ਪੰਜ ਮਰਲੇ ਪਲਾਟ ਦੇ ਪਿੱਛੇ ਦੋ ਸਕੇ ਭਰਾਵਾਂ ਦਾ ਕ ਤ ਲ

Latest Update

ਪਿਛਲੇ ਦਿਨੀਂ ਇਕ ਖਬਰ ਸਾਹਮਣੇ ਆਈ ਸੀ ਜਿਸ ਵਿਚ ਇਹ ਖੁਲਾਸਾ ਹੋਇਆ ਸੀ ਕਿ ਫ਼ਿਰੋਜ਼ਪੁਰ ਦੇ ਪਿੰਡ ਬਾਰੀਕੀ ਦੇ ਵਿੱਚ ਦੋ ਸਕੇ ਭਰਾਵਾਂ ਨੂੰ ਗੋ-ਲੀ-ਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਇੱਥੇ ਸਿਰਫ਼ ਪੰਜ ਮਰਲੇ ਜ਼ਮੀਨ ਦਾ ਰੌਲਾ ਸੀ ਜਿਸ ਸੰਬੰਧੀ ਦੋ ਪਰਿਵਾਰਾਂ ਦੇ ਵਿਚਕਾਰ ਲੜਾਈ ਹੋ ਰਹੀ ਸੀ ਇਸੇ ਮਾਮਲੇ ਸਬੰਧੀ ਇੱਕ ਪਰਿਵਾਰ ਵੱਲੋਂ ਪਹਿਲਾਂ ਦੂਸਰੇ ਪਰਿਵਾਰ ਦੇ ਘਰ ਜਾ ਕੇ ਅੰਨ੍ਹੇਵਾਹ ਗੋ-ਲੀ-ਆਂ ਚਲਾਈਆਂ ਜਾਂਦੀਆਂ ਹਨ। ਜਾਣਕਾਰੀ ਮੁਤਾਬਕ ਚਾਲੀ ਪੰਜਾਹ ਬੰਦੇ ਇਨ੍ਹਾਂ ਦੇ ਘਰ ਆਉਂਦੇ ਹਨ ਉਸ ਤੋਂ ਬਾਅਦ ਇੱਥੇ ਆ ਕੇ ਗੁੰ-ਡਾ-ਗ-ਰ-ਦੀ ਕਰਦੇ ਹਨ ਉਸ ਤੋਂ ਬਾਅਦ ਇਸ ਪਰਿਵਾਰ ਦੇ ਲੋਕਾਂ ਵੱਲੋਂ ਵੀ ਇਸ ਦਾ ਸਾਹਮਣਾ ਕੀਤਾ ਜਾਂਦਾ ਹੈ। ਭਾਵ ਇਸ ਦਾ ਜਵਾਬ ਦਿੱਤਾ

ਜਾਂਦਾ ਹੈ ਜਿਸਦੇ ਚੱਲਦੇ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਂਦੀ ਹੈ।ਹੁਣ ਇਹ ਮਾਮਲਾ ਪੁਲਿਸ ਮੁਲਾਜ਼ਮਾਂ ਤਕ ਪਹੁੰਚ ਚੁੱਕਿਆ ਹੈ ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਪਹਿਲਾਂ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਪਰ ਇਸ ਮਾਮਲੇ ਬਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ।ਲੋਕਾਂ ਵੱਲੋਂ ਅਜਿਹੇ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜੋ ਛੋਟੇ ਜਿਹੇ ਮਸਲਿਆਂ ਉੱਤੇ ਇੱਕ ਦੂਸਰੇ ਦੀ ਜਾਨ ਲੈਣ ਲਈ ਉਤਾਰੂ ਹੋ ਜਾਂਦੇ ਹਨ ਅਤੇ ਆਪਣੀ ਜ਼ਿੰਦਗੀ ਅਤੇ ਦੂਸਰਿਆਂ ਦੀ ਜ਼ਿੰਦਗੀ ਖ਼ਤਰੇ ਵਿੱਚ ਪਾਉਂਦੇ ਹਨ। ਦੇਖਿਆ ਜਾਵੇ

ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦਾ ਗੁੱਸਾ ਬਹੁਤ ਜ਼ਿਆਦਾ ਵੱਧਦਾ ਜਾ ਰਿਹਾ ਹੈ ਜਿਸ ਦਾ ਇਹ ਨਤੀਜਾ ਨਿਕਲਦਾ ਹੈ ਕਿ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਜਾਂ ਫਿਰ ਮਾਮਲੇ ਇੰਨੇ ਜ਼ਿਆਦਾ ਪੱਕ ਜਾਂਦੇ ਹਨ ਕਿ ਇਨ੍ਹਾਂ ਲੋਕਾਂ ਨੂੰ ਜ਼ਿੰਦਗੀ ਭਰ ਪਛਤਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਲੱਭਦਾ।ਅਜਿਹੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਆਪਣੇ ਜਜ਼ਬਾਤਾਂ ਉੱਤੇ ਕੰਟਰੋਲ ਕਰਨਾ ਚਾਹੀਦਾ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *