ਨਿਹੰਗ ਸਿੰਘਾਂ ਨੂੰ ਸਹੀ ਦੱਸਦੇ ਹੋਏ ਭਾਈ ਵਡਾਲਾ ਨੇ ਬਣਾਈ ਬਾਦਲਾਂ ਦੀ ਰੇਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਦੁਸਹਿਰੇ ਵਾਲੇ ਦਿਨ ਸਿੰਧੂ ਬਾਰਡਰ ਉੱਤੇ ਇੱਕ ਹੈਰਾਨੀਜਨਕ ਘਟਨਾ ਨੂੰ ਅੰਜਾਮ ਦਿੱਤਾ ਗਿਆ। ਦੱਸ ਦੇਈਏ ਕਿ ਨਿਹੰਗ ਸਿੰਘਾਂ ਨੇ ਇੱਕ ਨੌਜਵਾਨ ਵਿਅਕਤੀ ਦਾ ਕ-ਤ-ਲ ਕਰ ਦਿੱਤਾ।ਨਿਹੰਗ ਸਿੰਘਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ।ਦੱਸ ਦਈਏ ਕਿ ਇਸ ਵਿਅਕਤੀ ਦਾ ਗੁੱਟ ਵੱਢ ਦਿੱਤਾ ਗਿਆ।ਉਸ ਤੋਂ ਬਾਅਦ ਉਸ ਦੀ ਲੱਤ ਕੱਟ ਦਿੱਤੀ ਗਈ ਭਾਵ ਇਸ ਨੂੰ ਤੜਪਾ ਤੜਪਾ ਕੇ ਮਾਰਿਆ ਗਿਆ ਹੈ।ਇਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ।ਇਸ

ਮਾਮਲੇ ਬਾਰੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਵੀ ਸੰਬੰਧ ਨਹੀਂ ਹੈ। ਦੋਸ਼ੀਆਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।ਪਰ ਦੂਸਰੇ ਪਾਸੇ ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਹੈ।ਕਿਉਂਕਿ ਉਨ੍ਹਾਂ ਨੇ ਖ਼ਾਲਸਾ ਰਵਾਇਤਾਂ ਦੇ ਅਨੁਸਾਰ ਕਾਰਵਾਈ ਕੀਤੀ ਹੈ ਪਿਛਲੇ ਸੱਤ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਰਹੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਇਸ ਤਰੀਕੇ ਨਾਲ ਨਿਹੰਗ ਸਿੰਘ ਮੌਕੇ ਤੇ ਹੀ ਦੋਸ਼ੀ ਨੂੰ ਮੌਤ ਦੇ ਘਾਟ ਉਤਾਰਨਗੇ ਤਾਂ ਬੇਅਦਬੀਆਂ ਨੂੰ ਰੋਕਿਆ ਜਾ ਸਕਦਾ ਹੈ।ਇਸ ਮਾਮਲੇ ਬਾਰੇ ਬੋਲਦੇ ਹੋਏ ਭਾਈ ਵਡਾਲਾ ਜੀ ਦਾ ਕਹਿਣਾ

ਹੈ ਕਿ ਇਸ ਸਭ ਦਾ ਜ਼ਿੰਮੇਵਾਰ ਕੈਪਟਨ ਅਤੇ ਬਾਦਲ ਪਰਿਵਾਰ ਹੈ ਉਨ੍ਹਾਂ ਵੱਲੋਂ ਹੀ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ।ਨਾਲ ਹੀ ਉਨ੍ਹਾਂ ਨੇ ਕਿਸਾਨ ਆਗੂਆਂ ਦੀ ਵੀ ਰੇਲ ਬਣਾ ਦਿੱਤੀ ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਆਗੂਆਂ ਵੱਲੋਂ ਸਟੈਂਡ ਨਹੀਂ ਰੱਖਿਆ ਜਾ ਰਿਹਾ।ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਕਾਮਰੇਡ ਹਨ ਜੋ ਇਨ੍ਹਾਂ ਦੇ ਪੱਖ ਵਿੱਚ ਬੋਲਣਾ ਨਹੀਂ ਚਾਹੁੰਦੇ।ਇਸ ਤੋਂ ਇਲਾਵਾ ਵੀ ਇਨ੍ਹਾਂ ਨੇ ਹੋਰ ਬਹੁਤ ਸਾਰੇ ਲੋਕਾਂ ਨੂੰ ਵਿੱਚੇ ਰਗੜਿਆ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *