ਸਿੰਘੂ ਕਤਲ ਮਾਮਲਾ ਪਹੁੰਚਿਆ ਸੁਪਰੀਮ ਕੋਰਟ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸਿੰਧੂ ਬਾਰਡਰ ਉੱਤੇ ਇਕ ਬਹੁਤ ਹੀ ਹੈਰਾਨੀਜਨਕ ਘਟਨਾ ਨੂੰ ਅੰਜਾਮ ਦਿੱਤਾ ਗਿਆ।ਜਾਣਕਾਰੀ ਮੁਤਾਬਕ ਇੱਥੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਪਰ ਜਦੋਂ ਨਿਹੰਗ ਸਿੰਘਾਂ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਹੋਈ ਤਾਂ ਉਨ੍ਹਾਂ ਨੇ ਇਸ ਵਿਅਕਤੀ ਨੂੰ ਕਾਬੂ ਕੀਤਾ ਅਤੇ ਉਸ ਦੀ ਲੱਤ ਅਤੇ ਬਾਂਹ ਵੱਢ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਸ ਤੋਂ ਬਾਅਦ ਉਸ ਨੂੰ ਬੈਰੀਕੇਡ ਦੇ ਨਾਲ ਬੰਨ੍ਹ ਲਿਆ ਗਿਆ ਅਤੇ ਇਸ ਕੋਲੋਂ ਪੁੱਛ ਗਿੱਛ ਕੀਤੀ ਜਾ ਰਹੀ ਸੀ, ਪਰ ਉਸ ਤੋਂ ਬਾਅਦ ਇਸ ਵਿਅਕਤੀ ਦੀ ਮੌਤ ਹੋ ਜਾਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ

ਵਿਅਕਤੀ ਦਾ ਨਾਮ ਲਖਬੀਰ ਸਿੰਘ ਹੈ ਜੋ ਕਿ ਤਰਨਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਸੀ ਇਸ ਵਿਅਕਤੀ ਦੀਆਂ ਤਿੰਨ ਧੀਆਂ ਹਨ।ਪਰ ਇਹ ਆਪਣੇ ਪਰਿਵਾਰਕ ਮੈਂਬਰਾਂ ਨਾਲੋਂ ਅਲੱਗ ਰਹਿੰਦਾ ਸੀ।ਕਿਉਂਕਿ ਇਸ ਨੂੰ ਨਸ਼ੇ ਦੀ ਆਦਤ ਲੱਗੀ ਹੋਈ ਹੈ।ਹੁਣ ਇਸ ਮਾਮਲੇ ਸਬੰਧੀ ਅਦਾਲਤ ਵੱਲੋਂ ਫ਼ੈਸਲਾ ਕੀਤਾ ਜਾਵੇਗਾ ਦੱਸ ਦੇਈਏ ਕਿ ਇਸ ਮਾਮਲੇ ਵਿਚ ਨਿਹੰਗ ਸਿੰਘ ਆਪਣੇ ਕੀਤੇ ਤੇ ਪਛਤਾਵਾ ਨਹੀਂ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੋ ਵੀ ਕੀਤਾ ਹੈ ਉਹ ਬਿਲਕੁਲ ਸਹੀ ਕੀਤਾ ਹੈ।ਜਦੋਂ ਤੋਂ ਇਹ ਘਟਨਾ ਵਾਪਰੀ ਹੈ ਉਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਬਹੁਤ ਸਾਰੀਆਂ ਵੀਡੀਓਜ਼ ਸਾਂਝੀਆਂ ਕੀਤੀਆਂ ਹਨ,ਜਿਸ ਵਿੱਚ ਉਹ ਸ਼ਰ੍ਹੇਆਮ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ ਕਿ ਉਨ੍ਹਾਂ ਵੱਲੋਂ ਹੀ ਇਹ ਕੰਮ ਕੀਤਾ ਗਿਆ ਹੈ।ਦੱਸ ਦਈਏ ਕਿ ਇਸ ਮਾਮਲੇ ਸੰਬੰਧੀ ਸਰਬਜੀਤ ਸਿੰਘ ਨਾਮ ਦੇ ਨਿਹੰਗ ਸਿੰਘ ਨੂੰ ਸੋਨੀਪਤ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।ਉਸ ਤੋਂ ਪਹਿਲਾਂ ਨਿਹੰਗ ਸਿੰਘਾਂ ਦੁਬਾਰਾ ਸਰਬਜੀਤ ਸਿੰਘ ਸਰੂਪ ਪਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਜੈਕਾਰੇ ਲਗਾਏ ਜਾ ਰਹੇ ਹਨ ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਇਹ ਸਾਡਾ ਇੱਕ ਬਹਾਦਰ ਯੋਧਾ ਹੈ ਜਿਸ ਨੇ ਇਕ ਬਹੁਤ ਹੀ ਵਧੀਆ ਕੰਮ ਕੀਤਾ ਹੈ।ਪਰ ਦੂਜੇ ਪਾਸੇ ਸਰਕਾਰਾਂ ਵੱਲੋਂ ਇਸ ਮੌਕੇ ਦਾ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਗੱਲਾਂ ਹੋ ਰਹੀਆਂ ਹਨ।ਦੱਸਿਆ ਜਾ ਰਿਹਾ ਹੈ ਕਿ ਸੋਨੀਪਤ ਅਦਾਲਤ ਦੇ ਵਿਚ ਇਹ ਪਟੀਸ਼ਨ ਦਰਜ ਹੋਈ ਹੈ ਕਿ ਸਿੰਧੂ ਬਾਰਡਰ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਇਆ ਜਾਵੇ।ਕਿਉਂਕਿ ਲੰਬੇ ਸਮੇਂ ਤੋਂ ਉਨ੍ਹਾਂ ਵੱਲੋਂ ਕੁੱਝ ਗਲਤ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

Leave a Reply

Your email address will not be published. Required fields are marked *