ਯੂ ਪੀ ਦੇ ਵਿੱਚ ਕਿਸਾਨਾਂ ਦੇ ਉਪਰ ਗੱਡੀ ਚੜ੍ਹਾਉਣ ਵਾਲੇ ਆਸ਼ੀਸ਼ ਮਿਸ਼ਰਾ ਨੇ ਕੀਤਾ ਸਰੰਡਰ

ਹੁਣ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਲਖੀਮਪੁਰ ਮਾਮਲੇ ਦੇ ਵਿੱਚ ਦੋਸ਼ੀ ਪਾਏ ਗਏ ਆਸ਼ੀਸ਼ ਮਿਸ਼ਰਾ ਨੇ ਸਰੰਡਰ ਕਰ ਦਿੱਤਾ ਹੈ।ਦੱਸ ਦੇਈਏ ਕਿ ਪਿਛਲੇ ਦਿਨਾਂ ਦੇ ਵਿੱਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਦੇ ਵਿੱਚ ਭਾਜਪਾ ਆਗੂਆਂ ਦਾ ਇੱਕ ਸਮਾਗਮ ਹੋ ਰਿਹਾ ਸੀ।ਇਸ ਦੌਰਾਨ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਕਾਲੀਆਂ ਝੰਡੀਆਂ ਲੈ ਕੇ ਵਿਰੋਧ ਪ੍ਰਦਰਸ਼ਨ ਕਰਨ ਦੇ ਲਈ ਪਹੁੰਚੇ ਸੀ।ਜਦੋਂ ਇਹ ਕਿਸਾਨ ਵਿਰੁੱਧ ਪ੍ਰਦਰਸ਼ਨ ਕਰਨ ਤੋਂ ਬਾਅਦ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਸੀ ਤਾਂ ਉਸ ਸਮੇਂ ਭਾਜਪਾ ਨੇਤਾ ਦੇ ਪੁੱਤਰ ਨੇ ਇਨ੍ਹਾਂ ਉੱਤੇ ਗੱਡੀ ਚੜ੍ਹਾ ਦਿੱਤੀ। ਜਿਸ ਕਾਰਨ ਮੌਕੇ ਤੇ ਹੀ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ।ਜਾਣਕਾਰੀ

ਮੁਤਾਬਕ ਇਸ ਮਾਮਲੇ ਦੇ ਵਿੱਚ ਹੁਣ ਤੱਕ ਨੌੰ ਲੋਕਾਂ ਦੀ ਮੌਤ ਹੋ ਚੁੱਕੀ ਹੈ।ਇਸ ਮਾਮਲੇ ਸਬੰਧੀ ਦੋਸ਼ੀ ਪਾਏ ਗਏ ਆਸ਼ੀਸ਼ ਮਿਸ਼ਰਾ ਨੂੰ ਪੁਲਸ ਪ੍ਰਸ਼ਾਸਨ ਵਲੋਂ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪਰ ਕਿਸਾਨਾਂ ਦਾ ਕਹਿਣਾ ਸੀ ਕਿ ਪੁਲਸ ਪ੍ਰਸ਼ਾਸਨ ਜਾਣਬੁੱਝ ਕੇ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਜਿਸ ਕਾਰਨ ਕਿਸਾਨਾਂ ਵੱਲੋਂ ਯੂ ਪੀ ਦੇ ਵਿੱਚ ਇਕੱਠ ਕੀਤਾ ਗਿਆ ਸੀ ਤਾਂ ਜੋ ਪੁਲੀਸ ਪ੍ਰਸ਼ਾਸਨ ਉੱਤੇ ਦਬਾਅ ਬਣਾਇਆ ਜਾ ਸਕੇ ਅਤੇ ਹੁਣ ਕ੍ਰਾਈਮ ਬ੍ਰਾਂਚ ਦੇ ਅੱਗੇ ਆਸ਼ੀਸ਼ ਮਿਸ਼ਰਾ ਖ਼ੁਦ ਹੀ ਸਰੰਡਰ ਕਰ ਚੁੱਕੇ ਹਨ।ਲੋਕਾਂ ਦੀ ਇੱਥੇ ਮੰਗ ਹੈ ਕਿ ਅਸ਼ੀਸ਼ ਮਿਸ਼ਰਾ ਨੂੰ ਫਾਂਸੀ ਹੋਣੀ ਚਾਹੀਦੀ ਹੈ।ਕਿਉਂਕਿ ਨੌੰ ਲੋਕਾਂ ਦੀ ਮੌਤ ਦਾ ਕਾਰਨ ਇਹ ਅਸ਼ੀਸ਼ ਮਿਸ਼ਰਾ ਹੀ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਗੁੰਡਾਗਰਦੀ ਦਿਖਾਉਂਦੀ ਹੈ ਭਾਵ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀ ਹੈ

ਜਾਂ ਫਿਰ ਇਨ੍ਹਾਂ ਵੱਲੋਂ ਸੱਚ ਦਾ ਸਾਥ ਦਿੱਤਾ ਜਾਵੇਗਾ ਭਾਵ ਅਸ਼ੀਸ਼ ਮਿਸ਼ਰਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਦੱਸ ਦੇਈਏ ਕਿ ਯੂ ਪੀ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਆਸ਼ੀਸ਼ ਮਿਸ਼ਰਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਦਾ ਵੀ ਬਿਆਨ ਸਾਹਮਣੇ ਆ ਚੁੱਕਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਕਿਸੇ ਪ੍ਰਕਾਰ ਦਾ ਕੋਈ ਸਬੂਤ ਨਹੀਂ ਦਿੱਤਾ ਜਾਵੇਗਾ ਉਸ ਸਮੇਂ ਤਕ ਕਿਸੇ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ।

Leave a Reply

Your email address will not be published. Required fields are marked *