ਪੰਜਾਬ ਕਾਂਗਰਸ ਪਾਰਟੀ ਦੇ ਵਿੱਚ ਆਏ ਦਿਨ ਕੋਈ ਨਮਨ ਪਰਿਵਾਰ ਛਿੜਿਆ ਰਹਿੰਦਾ ਹੈ ਜਿਸਦੇ ਕਾਰਨ ਇਸ ਕੁਆਲਟੀ ਦੀ ਪੰਜਾਬ ਦੇ ਵਿੱਚ ਦੁਰਦਸ਼ਾ ਬਹੁਤ ਜ਼ਿਆਦਾ ਖ਼ਰਾਬ ਹੁੰਦੀ ਜਾ ਰਹੀ ਹੈ।ਕਿਉਂਕਿ ਪਹਿਲਾਂ ਇਸ ਵਿੱਚ ਚੱਲ ਰਹੇ ਕਲੇਸ਼ ਦੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਜੋ ਕਿ ਕਾਂਗਰਸ ਦੇ ਹਾਈਕਮਾਂਡ ਵੱਲੋਂ ਨਾਮਨਜ਼ੂਰ ਕਰ ਲਿਆ ਗਿਆ।ਪਰ ਇਸ ਤੋਂ ਬਾਅਦ ਵੀ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਤੋਂ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ ਅਤੇ ਇਸ ਸਭ ਕਾਸੇ ਨੂੰ
ਉਨ੍ਹਾਂ ਦੇ ਬਿਆਨਾਂ ਵਿਚ ਸਾਫ ਦੇਖਿਆ ਜਾ ਰਿਹਾ ਹੈ ਕਿਉਂਕਿ ਉਹ ਆਪਣੇ ਬਿਆਨਾਂ ਦੇ ਵਿੱਚ ਹਮੇਸ਼ਾ ਹੀ ਪੰਜਾਬ ਕਾਂਗਰਸ ਦੇ ਉੱਪਰ ਕੁਝ ਨਾ ਕੁਝ ਨਿਸ਼ਾਨੇ ਲਾਉਂਦਿਆਂ ਕਰਦੇ ਹਨ ਅਜਿਹਾ ਹੀ ਮਾਮਲਾ ਹੁਣ ਸਾਹਮਣੇ ਆਇਆ ਹੈ ਜਿਸ ਵਿੱਚ ਚੱਲ ਰਹੀ ਹੈ ਚੰਨੀ ਦੇ ਮੰਤਰੀ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨੂੰ ਇਕ ਪੱਤਰ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੁਬਾਰਾ ਦੋ ਹਜਾਰ ਸਤਾਰਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ।ਇਸ
ਤੋਂ ਸਾਫ ਪਤਾ ਚੱਲਦਾ ਹੈ ਕਿ ਨਵਜੋਤ ਸਿੰਘ ਸਿੱਧੂ ਹਾਲੇ ਵੀ ਪੰਜਾਬ ਕਾਂਗਰਸ ਪਾਰਟੀ ਤੋਂ ਨਾਰਾਜ਼ ਹਨ ਅਤੇ ਉਹ ਪੰਜਾਬ ਕਾਂਗਰਸ ਦੁਆਰਾ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਦੇ ਲਈ ਕਾਂਗਰਸ ਦੇ ਵਿੱਚ ਹਾਲੇ ਵੀ ਜੱਦੋ ਜਹਿਦ ਚੱਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਦੇਖਣਾ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਦੁਆਰਾ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਵਾਉਣ ਦੇ ਲਈ ਕੀ ਕੀ ਕਦਮ ਚੁੱਕੇ ਜਾਂਦੇ ਹਨ।