ਅਨਮੋਲ ਵਰਮਾ ਜੋ ਪੰਜਾਬੀ ਫ਼ਿਲਮ ਇੰਡਸਟਰੀ ਦੇ ਵਿੱਚ ੲਿੱਕ ਛੋਟੀ ਉਮਰ ਦਾ ਮਸ਼ਹੂਰ ਕਲਾਕਾਰ ਹੈ ਇਸ ਨੇ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਹੈ ਅਤੇ ਇਸ ਦੇ ਕੰਮ ਨੂੰ ਲੋਕ ਪਸੰਦ ਵੀ ਕਰਦੇ ਹਨ। ਬਹੁਤ ਸਾਰੀਆਂ ਅਜਿਹੀਆਂ ਫ਼ਿਲਮਾਂ ਦੇ ਵਿਚ ਇਸ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਪਰਿਵਾਰ ਵਿੱਚ ਬੈਠ ਕੇ ਵੇਖਣ ਵਾਲੀਆਂ ਹੁੰਦੀਆਂ ਹਨ।ਦੇਖਿਆ ਜਾਵੇ ਤਾਂ ਪੰਜਾਬ ਵਿੱਚੋਂ ਬਣਨ ਵਾਲੀਆਂ ਜ਼ਿਆਦਾਤਰ ਫ਼ਿਲਮਾਂ ਪਰਿਵਾਰਕ ਹੀ ਹੁੰਦੀਆਂ ਹਨ ਭਾਵ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਬੈਠ ਕੇ ਇਨ੍ਹਾਂ ਨੂੰ ਵੇਖ ਸਕਦੇ ਹਨ ਇਸ ਲਈ ਇਨ੍ਹਾਂ ਫ਼ਿਲਮਾਂ ਦੇ ਵਿਚ ਜੋ ਬੱਚੇ ਲਏ
ਜਾਂਦੇ ਹਨ ਉਨ੍ਹਾਂ ਦੀ ਸੋਚ ਸਮਝ ਵੀ ਵਧੀਆ ਹੋ ਜਾਂਦੀ ਹੈ। ਇਸੇ ਤਰ੍ਹਾਂ ਨਾਲ ਅਨਮੋਲ ਵਰਮਾ ਨੇ ਵੀ ਆਪਣੇ ਸਫ਼ਰ ਬਾਰੇ ਜਾਣਕਾਰੀ ਦਿੱਤੀ ਹੈ। ਜਿੰਨਾ ਕੁ ਵੀ ਉਨ੍ਹਾਂ ਦਾ ਸਫ਼ਰ ਰਿਹਾ ਹੈ ਉਸ ਮਾਮਲੇ ਬਾਰੇ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਐਕਟਿੰਗ ਦਾ ਬਹੁਤ ਜ਼ਿਆਦਾ ਸ਼ੌਂਕ ਰਿਹਾ ਹੈ।ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਹ ਛੋਟੇ ਬੱਚਿਆਂ ਦੇ ਵਿੱਚ ਬਹੁਤ ਘੱਟ ਖੇਡੇ ਹਨ ਕਿਉਂਕਿ ਉਹ ਜ਼ਿਆਦਾ ਸਮਾਂ ਵੱਡੇ ਕਲਾਕਾਰਾਂ ਦੇ ਨਾਲ ਹੀ ਬਿਤਾਉਂਦੇ ਹਨ।ਕਿਉਂਕਿ ਉਨ੍ਹਾਂ ਦੇ ਪਿਤਾ ਵੀ ਇਸ ਇੰਡਸਟਰੀ ਦੇ ਨਾਲ ਜੁੜੇ ਹੋਏ ਹਨ ਅਨਮੋਲ ਵਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਫ਼ਿਲਮਾਂ ਵਿੱਚ ਕੰਮ ਕਰਨ ਵਾਸਤੇ ਆਪਣੇ ਪਿਤਾ ਦਾ ਸਹਾਰਾ ਵੀ ਲਿਆ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਖੁਦ ਵੀ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ।ਇਸ ਦੌਰਾਨ ਉਨ੍ਹਾਂ ਨੂੰ ਕਈ ਵਾਰ ਝਿੜਕਾਂ ਵੀ ਪੈਂਦੀਆਂ ਰਹਿੰਦੀਆਂ ਹਨ ਕਿਉਂਕਿ ਕਈ ਵਾਰ ਜਦੋਂ ਸਿਹਤ ਖ਼ਰਾਬ ਹੋਣ ਲੱਗ ਜਾਂਦੀ ਹੈ ਤਾਂ ਉਸ ਸਮੇਂ ਬਹੁਤ ਜ਼ਿਆਦਾ ਬੁਰਾ ਪ੍ਰਭਾਵ ਵੀ ਪੈਂਦਾ ਹੈ ਤਾਂ ਇਸ ਲਈ ਉਨ੍ਹਾਂ ਨੂੰ ਆਪਣੇ ਖਾਣ ਪੀਣ ਤੇ ਵੀ
ਧਿਆਨ ਦੇਣਾ ਪੈਂਦਾ ਹੈ।ਇਨ੍ਹਾਂ ਦਾ ਕਹਿਣਾ ਹੈ ਕਿ ਇਹ ਇਸੇ ਇੰਡਸਟਰੀ ਦੇ ਵਿੱਚ ਅੱਗੇ ਵਧਣਾ ਚਾਹੁੰਦੇ ਹਨ ਅਤੇ ਆਪਣੀ ਮਿਹਨਤ ਜਾਰੀ ਰੱਖ ਰਹੇ ਹਨ।ਕਿਉਂਕਿ ਮਿਹਨਤਾਂ ਨੂੰ ਹੀ ਫਲ ਲੱਗਦਾ ਹੈ ਦੇਖਿਆ ਜਾਵੇ ਤਾਂ ਅਜਿਹੇ ਬੱਚੇ ਅਕਸਰ ਹੀ ਕੁਝ ਵੱਡਾ ਕਰ ਜਾਂਦੇ ਹਨ ਅਤੇ ਆਪਣਾ ਇੱਕ ਵੱਖਰਾ ਨਾਮ ਬਣਾ ਜਾਂਦੇ ਹਨ ਜੋ ਬਚਪਨ ਤੋਂ ਹੀ ਆਪਣੇ ਕਰੀਅਰ ਵੱਲ ਧਿਆਨ ਦਿੰਦੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਬਚਪਨ ਦੇ ਵਿਚ ਖੇਡਣਾ ਵੀ ਬਹੁਤ ਜ਼ਿਆਦਾ ਜ਼ਰੂਰੀ ਹੈ ਅਤੇ ਬਚਪਨ ਵਾਲੇ ਜੋ ਦੋਸਤ ਹੁੰਦੇ ਹਨ ਉਹ ਕਦੇ ਭੁਲਾਇਆ ਨਹੀਂ ਭੁੱਲਦੇ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।