ਬੀਤੇ ਦਿਨੀਂ ਹੰਡਿਆਇਆ-ਬਰਨਾਲਾ ਬਾਈਪਾਸ ਮੋਗਾ ਸਲਿੱਪ ਰੋਡ ‘ਤੇ ਇਕ ਨੌਜਵਾਨ ਦੀ ਕਾਰ ਨੂੰ ਅੱਗ ਲੱਗ ਜਾਣ ਕਾਰਨ ਸੜ ਕੇ ਮੌ ਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਸੀ। ਉਸ ਭਿਆਨਕ ਹਾਦਸੇ ਤੋਂ ਬਾਅਦ ਜਦੋਂ ਪੁਲਸ ਨੇ ਮਾਮਲੇ ਦੀ ਤਫ਼ਤੀਸ਼ ਕੀਤੀ ਤਾਂ ਜੋ ਸੱਚ ਸਾਹਮਣੇ ਆਇਆ, ਉਸ ਨੇ ਸਭ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ।ਪੁਲਸ ਨੂੰ ਜਾਂਚ ਦੌਰਾਨ ਇਹ ਪਤਾ ਲੱਗਿਆ ਹੈ ਕਿ ਇਹ ਇਕ ਹਾਦਸਾ ਨਹੀਂ ਸੀ ਬਲਕਿ, ਇਕ ਸੋਚੀ ਸਮਝੀ ਚਾਲ ਦੇ ਤਹਿਤ ਕੀਤਾ ਗਿਆ ਕਤਲ ਸੀ। ਇਸ ਵਾਰਦਾਤ ਨੂੰ ਉਸ ਦੀ ਪਤਨੀ ਅਤੇ ਪਤਨੀ ਦੇ ਪ੍ਰੇਮੀ ਨੇ ਰਲ਼
ਅੰਜਾਮ ਦਿੱਤਾ ਸੀ ਤੇ ਉਸ ਦਾ ਕਤਲ ਕਰ ਕੇ ਉਸ ਦੀ ਕਾਰ ਨੂੰ ਅੱਗ ਲਾ ਦਿੱਤੀ ਸੀ। ਇਸ ਸਬੰਧੀ ਮੀਡੀਆ ’ਚ ਵੀ ਇਹ ਖ਼ਬਰਾਂ ਆਈਆਂ ਸਨ ਕਿ ਕਾਰ ਨੂੰ ਅੱਗ ਲੱਗਣ ਕਾਰਨ ਹੀ ਹਰਚਰਨਸਿੰਘ ਦੀ ਮੌ ਤ ਹੋਈ ਹੈਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਐੱਸ.ਐੱਸ.ਪੀ. ਸੰਦੀਪ ਮਲਿਕ ਨੇ ਦੱਸਿਆ ਕਿ ਮ੍ਰਿਤਕ ਹਰਚਰਨ ਸਿੰਘ ਉਰਫ ਜਗਤਾਰ ਸਿੰਘ ਵਾਸੀ ਦਰਾਜ ਦੀ ਪਤਨੀ ਸੁਖਜੀਤ ਕੌਰ ਵਾਸੀ ਮਹਿਰਾਜ ਜ਼ਿਲ੍ਹਾ ਬਠਿੰਡਾ ਦੇ ਲੱਗਭਗ 3 ਸਾਲਾਂ ਤੋਂ ਹਰਦੀਪ ਸਿੰਘ ਵਾਸੀ ਮਹਿਰਾਜ ਨਾਲ ਨਾਜਾਇਜ਼ ਸਬੰਧ ਸਨ, ਜਿਸ ਦਾ ਕਿ ਉਸ ਦੇ ਪਤੀ ਹਰਚਰਨ ਨੂੰ ਪਤਾ ਲੱਗ ਗਿਆ।
ਉਹ ਆਪਣੀ ਪਤਨੀ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ। ਉਸ ਨੂੰ ਆਪਣੇ ਰਸਤੇ ’ਚੋਂ ਹਟਾਉਣ ਲਈ ਇਨ੍ਹਾਂ ਦੋਹਾਂ ਨੇ ਰਲ਼ ਕੇ ਇਹ ਸਾਜ਼ਿਸ਼ ਰਚੀ। ਇਸ ਸਾਜ਼ਿਸ਼ ’ਚ ਹਰਦੀਪ ਸਿੰਘ ਨੇ ਆਪਣੇ ਦੋਸਤ ਸੁਖਦੀਪ ਸਿੰਘ ਵਾਸੀ ਰਾਮਪੁਰਾ ਨੂੰ ਵੀ ਸ਼ਾਮਲ ਕਰ ਲਿਆ ਅਤੇ 16 ਜੂਨ ਨੂੰ ਮੁਲਜ਼ਮ ਹਰਦੀਪ ਸਿੰਘ ਨੇ ਵਾਰ-ਵਾਰ ਫੋਨ ਕਰ ਕੇ ਮ੍ਰਿਤਕ ਹਰਚਰਨ ਸਿੰਘ ਨੂੰ ਘਟਨਾ ਸਥਾਨ ’ਤੇ ਬੁਲਾਇਆ। ਉਕਤ ਤਿੰਨੇ ਮੁਲਜ਼ਮ ਉਸ ਦੀ ਦੀ ਕਾਰ ’ਚ ਸਵਾਰ ਹੋ ਗਏ। ਫਿਰ ਮੱਛਰ ਮਾਰਨ ਵਾਲੀ ਹਿੱਟ ਉਸ ਦੇ ਨੱਕ ’ਚ ਪਾ ਦਿੱਤੀ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਬੇਹੋਸ਼ ਕਰਨ ਮਗਰੋਂ ਉਨ੍ਹਾਂ ਨੇ ਉਸ ਨੂੰ ਕਾਰ ਸਣੇ ਪੈਟਰੋਲ ਛਿੜਕ ਕੇ ਜ਼ਿੰਦਾ ਸਾੜ ਦਿੱਤਾ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ