ਚੰਨੀ ਸਰਕਾਰ ਵੱਲੋਂ ਕਰ ਦਿੱਤਾ ਗਿਆ ਇਹ ਵੱਡਾ ਐਲਾਨ

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਸਮੇਂ ਸਮੇਂ ਤੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਕਾਰਨ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਇੱਕ ਲਹਿਰ ਦੇਖਣ ਨੂੰ ਮਿਲ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਨਵੇਂ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਜਿਸਦੇ ਵਿਚ ਕੁਝ ਨਵੇਂ ਮੰਤਰੀਆਂ ਨੂੰ ਸਥਾਨ ਦਿੱਤਾ ਗਿਆ ਤੇ ਕੁਝ ਪੁਰਾਣੇ ਮੰਤਰੀਆਂ ਨੂੰ ਵੀ ਵਿੱਚ ਹੀ ਰੱਖਿਆ ਗਿਆ।ਜਿਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਨਿਯੁਕਤ ਕੀਤਾ ਜਿਸ ਤੋਂ ਬਾਅਦ ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਦੇ ਮਾਮਲਿਆਂ ਦੇ ਵਿੱਚ ਕਈ ਅਹਿਮ ਫੈਸਲੇ ਲਏ

ਗਏ ਹਨ ਜਿਨ੍ਹਾਂ ਵਿਚ ਉਨ੍ਹਾਂ ਨੇ ਕਈ ਪੁਰਾਣੀਆਂ ਬੱਸਾਂ ਨੂੰ ਜੋ ਕੇ ਨਾਜਾਇਜ਼ ਚੱਲ ਰਹੀਆਂ ਜਾਨਾਂ ਨੂੰ ਜ਼ਬਤ ਕਰ ਲਿਆ ਹੈ ਅਤੇ ਉਨ੍ਹਾਂ ਵੱਲੋਂ ਬੱਸ ਸਟੈਂਡ ਦੇ ਵਿੱਚ ਵੀ ਬਹੁਤ ਸਾਰੇ ਨਵੇਂ ਰੂਲ ਬਣਾਏ ਗਏ ਹਨ ਜਿਨ੍ਹਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਂਦੀ।ਇਸਦੇ ਨਾਲ ਹੀ ਰਾਜਾ ਵੜਿੰਗ ਵੱਲੋਂ ਅੱਜ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸਦੇ ਅਧੀਨ ਸਾਰੀਆਂ ਹੀ ਬੱਸਾਂ ਉਨ੍ਹਾਂ ਦਾ ਅਲੱਗ ਅਲੱਗ ਸਮਾਂ ਨਿਰਧਾਰਤ ਕੀਤਾ ਗਿਆ ਹੈ ਕਿਉਂਕਿ ਪਹਿਲਾਂ ਵੱਡੀਆਂ ਬੱਸਾਂ ਵਾਲੇ ਲੋਕ

ਛੋਟੀਆਂ ਬੱਸਾਂ ਵਾਲਿਆਂ ਨਾਲ ਧੱਕਾ ਕਰ ਰਹੇ ਸਨ ਅਤੇ ਉਹ ਸਮੇਂ ਆਪਣੇ ਅਨੁਸਾਰ ਤੈਅ ਕਰਦੇ ਸਨ।ਪਰ ਹੁਣ ਰਾਜਾ ਵੜਿੰਗ ਵੱਲੋਂ ਆਪਣੇ ਅਨੁਸਾਰ ਸਮੇਂ ਨੂੰ ਤੈਅ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਅੱਜ ਰਾਜਾ ਵੜਿੰਗ ਵੱਲੋਂ ਛੇ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਜੋ ਕਿ ਵੱਡੇ ਘਰਾਣੇ ਦੀਆਂ ਸਨ।ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਰਾਜਾ ਵੜਿੰਗ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹੋਰ ਕੀ ਵੱਡੇ ਫ਼ੈਸਲੇ ਲੈ ਜਾਂਦੇ ਹਨ।

Leave a Reply

Your email address will not be published. Required fields are marked *