ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਸਮੇਂ ਦੇ ਵਿਚ ਪੰਜਾਬ ਦੇ ਵਿੱਚ ਬਿਜਲੀ ਸੰਕਟ ਆਇਆ ਸੀ।ਜਿਸ ਦੌਰਾਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਬਿਜਲੀ ਦੇ ਵੱਡੇ ਵੱਡੇ ਕੱਟਾਂ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਸੀ।ਉਸ ਸਮੇਂ ਝੋਨੇ ਦਾ ਸੀਜ਼ਨ ਸੀ ਭਾਵ ਖੇਤਾਂ ਦੇ ਵਿੱਚ ਵੀ ਵਧੇਰੇ ਮਾਤਰਾ ਦੇ ਵਿੱਚ ਬਿਜਲੀ ਚਾਹੀਦੀ ਸੀ ਜਿਸ ਕਾਰਨ ਲੋਕਾਂ ਵੱਲੋਂ ਸੜਕਾਂ ਦੇ ਉੱਤੇ ਆ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ।ਜਿਸ ਤੋਂ ਬਾਅਦ ਬਿਜਲੀ ਸੰਕਟ ਨੂੰ ਦੂਰ ਕੀਤਾ ਗਿਆ ਦੱਸ ਦੇਈਏ ਕਿ ਪੰਜਾਬ ਦੇ ਵਿੱਚ ਕਈ ਥਰਮਲ ਪਲਾਂਟ ਬੰਦ ਪਏ ਸੀ ਉਨ੍ਹਾਂ ਤੋਂ ਕੰਮ ਲਿਆ ਜਾ ਰਿਹਾ ਹੈ। ਪਰ ਹੁਣ ਇੱਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਬਿਜਲੀ
ਸੰਕਟ ਮੰਡਰਾ ਰਿਹਾ ਹੈ।ਜਾਣਕਾਰੀ ਮੁਤਾਬਕ ਪੰਜਾਬ ਦੇ ਕਈ ਥਰਮਲ ਪਲਾਂਟਾਂ ਦੇ ਵਿੱਚ ਕੋਲੇ ਦੀ ਕਮੀ ਹੋ ਚੁੱਕੀ ਹੈ ਸਿਰਫ ਦੋ ਤਿੰਨ ਦਿਨਾਂ ਦਾ ਕੋਲਾ ਬਾਕੀ ਹੈ। ਦਸ ਦਈਏ ਕਿ ਕਈ ਇਲਾਕਿਆਂ ਦੇ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ ਜਿਸ ਕਾਰਨ ਲੋਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।ਦੇਖਿਆ ਜਾਵੇ ਤਾਂ ਕਈ ਕਾਰੋਬਾਰ ਸਿਰਫ਼ ਬਿਜਲੀ ਦੇ ਨਾਲ ਹੀ ਜੁੜੇ ਹੋਏ ਹਨ ਜੇਕਰ ਬਿਜਲੀ ਸੰਕਟ ਪੈਦਾ ਹੁੰਦਾ ਹੈ ਤਾਂ ਇਸ ਨੂੰ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਜਾਣਗੇ।ਪੰਜਾਬ ਦੇ ਵਿੱਚ ਪਹਿਲਾਂ ਹੀ ਬੇਰੁਜ਼ਗਾਰੀ ਬਹੁਤ ਜ਼ਿਆਦਾ ਹੈ।ਸੋ ਅਜਿਹਾ ਹੋਣ ਨਾਲ ਪੰਜਾਬ ਦੇ ਹਾਲਾਤ ਹੋਰ ਵੀ ਜ਼ਿਆਦਾ ਮਾੜੇ ਹੋ ਸਕਦੇ ਹਨ।ਜਾਣਕਾਰੀ ਮੁਤਾਬਕ ਸਿਰਫ਼ ਪੰਜਾਬ ਦੇ ਵਿੱਚ ਹੀ ਨਹੀਂ ਬਲਕਿ ਪੂਰੇ ਭਾਰਤ ਦੇ
ਉੱਤੇ ਬਿਜਲੀ ਸੰਕਟ ਮੰਡਰਾ ਰਿਹਾ ਹੈ।ਜਿਸ ਕਾਰਨ ਭਾਰਤ ਸਰਕਾਰ ਦੀਆਂ ਮੁਸ਼ਕਲਾਂ ਵੀ ਵਧਦੀਆਂ ਜਾ ਰਹੀਆਂ ਹਨ ਹੁਣ ਦੇਖਣਾ ਇਹ ਹੋਵੇਗਾ ਕਿ ਭਾਰਤ ਸਰਕਾਰ ਵੱਲੋਂ ਕੋਈ ਨੀਤੀ ਬਣਾਈ ਜਾਂਦੀ ਹੈ ਜਾਂ ਫਿਰ ਉਹ ਲੋਕਾਂ ਨੂੰ ਉਨ੍ਹਾਂ ਦੇ ਹਾਲ ਤੇ ਹੀ ਛੱਡ ਦੇਣਗੇ ਜਿਸ ਤਰੀਕੇ ਨਾਲ ਪਹਿਲਾਂ ਤੋਂ ਹੁੰਦਾ ਆਇਆ ਹੈ।ਪੰਜਾਬ ਦੇ ਵਿੱਚ ਵੀ ਕਈ ਥਰਮਲ ਪਲਾਂਟ ਬੰਦ ਹੋਣ ਜਾ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।