ਪੰਜਾਬ ਦਾ ਮਾਹੌਲ ਜਿਸ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਆਏ ਦਿਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਲੁੱਟਾਂ ਖੋਹਾਂ ਕਰਨ ਵਾਲੇ ਨੌਜਵਾਨਾਂ ਦੀ ਹਿੰਮਤ ਇੰਨੀ ਵਧ ਚੁੱਕੀ ਹੈ ਕਿ ਇਹ ਨੌਜਵਾਨ ਦਿਨ ਦਿਹਾੜੇ ਹੀ ਇਨ੍ਹਾਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਦਿੰਦੇ ਹਨ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇਕ ਕੱਪੜਾ ਵਪਾਰੀ ਦੇ ਕੋਲੋਂ ਦੋ ਨੌਜਵਾਨਾਂ ਨੇ ਦਿਨ ਦਿਹਾੜੇ ਹਥਿਆਰਾਂ ਦੀ ਲੋਕ ਦੇ ਉੱਪਰ ਪੰਜ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।ਇਨ੍ਹਾਂ ਨੌਜਵਾਨਾਂ ਵੱਲੋਂ ਕੀਤੀ ਗਈ ਇਸ ਵਾਰਦਾਤ ਦੀ ਸਾਰੀ ਵੀਡਿਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ
ਗਈ।ਇਸ ਕੱਪੜਾ ਵਪਾਰੀ ਦੇ ਦੱਸਣ ਅਨੁਸਾਰ ਦੋ ਨੌਜਵਾਨ ਇਸ ਦੀ ਦੁਕਾਨ ਦੇ ਅੰਦਰ ਕੁਝ ਕੱਪੜਾ ਲੈਣ ਦੇ ਲਈ ਆਏ ਪਰ ਉਨ੍ਹਾਂ ਨੇ ਹਥਿਆਰਾਂ ਦੀ ਨੋਕ ਤੇ ਉੱਪਰ ਇਸ ਦੇ ਕੋਲੋਂ ਪੰਜ ਲੱਖ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਦੀ ਵਿਚਾਰਧਾਰਾ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਪਿੰਡ ਦਿਹਾੜੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ।ਪੁਲੀਸ ਵੱਲੋਂ ਇਸ ਘਟਨਾ ਦੀ ਵੀਡੀਓ ਦੇਖਣ ਤੋਂ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਜਲਦੀ ਹੀ ਫੜ
ਲਿਆ ਜਾਵੇਗਾ ਅਤੇ ਇਸ ਕੱਪੜਾ ਵਪਾਰੀ ਦੀ ਬਣਦੀ ਰਕਮ ਇਨ੍ਹਾਂ ਨੂੰ ਵਾਪਸ ਕਰ ਦਿੱਤੀ ਜਾਵੇਗੀ।ਪਰ ਇਸ ਘਟਨਾ ਨੇ ਇਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਇਨ੍ਹਾਂ ਲੁੱਟਾਂ ਖੋਹਾਂ ਕਰਨ ਵਾਲੇ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਇਨ੍ਹਾਂ ਨੂੰ ਪੁਲੀਸ ਦਾ ਬਿਲਕੁਲ ਵੀ ਡਰ ਨਹੀਂ ਹੈ ਅਤੇ ਇਹ ਕਿਸੇ ਵੀ ਵਕਤ ਕਿਸੇ ਵੀ ਵਿਅਕਤੀ ਨੂੰ ਆਪਣਾ ਨਿਸ਼ਾਨਾ ਪਾ ਸਕਦੇ ਹਨ।