ਸਿੰਧੂ ਵਾਰਡਰ ਤੇ ਮਾਰੇ ਗਏ ਵਿਅਕਤੀ ਦੇ ਹੱਕ ਵਿੱਚ ਆਏ ਪਿੰਡ ਵਾਸੀ

ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਨੂੰ ਬੈਰੀਕੇਡ ਦੇ ਨਾਲ ਬੰਨ੍ਹਿਆ ਹੋਇਆ ਹੈ ਇਸ ਨੂੰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਦੀ ਇੱਕ ਲੱਤ ਅਤੇ ਇੱਕ ਗੁੱਟ ਵੱਢ ਦਿੱਤਾ ਗਿਆ ਹੈ।ਇਹ ਕੰਮ ਨਿਹੰਗ ਸਿੰਘਾਂ ਨੇ ਕੀਤਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਉੱਤੇ ਇਲਜ਼ਾਮ ਸੀ ਕਿ ਇਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ।ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਨੇ ਜੋ ਕਾਰਵਾਈ ਕਰਨੀ ਚਾਹੇ ਉਹ ਕਰ ਸਕਦੀ ਹੈ ਕਿਉਂਕਿ ਇਨ੍ਹਾਂ ਕੋਲ ਸਾਰੇ ਸਬੂਤ ਹਨ। ਦੱਸ ਦੇਈਏ ਕਿ ਜਿਸ ਸਮੇਂ ਇਹ ਵਿਅਕਤੀ

ਬੁਰੀ ਤਰ੍ਹਾਂ ਨਾਲ ਜ਼ਖਮੀ ਸੀ ਉਸ ਸਮੇਂ ਕੁਝ ਬੋਲਣ ਦੀ ਕੋਸ਼ਿਸ਼ ਵੀ ਕਰ ਰਿਹਾ ਸੀ ਅਤੇ ਨਿਹੰਗ ਸਿੰਘਾਂ ਵਲੋਂ ਵੀਡੀਓਜ਼ ਵੀ ਬਣਾਈਆਂ ਜਾ ਰਹੀਆਂ ਸੀ ਜਿਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਪਾਇਆ ਗਿਆ।ਇਨ੍ਹਾਂ ਵੀਡੀਓਜ਼ ਨੂੰ ਦੇਖ ਕੇ ਬਹੁਤ ਸਾਰੇ ਲੋਕ ਹੈਰਾਨ ਪ੍ਰੇਸ਼ਾਨ ਹੋ ਰਹੇ ਹਨ।ਹੁਣ ਪੁਲਸ ਪ੍ਰਸ਼ਾਸਨ ਵੱਲੋਂ ਉਸ ਵਿਅਕਤੀ ਦੀ ਪਹਿਚਾਣ ਕਰ ਲਈ ਗਈ ਹੈ ਜਿਸ ਵਿਅਕਤੀ ਦੇ ਨਾਲ ਇਹ ਘਟਨਾ ਵਾਪਰੀ ਸੀ। ਦੱਸ ਦਈਏ ਕਿ ਹੁਣ ਇਸ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਇਸ ਦੀ ਪਹਿਚਾਣ ਲਖਬੀਰ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਲਖਵੀਰ ਸਿੰਘ ਤਿੰਨ ਧੀਆਂ ਦਾ ਪਿਓ ਸੀ।ਪਰ ਉਸ ਦੀਆਂ ਧੀਆਂ ਅਤੇ ਉਸਦੀ ਪਤਨੀ ਉਸਦੇ ਨਾਲ ਨਹੀਂ ਰਹਿੰਦੀਆਂ ਸੀ ਕਿਉਂਕਿ ਲਖਬੀਰ ਸਿੰਘ ਨਸ਼ੇ ਦਾ

ਆਦੀ ਸੀ ਇਸ ਕਾਰਨ ਇਹ ਆਪਣੀ ਭੈਣ ਦੇ ਘਰ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਹੀ ਉਹ ਦਿੱਲੀ ਧਰਨੇ ਤੇ ਗਿਆ ਸੀ ਅਤੇ ਹੁਣ ਇਹ ਖਬਰ ਸਾਹਮਣੇ ਆ ਚੁੱਕੀ ਹੈ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਲਖਵੀਰ ਸਿੰਘ ਕਾਫ਼ੀ ਜ਼ਿਆਦਾ ਸ਼ਰੀਫ ਮੁੰਡਾ ਸੀ ਉਸ ਨੇ ਕਦੇ ਵੀ ਕਿਸੇ ਦਾ ਮਾੜਾ ਨਹੀਂ ਕੀਤਾ ਸੀ ਅਤੇ ਉਹ ਸੋਚ ਵੀ ਨਹੀਂ ਸਕਦੇ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰ ਸਕਦਾ ਹੈ।ਦਸ ਦਈਏ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਇਹ ਮਾਮਲਾ ਕਾਫੀ ਗਰਮਾ ਚੁੱਕਿਆ ਹੈ।

Leave a Reply

Your email address will not be published. Required fields are marked *