ਪੰਜਾਬ ਦੇ ਕਿਸਾਨਾਂ ਵੱਲੋਂ ਜਿੱਥੇ ਪਹਿਲਾਂ ਹੀ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨੇ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।ਉੱਥੇ ਹੀ ਹੋਣਾ ਕੁਦਰਤ ਵੱਲੋਂ ਵੀ ਕਿਸਾਨਾਂ ਦੇ ਨਾਲ ਬਹੁਤ ਜ਼ਿਆਦਾ ਮਾੜਾ ਵਰਤਾਓ ਕੀਤਾ ਜਾ ਰਿਹਾ ਹੈ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਖਰਾਬ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ।ਦੇਸ਼ ਦੇ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵੀ ਵਧ ਕੇ ਹਨ ਕਿਉਂਕਿ ਕਿਸਾਨਾਂ ਦੀ ਝੋਨੇ ਦੀ ਫਸਲ ਬਿਲਕੁੱਲ ਪੱਕੀ ਹੋਈ ਹੈ ਅਤੇ ਮੰਡੀਆਂ ਦੇ ਵਿੱਚ ਵੀ ਆ ਚੁੱਕੀ ਹੈ।ਪਰ ਮੰਡੀਆਂ ਦੇ ਵਿੱਚ
ਸਰਕਾਰਾਂ ਵੱਲੋਂ ਪੂਰੇ ਪ੍ਰਬੰਧ ਨਹੀਂ ਕੀਤੇ ਗਏ ਹਨ ਜਿਸਦੇ ਕਾਰਨ ਮੌਸਮ ਖਰਾਬ ਹੋਣ ਦੇ ਕਾਰਨ ਕਿਸਾਨਾਂ ਦੇ ਬੱਚੇ ਭਾਰੀ ਚਿੰਤਾ ਦੇਖਣ ਨੂੰ ਮਿਲ ਰਹੀ ਹੈ ਇਸੇ ਦੇ ਚਲਦੇ ਤਰਨਤਾਰਨ ਦੇ ਵਿੱਚ ਭਾਰੀ ਮੀਂਹ ਦੇ ਨਾਲ ਨਾਲ ਗੜ੍ਹੇਮਾਰੀ ਵੀ ਦੇਖਣ ਨੂੰ ਮਿਲੀ ਜਿਸ ਦੇ ਨਾਲ ਕੇ ਬਹੁਤ ਸਾਰੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਕਿਉਂਕਿ ਉਨ੍ਹਾਂ ਦੀਆਂ ਫਸਲਾਂ ਪੱਕੀਆਂ ਹੋਈਆਂ ਹਨ ਜਿਸ ਉਪਰ ਗੜੇਮਾਰੀ ਹੋ ਚੁੱਕੀ ਹੈ ਅਤੇ ਜਿਸ ਦੇ ਨਾਲ ਝੋਨੇ ਦਾ ਝਾੜ ਬਹੁਤ ਜ਼ਿਆਦਾ ਘਟ ਗਿਆ ਹੈ।ਆਉਣ ਵਾਲੇ ਦਿਨਾਂ ਦੇ ਵਿੱਚ ਵੀ ਮੌਸਮ ਵਿਭਾਗ ਵੱਲੋਂ
ਚਿਤਾਵਨੀ ਦਿੱਤੀ ਗਈ ਹੈ ਕਿ ਪੰਜਾਬ ਦੀ ਵਿੱਚ ਮੌਸਮ ਖ਼ਰਾਬ ਹੋ ਸਕਦਾ ਹੈ ਜਿਹਦੇ ਨਾਲ ਕੇ ਕਿਸਾਨਾਂ ਵਿਚ ਬਹੁਤ ਜ਼ਿਆਦਾ ਚਿੰਤਾਵਾਂ ਦੇਖਣ ਨੂੰ ਮਿਲਦੇ ਹਨ ਅਤੇ ਉਨ੍ਹਾਂ ਦੀ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹੁਣ ਦੇਖਣਾ ਹੋਵੇਗਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਇਨ੍ਹਾਂ ਮੁਸ਼ਕਲਾਂ ਨੂੰ ਦੇਖਦੇ ਹੋਏ ਕਿ ਹੱਲ ਕੀਤੇ ਜਾਂਦੇ ਹਨ।ਮੰਡੀਆਂ ਦੇ ਵਿੱਚ ਇਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਲਈ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ।ਜਿਸ ਦੇ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ