ਅੱਜ ਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ। ਕਿਉਂਕਿ ਪਿਛਲੇ ਦਿਨੀਂ ਤਿਉਹਾਰ ਸੀ ਅਤੇ ਇਸੇ ਦੇ ਚੱਲਦੇ ਕੁਝ ਲੋਕ ਇਕ ਨਦੀ ਵੱਲ ਨੂੰ ਜਾ ਰਹੇ ਸੀ।ਇਨ੍ਹਾਂ ਨੇ ਬਹੁਤ ਸਜਾਵਟ ਵੀ ਕੀਤੀ ਹੋਈ ਸੀ ਲਾਲ ਰੰਗ ਦੇ ਕੱਪਡ਼ਿਆਂ ਦੇ ਵਿੱਚ ਹੀ ਲੋਕ ਦਿਖਾਈ ਦੇ ਰਹੀ ਸੀ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਸੀ ਕਿ ਇਹ ਲੋਕ ਕਿਸੇ ਤਿਉਹਾਰ ਨੂੰ ਮਨਾ ਰਹੇ ਹਨ।ਪਰ ਅਚਾਨਕ ਹੀ ਇੱਥੇ ਅਜਿਹਾ
ਹਾਦਸਾ ਵਾਪਰਦਾ ਹੈ ਜਿਸ ਨੂੰ ਦੇਖ ਕੇ ਸਾਰਿਆਂ ਦੇ ਹੋਸ਼ ਉੱਡ ਜਾਂਦੇ ਹਨ।ਦੇਖਿਆ ਜਾ ਸਕਦਾ ਹੈ ਕਿ ਇਕ ਜਗ੍ਹਾ ਤੇ ਤੀਹ ਚਾਲੀ ਲੋਕ ਇਕੱਠੇ ਖੜ੍ਹੇ ਹਨ।ਇਸੇ ਦੌਰਾਨ ਇਕ ਜੀਪ ਜਿਸ ਦੀ ਰਫ਼ਤਾਰ ਬਹੁਤ ਜ਼ਿਆਦਾ ਤੇਜ਼ ਸੀ ਉਸ ਵੱਲੋਂ ਇਨ੍ਹਾਂ ਲੋਕਾਂ ਨੂੰ ਟੱਕਰ ਮਾਰ ਦਿੱਤੀ ਜਾਂਦੀ ਹੈ, ਜਿਸ ਕਾਰਨ ਮੌਕੇ ਤੇ ਹੀ ਚਾਰ ਲੋਕ ਮੌਤ ਦੇ ਘਾਟ ਉਤਾਰ ਦਿੱਤੇ ਜਾਂਦੇ ਹਨ ਅਤੇ ਦਰਜਨਾਂ ਹੀ ਲੋਕ ਜ਼ਖ਼ਮੀ ਹੋਏ ਹਨ।ਇਸ ਘਟਨਾ ਨੇ ਸਾਰਿਆਂ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਕੁਝ ਲੋਕ ਉਸ ਜੀਪ ਦੇ ਪਿੱਛੇ ਦੌੜਦੇ ਹਨ ਜਿਸ ਜੀਪ ਦੁਆਰਾ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਅਤੇ ਉਸ ਜੀਪ ਵਾਲੇ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕਰਦੇ ਹਨ।ਪਰ ਮੌਕੇ ਤੋਂ ਉਹ ਵਿਅਕਤੀ ਫਰਾਰ
ਹੋ ਜਾਂਦਾ ਹੈ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਕੁਝ ਲੋਕਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਸ ਜੀਪ ਦੁਆਰਾ ਇਹ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਸ ਜੀਪ ਦੇ ਵਿਚ ਨਸ਼ਾ ਰੱਖਿਆ ਹੋਇਆ ਸੀ।