ਮੁੱਖ ਮੰਤਰੀ ਚੰਨੀ ਨੇ ਕੀਤਾ ਕੱਲ੍ਹ ਦੀ ਛੁੱਟੀ ਦਾ ਐਲਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤਿਉਹਾਰਾਂ ਦੇ ਦਿਨ ਚੱਲ ਰਹੇ ਹਨ ਇਨ੍ਹਾਂ ਤਿਉਹਾਰਾਂ ਦੇ ਦਿਨਾਂ ਦੇ ਵਿੱਚ ਬਹੁਤ ਸਾਰੀਆਂ ਛੁੱਟੀਆਂ ਵੀ ਕੀਤੀਆਂ ਜਾਂਦੀਆਂ ਹਨ ਜਿਸ ਕਾਰਨ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜਦੀ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਜਾ ਚੁੱਕਿਆ ਹੈ ਲੋਕਾਂ ਨੇ ਬੜੀ ਧੂਮਧਾਮ ਦੇ ਨਾਲ ਇਸ ਦਿਵਸ ਨੂੰ ਮਨਾਇਆ ਹੈ ਅਤੇ ਹੁਣ ਸ੍ਰੀ ਗੁਰੂ ਰਾਮਦਾਸ ਜੀ ਦਾ ਚਾਰ ਸੌ ਸਤਾਸੀ ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।ਜਿਸ ਦੇ ਸੰਬੰਧ ਵਿਚ ਦਿਨ ਸ਼ੁੱਕਰਵਾਰ ਭਾਵ ਕੱਲ ਦੇ ਦਿਨ ਦੀ ਛੁੱਟੀ ਕੀਤੀ

ਜਾ ਰਹੀ ਹੈ ਜਿਸ ਸੰਬੰਧੀ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ।ਦੱਸਦਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਚ ਨਗਰ ਕੀਰਤਨ ਵੀ ਕੀਤਾ ਗਿਆ ਹੈ।ਇਸ ਦੌਰਾਨ ਬਹੁਤ ਸਾਰੀਆਂ ਸੰਗਤਾਂ ਇੱਥੇ ਪਹੁੰਚੀਆਂ ਜਿਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਬਹੁਤ ਸਾਰੀਆਂ ਸੰਗਤਾਂ ਸ੍ਰੀ ਅੰਮ੍ਰਿਤਸਰ ਸਾਹਿਬ ਆਉਣ ਦੀ ਇੱਛਾ ਰੱਖ ਰਹੀਆਂ ਹਨ ਪਰ ਕਈ ਵਾਰ ਸਰਕਾਰੀ ਅਦਾਰਿਆਂ ਦੇ ਵਿੱਚ ਛੁੱਟੀਆਂ ਨਹੀਂ ਮਿਲਦੀਆਂ, ਜਿਸ ਕਾਰਨ ਸੰਗਤਾਂ ਦੀਆਂ ਇਹ ਇੱਛਾਵਾਂ ਅਧੂਰੀਆਂ ਰਹਿ ਜਾਂਦੀਆਂ ਹਨ।ਜਿਸ ਨੂੰ ਦੇਖਦੇ ਹੋਏ ਹੁਣ ਇਹ ਫ਼ੈਸਲਾ ਲਿਆ ਗਿਆ ਹੈ ਕਿ ਦਿਨ ਸ਼ੁੱਕਰਵਾਰ ਨੂੰ ਛੁੱਟੀ ਕੀਤੀ ਜਾਵੇਗੀ ਤਾਂ ਜੋ ਸੰਗਤਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿੱਚ ਜਾ ਕੇ

ਨਤਮਸਤਕ ਹੋ ਸਕਣ।ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਬਹੁਤ ਸਾਰੀਆਂ ਹੋਰ ਵੀ ਛੁੱਟੀਆਂ ਹੁੰਦੀਆਂ ਹਨ।ਬੈਂਕਾਂ ਦੇ ਵਿੱਚ ਵੀ ਬਹੁਤ ਸਾਰੀਆਂ ਛੁੱਟੀਆਂ ਹੋ ਚੁੱਕੀਆਂ ਹਨ ਅਕਤੂਬਰ ਮਹੀਨੇ ਦੇ ਵਿੱਚ ਬੈਂਕਾਂ ਵਿੱਚ ਬਹੁਤ ਸਾਰੀਆਂ ਛੁੱਟੀਆਂ ਕੀਤੀਆਂ ਗਈਆਂ।ਜਿਸ ਕਾਰਨ ਕੁਝ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ।ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਵੀ ਦੌੜਦੀ ਹੈ।ਕਿਉਂਕਿ ਤਿਉਹਾਰਾਂ ਦੇ ਦਿਨਾਂ ਵਿਚ ਲੋਕਾਂ ਨੂੰ ਬਹੁਤ ਘੱਟ ਛੁੱਟੀਆਂ ਦਿੱਤੀਆਂ ਜਾਂਦੀਆਂ ਹਨ।

Leave a Reply

Your email address will not be published. Required fields are marked *