ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਹਰ ਇੱਕ ਪਾਰਟੀ ਦੇ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਤਰ੍ਹਾਂ ਤਰ੍ਹਾਂ ਦੇ ਪੈਂਤੜੇ ਖੇਡੇ ਜਾ ਰਹੇ ਹਨ ਅਤੇ ਹਰ ਇੱਕ ਪਾਰਟੀ ਦੇ ਨੇਤਾ ਇਹ ਸਾਬਤ ਕਰਨ ਵਿੱਚ ਲੱਗੇ ਹੋਏ ਹਨ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਹਿੱਤਾਂ ਦੇ ਲਈ ਬਹੁਤ ਸਾਰਾ ਕੰਮ ਕੀਤਾ ਜਾ ਰਿਹਾ ਹੈ ਜਿਸਦੇ ਨਾਲ ਕੇ ਪੰਜਾਬ ਦਾ ਵਿਕਾਸ ਹੋਵੇਗਾ ਅਤੇ ਦੇਖਣਾ ਹੋਵੇਗਾ ਕੀ ਇਨ੍ਹਾਂ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਇਹ ਦਾਅਵੇ ਅਤੇ ਵਾਅਦੇ ਕਿਸ ਹੱਦ ਤਕ ਸਹੀ ਸਾਬਤ ਹੁੰਦੇ ਹਨ ਪਰ ਹੁਣ ਇਹ ਸਿਆਸਤ ਦੇ ਤੌਰ ਤੇ ਕੀਤੀ ਜਾ ਰਹੀ ਰਾਜਨੀਤੀ ਕਿਸਾਨੀ ਦੀ ਰਾਜਨੀਤੀ ਹੋ ਚੁੱਕੀ ਹੈ ਕਿਉਂਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫਾ ਦੇਣ
ਤੋਂ ਬਾਅਦ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਵੀ ਆਪਣੇ ਮੈਨੀਫੈਸਟੋ ਦੇ ਵਿੱਚ ਕਿਸਾਨਾਂ ਦੇ ਹਿੱਤਾਂ ਦੇ ਲਈ ਕੁਝ ਗੱਲਾਂ ਕੀਤੀਆਂ ਹਨ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਪਾਰਟੀ ਨੇ ਵੀ ਆਪਣਾ ਦਾ ਫੇਰ ਦਿੱਤਾ ਹੈ ਅਤੇ ਉਨ੍ਹਾਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਨੇ ਪੰਜਾਬ ਤੇ ਇਕ ਕਿਸਾਨੀ ਨੇਤਾ ਰਾਜੇਵਾਲ ਨੂੰ ਫੋਨ ਮੁਕਾ ਕੇ ਕਿਹਾ ਹੈ ਕਿ ਉਹ ਅੱਠ ਨਵੰਬਰ ਤਕ ਆਪਣੀਆਂ ਸਾਰੀਆਂ ਮੰਗਾਂ ਇਕ ਪੇਜ ਦੇ ਉੱਪਰ ਲੈ ਕੇ ਪੰਜਾਬ ਸਰਕਾਰ ਨੂੰ ਦੇ ਦੇਣ ਅਤੇ ਉਨ੍ਹਾਂ ਦਾ ਕਹਿਣਾ ਹੈ
ਕਿ ਜਿਸ ਤਰ੍ਹਾਂ ਪੰਜਾਬ ਦੇ ਕਿਸਾਨ ਉਨ੍ਹਾਂ ਨੂੰ ਆਪਣੀਆਂ ਮੰਗਾਂ ਲਿਖ ਕੇ ਦੇਣਗੇ ਵਿਧਾਨ ਸਭਾ ਦੇ ਵਿੱਚ ਉਨ੍ਹਾਂ ਨੂੰ ਉਸੇ ਤਰ੍ਹਾਂ ਹੀ ਪਾਸ ਕਰ ਦਿੱਤਾ ਜਾਵੇਗਾ ਉਨ੍ਹਾਂ ਵੱਲੋਂ ਇਨ੍ਹਾਂ ਮੰਗਾਂ ਦੇ ਵਿੱਚ ਕਿਸੇ ਬਿੰਦੀ ਟਿੱਪੀ ਦੇ ਨਾਲ ਵੀ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਲੜਦੀ ਰਹੇਗੀ ਹੁਣ ਦੇਖਣਾ ਹੋਵੇਗਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਲੀ ਦੀ ਇਸ ਵੱਡੀ ਚਾਲ ਦਾ ਪੰਜਾਬ ਦੀ ਸਿਆਸਤ ਦੇ ਉੱਪਰ ਕੀ ਅਸਰ ਹੁੰਦਾ ਹੈ