ਗਾਲ੍ਹਾਂ ਕੱਢਦੇ ਕਾਂਗਰਸੀ ਐੱਮ ਐੱਲ ਏ ਦੀ ਕਾਲ ਰਿਕਾਰਡਿੰਗ ਹੋਈ ਲੀਕ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਿਆਸਤ ਗਰਮਾਈ ਹੋਈ ਹੈ ਰੋਜ਼ਾਨਾ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਦੋਂ ਪੰਜਾਬ ਦੀ ਸਿਆਸਤ ਉੱਤੇ ਬਹੁਤ ਵੱਡਾ ਪ੍ਰਭਾਵ ਬਹਿੰਦਾ ਹੈ।ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਸਾਰੇ ਹੀ ਸਿਆਸੀ ਲੀਡਰਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਦਿਲ ਵਿੱਚ ਆਪਣੀ ਲਈ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਦੌਰਾਨ ਲੀਡਰਾਂ ਵੱਲੋਂ ਆਮ ਲੋਕਾਂ ਦੀ ਗੱਲਬਾਤ ਵੀ ਸੁਣੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦਾ ਵਿਸ਼ਵਾਸ ਵੀ ਦਿਵਾਇਆ ਜਾ ਰਿਹਾ ਹੈ।ਭਾਵੇਂ ਕਿ ਅਜੇ ਤੱਕ ਕਿਸੇ ਵੀ ਪਾਰਟੀ

ਵੱਲੋਂ ਕੋਈ ਵੱਡਾ ਫ਼ੈਸਲਾ ਨਹੀਂ ਲਿਆ ਗਿਆ। ਪੰਜਾਬ ਕਾਂਗਰਸ ਦੀ ਗੱਲ ਕੀਤੀ ਜਾਵੇ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਛੋਟੇ ਮੋਟੇ ਫ਼ੈਸਲੇ ਜ਼ਰੂਰ ਲਏ ਜਾ ਰਹੇ ਹਨ।ਪਰ ਪੰਜਾਬ ਦੇ ਵੱਡੇ ਮਸਲਿਆਂ ਨੂੰ ਨਹੀਂ ਛੇੜਿਆ ਜਾ ਰਿਹਾ ਪੰਜਾਬ ਦੇ ਵਿੱਚ ਨਸ਼ਾ ਬਹੁਤ ਜ਼ਿਆਦਾ ਵਧ ਚੁੱਕਿਆ ਹੈ ਜਿਸ ਕਾਰਨ ਪੰਜਾਬ ਦੀ ਨੌਜਵਾਨੀ ਦੇ ਹਾਲਾਤ ਬਹੁਤ ਖ਼ਰਾਬ ਹੁੰਦੇ ਜਾ ਰਹੇ ਹਨ।ਇਸ ਮਾਮਲੇ ਉੱਤੇ ਕੋਈ ਵੀ ਗੱਲਬਾਤ ਨਹੀਂ ਹੋ ਰਹੀ।ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਵਧ ਚੁੱਕੀ ਹੈ।ਬੇਰੁਜ਼ਗਾਰ ਨੌਜਵਾਨਾਂ ਵੱਲੋਂ ਰੋਜ਼ਾਨਾ ਹੀ ਸੜਕਾਂ ਉੱਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਉਨ੍ਹਾਂ ਉੱਤੇ ਲਾਠੀਚਾਰਜ ਜ਼ਰੂਰ ਕੀਤਾ

ਜਾ ਰਿਹਾ ਹੈ ਪਰ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ।ਭਾਵੇਂ ਕਿ ਰੋਜ਼ਾਨਾ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਧਰਨਾ ਪ੍ਰਦਰਸ਼ਨ ਚੁੱਕਣ ਦੇ ਲਈ ਅਪੀਲ ਕੀਤੀ ਜਾਂਦੀ ਹੈ।ਪਰ ਅਜੇ ਤੱਕ ਬੇਰੁਜ਼ਗਾਰਾਂ ਦੇ ਲਈ ਕੋਈ ਵੀ ਅਹਿਮ ਮੌਕੇ ਨਹੀਂ ਕੱਢੇ ਜਾ ਰਹੇ।ਇਸ ਤੋਂ ਇਲਾਵਾ ਉਨ੍ਹਾਂ ਨੇ ਬਿਜਲੀ ਵਿਭਾਗ ਦੇ ਵਿਚ ਕੁਝ ਕੰਮ ਕੀਤੇ ਹਨ ਭਾਵ ਉਨ੍ਹਾਂ ਦੁਬਾਰਾ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ ਹਨ ਅਤੇ ਇੱਕ ਹੱਦ ਤਕ ਬਿਜਲੀ ਦੀ ਖਪਤ ਕਰਨ ਵਾਲੇ ਲੋਕਾਂ ਦੇ ਘਰਾਂ ਵਿੱਚ ਬਿਜਲੀ ਦੇ ਬਿੱਲ ਨਹੀਂ ਆਉਣਗੇ।ਇਸ ਤੋਂ ਇਲਾਵਾ ਪੁਰਾਣੇ ਕੁਨੈਕਸ਼ਨ ਜੋ ਕੱਟੇ ਗਏ ਸੀ ਉਨ੍ਹਾਂ ਨੂੰ ਵੀ ਮੁੜ ਬਹਾਲ ਕੀਤਾ ਜਾ ਰਿਹਾ ਹੈ ਪਰ ਬਿਜਲੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੁਝ ਲੋਕਾਂ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ।ਉਸ ਤੋਂ ਬਾਅਦ ਇਹ ਲੋਕ ਮੰਤਰੀਆਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰਦੇ ਹਨ ਇਸੇ ਤਰ੍ਹਾਂ ਨਾਲ ਕਾਂਗਰਸੀ ਐਮ ਐਲ ਏ ਵੱਲੋਂ

ਬਿਜਲੀ ਵਿਭਾਗ ਦੇ ਅਧਿਕਾਰੀ ਨੂੰ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ।ਜਿਸ ਦੇ ਵਿੱਚ ਉਸ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਕਿਸਾਨ ਦਾ ਕੋਈ ਕੁਨੈਕਸ਼ਨ ਕੱਟਿਆ ਗਿਆ ਤਾਂ ਬਿਜਲੀ ਵਿਭਾਗ ਦੇ ਅਧਿਕਾਰੀ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਹੋਵੇਗਾ।ਇਸ ਦੀ ਇਕ ਕਾਲ ਰਿਕਾਰਡਿੰਗ ਵਾਇਰਲ ਹੋ ਰਹੀ ਹੈ ਜਿਸ ਵਿੱਚ ਐਮ ਐਲ ਏ ਵੱਲੋਂ ਬਿਜਲੀ ਵਿਭਾਗ ਦੇ ਅਧਿਕਾਰੀ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਉਸ ਨੂੰ ਸਬਕ ਸਿਖਾਉਣ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *