ਪਿਛਲੇ ਇਕ ਸਾਲ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਪਰ ਬੈਠੇ ਹਨ ਅਤੇ ਕੇਂਦਰ ਦੁਆਰਾ ਪਾਸ ਕੀਤੇ ਗਏ ਤਿੰਨੇ ਕਾਲੇ ਕਾਨੂੰਨ ਭਾਰਤ ਨੂੰ ਵਾਪਸ ਕਰਾਉਣ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੁਆਰਾ ਕੀਤੀ ਗਈ ਇਸ ਮੰਗ ਉੱਪਰ ਕੇਂਦਰ ਸਰਕਾਰ ਵੱਲੋਂ ਕੋਈ ਵੀ ਗੌਰ ਨਹੀਂ ਕੀਤੀ ਜਾ ਰਹੀ ਅਤੇ ਕਿਸਾਨਾਂ ਨੂੰ ਸੜਕਾਂ ਦੇ ਉੱਪਰ ਰੋਲਿਆ ਜਾ ਰਿਹਾ ਹੈ।ਇਸ ਤੋਂ ਬਾਅਦ ਵੀ ਕਿਸਾਨਾਂ ਦੇ ਨਾਲ ਧੱਕਾ ਹੋਣਾ ਬੰਦ ਨਹੀਂ ਹੋ ਰਿਹਾ ਅਤੇ ਮੰਡੀਆਂ ਦੇ ਵਿੱਚ ਵੀ ਕਿਸਾਨਾਂ ਦੇ ਨਾਲ ਬਹੁਤ ਜ਼ਿਆਦਾ ਧੱਕਾ ਹੋ ਰਿਹਾ ਹੈ ਅਤੇ ਕਿਸਾਨਾਂ ਨੂੰ ਕਈ ਕਈ ਦਿਨ ਮੰਡੀਆਂ ਦੇ ਵਿੱਚ ਆਪਣੀ ਫਸਲ ਸੁੱਟ ਕੇ ਉੱਥੇ ਹੀ
ਬੈਠਣਾ ਪੈਂਦਾ ਹੈ।ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਉੱਤਰ ਪ੍ਰਦੇਸ਼ ਦੇ ਵਿਚ ਜਿੱਥੇ ਕਿ ਇਕ ਕਿਸਾਨ ਜੋ ਕਿ ਪਿਛਲੇ ਪੰਜ ਦਿਨਾਂ ਤੋਂ ਆਪਣੀ ਕਣਕ ਨੂੰ ਮੰਡੀਆਂ ਦੇ ਵਿੱਚ ਲੈ ਕੇ ਬੈਠਾ ਹੋਇਆ ਸੀ।ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਡੀਆਂ ਵਿੱਚ ਪਈਆਂ ਫਸਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਦੀ ਫਸਲ ਦੀ ਕੋਈ ਵੀ ਤਲਾਈ ਜਾਂ ਚੁਕਾਈ ਨਹੀਂ ਹੋ ਰਹੀ ਸੀ ਜਿਸ ਤੋਂ ਅੱਕ ਕੇ ਇਸ ਕਿਸਾਨ ਨੇ ਆਪਣੀ ਫ਼ਸਲ ਨੂੰ ਪੈਟਰੋਲ ਪਾ ਕੇ
ਅੱਗ ਲਾ ਦਿੱਤੀ।ਕਿਹਾ ਜਾ ਰਿਹਾ ਹੈ ਕਿ ਇਹ ਕਿਸਾਨ ਸਰਕਾਰਾਂ ਦੀਆਂ ਇਨ੍ਹਾਂ ਨੀਤੀਆਂ ਤੋਂ ਤੰਗ ਆ ਚੁੱਕਿਆ ਸੀ ਕਿਉਂਕਿ ਇਸ ਨੂੰ ਕਈ ਦਿਨ ਹੋ ਗਏ ਸਨ ਇਸ ਮੰਡੀ ਵਿੱਚ ਬੈਠੇ ਨੂੰ ਪਰ ਫਿਰ ਵੀ ਕਿਸੇ ਵੱਲੋਂ ਇਸ ਦੀ ਫਸਲ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਸੀ ਜਿਸ ਤੋਂ ਅੱਕ ਕੇ ਇਸ ਨੇ ਇਹ ਕਦਮ ਚੁੱਕਿਆ।ਹੁਣ ਇਹ ਵੀਡੀਓ ਸੋਸ਼ਲ ਵਿਆਹ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਅਤੇ ਹਰ ਇੱਕ ਵਿਅਕਤੀ ਵੱਲੋਂ ਕੇਂਦਰ ਸਰਕਾਰ ਨੂੰ ਮਾੜਾ ਚੰਗਾ ਕਿਹਾ ਜਾ ਰਿਹਾ ਹੈ।