ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਦੁਆਰਾ ਸਮੇਂ ਸਮੇਂ ਦੇ ਨਾਲ ਨਵੇਂ ਫੈਸਲੇ ਐਲਾਨੇ ਜਾ ਰਹੇ ਹਨ ਜਿਨ੍ਹਾਂ ਦੇ ਨਾਲ ਹੀ ਪੰਜਾਬ ਦੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ।ਇਸਦੇ ਨਾਲ ਹੀ ਬਰਨਾਲਾ ਜ਼ਿਲ੍ਹੇ ਦੇ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਅੱਜ ਇਕ ਵੱਡਾ ਐਲਾਨ ਕਰਦੇ ਹੋਏ ਇਕ ਵੱਡਾ ਫੈਸਲਾ ਲਿਆ ਗਿਆ ਜਿਸਦੇ ਵਿਚ ਇਹ ਬਰਨਾਲਾ ਜ਼ਿਲ੍ਹੇ ਦੇ ਵਿੱਚ ਝੁੱਗੀਆਂ ਝੌਂਪੜੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀਆਂ ਝੁੱਗੀਆਂ ਝੌਂਪਡ਼ੀਆਂ ਵਾਲੀ ਜਗ੍ਹਾ ਨੂੰ ਉਨ੍ਹਾਂ ਦਾ ਮਾਲਕਾਨਾ
ਹੱਕ ਮਾਲਕਾਨਾ ਹੱਕ ਦੇਣ ਦਾ ਅੈਲਾਨ ਕਰ ਦਿੱਤਾ ਗਿਆ ਹੈ ਜਿਸ ਤੇ ਵਜੋਂ ਬੋਲਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜੋ ਲੋਕ ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ ਹਨ ਹੁਣ ਉਨ੍ਹਾਂ ਡਾ ਉਸ ਜਗ੍ਹਾ ਦੇ ਉੱਪਰ ਮਾਲਕਾਨਾ ਹੱਕ ਹੋਵੇਗਾ ਅਤੇ ਉਹ ਇਨ੍ਹਾਂ ਝੁੱਗੀਆਂ ਝੌਂਪਡ਼ੀਆਂ ਵਾਲੀ ਜਗ੍ਹਾ ਤੇ ਆਪਣੇ ਪੱਕੇ ਮਕਾਨ ਬਣਾ ਕੇ ਰਹਿ ਸਕਦੇ ਹਨ ਇਸਦੇ ਨਾਲ ਹੀ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛੇ ਪਿਛਲੇ ਪੱਚੀ ਸਾਲਾਂ ਤੋਂ ਉਹ ਬਰਨਾਲਾ ਜ਼ਿਲ੍ਹੇ ਦੀ ਸੇਵਾ ਕਰਦਿਆਂ ਰਹੇ।ਇਸ ਤੋਂ ਇਲਾਵਾ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਦੇ ਵਿਚ ਪੰਜਾਬ ਨਵੇਂ ਵਿਕਾਸ ਦੀਆਂ ਲੀਹਾਂ ਉੱਪਰ ਚੱਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੁਆਰਾ
ਨਵੇਂ ਫ਼ੈਸਲੇ ਲਏ ਜਾਣਗੇ ਜਿਸ ਨਾਲ ਕਿ ਪੰਜਾਬ ਇਕ ਨਵਾਂ ਸੂਬਾ ਬਣ ਜਾਵੇਗਾ ਜਿਸਦਾ ਕਿ ਵਕਾਸ ਬਹੁਤ ਜ਼ਿਆਦਾ ਵਧ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਲੋਕਾਂ ਦੁਆਰਾ ਚਾਲੀ ਨੇ ਚੰਨੀ ਨੂੰ ਦੁਬਾਰਾ ਮੌਕਾ ਦਿੱਤਾ ਜਾਵੇਗਾ।ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਦੇ ਲੋਕਾਂ ਦੁਆਰਾ ਚਰਨਜੀਤ ਸਿੰਘ ਚੰਨੀ ਦੁਆਰਾ ਲਏ ਗਏ ਇਨ੍ਹਾਂ ਫ਼ੈਸਲਿਆਂ ਦਾ ਇੰਨਾ ਭਰਵਾਂ ਹੁੰਗਾਰਾ ਦਿੱਤਾ ਜਾਂਦਾ ਹੈ ਅਤੇ ਕੀ ਆਉਣ ਵਾਲੇ ਸਮੇਂ ਦੇ ਵਿੱਚ ਫਿਰ ਤੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਤੌਰ ਤੇ ਦੇਖਣਾ ਪਸੰਦ ਕਰਨਗੇ।