ਪਿਛਲੇ ਦਿਨੀਂ ਦਸਹਿਰੇ ਵਾਲੇ ਦਿਨ ਸਿੰਧੂ ਬਾਰਡਰ ਉੱਤੇ ਨਿਹੰਗ ਸਿੰਘਾਂ ਨੇ ਇਕ ਪੈਂਤੀ ਸਾਲਾ ਵਿਅਕਤੀ ਦਾ ਕ-ਤ-ਲ ਕਰ ਦਿੱਤਾ ਸੀ।ਨਿਹੰਗ ਸਿੰਘਾਂ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ। ਦੱਸ ਦੇਈਏ ਕਿ ਇਸ ਮਾਮਲੇ ਸਬੰਧੀ ਨਿਹੰਗ ਸਿੰਘਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਆਪਣੇ ਕੀਤੇ ਤੇ ਕੋਈ ਵੀ ਪਛਤਾਵਾ ਨਹੀਂ ਹੈ।ਉਨ੍ਹਾਂ ਨੇ ਖ਼ੁਦ ਹੀ ਆਪਣੀਆਂ ਗ੍ਰਿਫਤਾਰੀਆਂ ਦੇ ਦਿੱਤੀਆਂ ਹਨ।ਇਸ ਮਾਮਲੇ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਵੀ ਬਿਆਨ ਸਾਹਮਣੇ ਆ ਰਹੇ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਵੀ ਸੰਬੰਧ ਨਹੀਂ ਹੈ।ਇਸ ਉਤੇ
ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੀ ਬਿਆਨ ਜਾਰੀ ਕੀਤੇ ਜਾ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜੋ ਕੁਝ ਵੀ ਹੋਇਆ ਹੈ।ਉਹ ਪਿਛਲੇ ਸੱਤ ਸਾਲਾਂ ਦਾ ਗੁੱਸਾ ਹੈ ਕਿਉਂਕਿ ਪਿਛਲੇ ਸੱਤ ਸਾਲਾਂ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੁੰਦੀਆਂ ਆਈਆਂ ਹਨ।ਪਰ ਕਿਸੇ ਵੀ ਦੋਸ਼ੀ ਦੇ ਖ਼ਿਲਾਫ਼ ਕੋਈ ਸਖ਼ਤ ਸਜ਼ਾ ਨਹੀਂ ਸੁਣਾਈ ਗਈ ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਲਗਾਤਾਰ ਹੋ ਰਹੀਆਂ ਸੀ।ਪਰ ਹੁਣ ਉਨ੍ਹਾਂ ਨੂੰ ਯਕੀਨ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਅੰਨਾ ਬੇਅਦਬੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ ਅਤੇ ਇਹੋ ਇੱਕ ਤਰੀਕਾ ਹੈ।ਜਿਸਦੇ ਨਾਲ ਵਿਅਕਤੀਆਂ ਨੂੰ ਰੋਕਿਆ ਜਾ ਸਕਦਾ ਹੈ।ਇਸ ਮਾਮਲੇ ਵਿੱਚ ਲੱਖਾ ਸਧਾਣਾ ਨੇ ਵੀ ਆਪਣੇ ਬਿਆਨ ਜਾਰੀ ਕੀਤੇ ਹਨ ਉਨ੍ਹਾਂ ਦਾ
ਕਹਿਣਾ ਹੈ ਕਿ ਇਸ ਮਾਮਲੇ ਦੇ ਪਿੱਛੇ ਬਹੁਤ ਵੱਡੀ ਕਹਾਣੀ ਹੈ।ਉਨ੍ਹਾਂ ਨੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਸਵਾਲ ਵੀ ਖੜ੍ਹੇ ਕੀਤੇ ਹਨ ਕਿਉਂਕਿ ਜਿਸ ਤਰੀਕੇ ਨਾਲ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਕਦੇ ਆਪਣਾ ਪਿੰਡ ਨਹੀਂ ਸੀ ਲੰਘਿਆ ਤਾਂ ਇਸ ਵਿਅਕਤੀ ਨੂੰ ਦਿੱਲੀ ਧਰਨੇ ਤੇ ਕੌਣ ਲੈ ਕੇ ਗਿਆ ਅਤੇ ਕਿਸ ਨੇ ਇਸ ਨੂੰ ਅਜਿਹਾ ਕਰਨ ਦੇ ਲਈ ਕਿਹਾ ਸੀ ਲੱਖਾ ਸਧਾਣਾ ਦਾ ਕਹਿਣਾ ਹੈ ਕਿ ਇਸ ਪਿੱਛੇ ਬਹੁਤ ਵੱਡੀ ਸਿਆਸਤ ਹੈ।ਜਾਣਬੁੱਝ ਕੇ ਲੋਕਾਂ ਨੂੰ ਮਰਵਾਉਣ ਦੀਆਂ ਗੱਲਾਂ ਹੋ ਰਹੀਆਂ ਹਨ।