚਾਹੀਦਾ ਹੈ।ਇਸ ਮਾਮਲੇ ਨੂੰ ਪੁਲਸ ਮੁਲਾਜ਼ਮਾਂ ਵਲੋਂ ਵੀ ਦਰਜ ਕਰ ਲਿਆ ਗਿਆ

ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਦੇਖਿਆ ਜਾਵੇ ਤਾਂ ਸਾਡੇ ਸਮਾਜ ਦੇ ਵਿੱਚ ਬਹੁਤ ਕੁਝ ਗਲਤ ਹੋ ਰਿਹਾ ਹੈ।ਜਿਸ ਨਾਲ ਦਿਨੋਂ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕੁਝ ਨਾਜਾਇਜ਼ ਸੰਬੰਧਾਂ ਦੇ ਚੱਲਦੇ ਅਤੇ ਕਈ ਵਾਰ ਦਾਜ ਦਹੇਜ ਦੀ ਮੰਗ ਕਾਰਨ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *